Friday, April 19, 2024

ਵਾਹਿਗੁਰੂ

spot_img
spot_img

ਤਕਨੀਕੀ ਖੇਤਰ ‘ਚ ਲੜਕੀਆਂ ਦਾ ਵਿਕਾਸ ਸੂਬੇ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ: ਅਜੀਤਪਾਲ ਕੋਹਲੀ

- Advertisement -

MLA Ajitpal Singh Kohli celebrates Basant with girl students of ITI

ਯੈੱਸ ਪੰਜਾਬ
ਪਟਿਆਲਾ, 1 ਫਰਵਰੀ, 2023:
ਅੱਜ ਇਥੇ ਸਰਕਾਰੀ ਆਈਟੀਆਈ ਲੜਕੀਆਂ ਪਟਿਆਲਾ ਵਿਖੇ ਬਸੰਤ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਮੁੱਖ ਮਹਿਮਾਨ ਵਜੋਂ ਪੁੱਜੇ ਤੇ ਉਨ੍ਹਾਂ ਵੱਲੋਂ ਸਿਖਿਆਰਥਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਇਸ ਤਕਨੀਕੀ ਸੰਸਥਾ ਤੋਂ ਸਿੱਖਿਆ ਅਤੇ ਮੁਹਾਰਤ ਹਾਸਲ ਕਰਕੇ ਅੱਜ ਕਿਸੇ ਨਾ ਕਿਸੇ ਖੇਤਰ ਵਿਚ ਚੰਗੀ ਪੁਲਾਂਘ ਪੁਟਦਿਆਂ 20 ਤੋਂ 40 ਹਜ਼ਾਰ ਮਹੀਨਾ ਕਮਾਉਣ ਦੇ ਯੋਗ ਹੋਈਆਂ ਹਨ।

ਵਿਧਾਇਕ ਕੋਹਲੀ ਨੇ ਕਿਹਾ ਕਿ ਤਕਨੀਕੀ ਖੇਤਰ ਵਿਚ ਮਹਿਲਾਵਾਂ ਜਾਂ ਲੜਕੀਆਂ ਦਾ ਵਿਕਾਸ ਤੇ ਮੁਹਾਰਤ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੜਕੀਆਂ ਨੂੰ ਉੱਚ ਸਿੱਖਿਆ ਲੈਣ ਦੀ ਲੋੜ ਹੈ, ਖਾਸ ਕਰ ਕੇ ਵਿਗਿਆਨ, ਤਕਨੀਕੀ, ਇੰਜੀਨੀਅਰਿੰਗ ਦੇ ਖੇਤਰ ਵਿਚ ਇਹ ਮੁਹਾਰਤ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਇੰਜੀਨੀਅਰਿੰਗ ਤੇ ਤਕਨੀਕੀ ਸੰਸਥਾਵਾਂ ’ਚ ਔਰਤਾਂ ਦੀ ਗਿਣਤੀ ਬੇਹੱਦ ਘੱਟ ਹੈ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਲੜਕੀਆਂ ਨੂੰ ਤਕਨੀਕੀ ਸਿੱਖਿਆ ਲਈ ਪ੍ਰੇਰਿਤ ਕਰਨ ਦੀ ਲੋੜ ਹੈ। ਅਜੀਤਪਾਲ ਕੋਹਲੀ ਨੇ ਕਿਹਾ ਕਿ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਸੁਧਾਰਨ ਲਈ ਉਨ੍ਹਾਂ ਵਾਸਤੇ ਰੋਜ਼ਗਾਰ, ਸਮਾਜਿਕ ਸੁਰੱਖਿਆ, ਸਿਹਤ ਸੰਭਾਲ, ਲਿੰਗਕ ਸਮਾਨਤਾ ਅਤੇ ਸਮਰੱਥਾ ਨਿਰਮਾਣ ਵਰਗੀਆਂ ਪਹਿਲ ਕਦਮੀਆਂ ਕਰਨ ਤੋਂ ਬਿਨਾਂ ਸਾਡਾ ਸਮਾਜ ਤਰੱਕੀ ਨਹੀਂ ਕਰ ਸਕਦਾ।

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਸਫਲਤਾ ਦੇ ਉੱਚੇ ਮੁਕਾਮ ਛੂਹਣ ਦੇ ਬਿਹਤਰੀਨ ਮੌਕੇ ਪ੍ਰਦਾਨ ਕਰਨ ਅਤੇ ਨਾਰੀ ਸ਼ਕਤੀ ਨੂੰ ਹੋਰ ਬਲ ਦੇਣ ਲਈ ਸਾਰਿਆਂ ਨੂੰ ਵਚਨਬੱਧ ਹੋਣ ਲਈ ਕਿਹਾ ਤਾਂ ਜੋ ਉਹ ਸਾਡੇ ਸੁਪਨਿਆਂ ਦਾ ਸੰਸਾਰ ਸਿਰਜਣ ਵਿੱਚ ਬਰਾਬਰ ਦੀਆਂ ਜ਼ਿੰਮੇਵਾਰ ਬਣ ਸਕਣ।

ਇਸ ਮੌਕੇ ਪ੍ਰਿੰਸੀਪਲ ਮਨਮੋਹਨ ਸਿੰਘ ਨੇ ਲੜਕੀਆਂ ਨੂੰ ਜਿੱਥੇ ਆਪਣੇ ਹੱਕਾਂ ਤੋਂ ਜਾਣੂ ਹੋਣ ਲਈ ਪ੍ਰੇਰਿਆ ਉੱਥੇ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੀ ਇਕ ਅਜਿਹੀ ਸੰਸਥਾ ਹੈ, ਜਿਥੇ ਕੇ 425 ਸਿਖਿਆਰਥਣਾਂ ਵੱਖ ਵੱਖ ਕੋਰਸਾਂ ਵਿਚ ਭਾਗ ਲੈ ਕੇ ਆਪਣੇ ਭਵਿੱਖ ਨੂੰ ਹੋਰ ਵੀ ਉੱਜਵਲ ਕਰਨ ਦੇ ਸਮਰੱਥ ਬਣ ਰਹੀਆਂ ਹਨ।

ਇਥੇ ਪਟਿਆਲਾ ਸ਼ਹਿਰ ਦੇ ਕਰੀਬ 30 ਤੋਂ 40 ਕਿਲੋਮੀਟਰ ਤੱਕ ਦੀਆਂ ਲੜਕੀਆਂ ਵੀ ਆ ਕੇ ਤਕਨੀਕੀ ਸਿੱਖਿਆ ਹਾਸਲ ਕਰ ਰਹੀਆਂ ਹਨ। ਇਸ ਮੌਕੇ ਆਈਟੀਆਈ ਦੇ ਸਮੂਹ ਮਹਿਲਾ ਸਟਾਫ਼ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਾ ਕੇ ਇਸ ਸਮਾਗਮ ਨੂੰ ਹੋਰ ਵੀ ਚਾਰ ਚੰਨ ਲਗਾਏ ਅਤੇ ਬਸੰਤ ਰੰਗ ਵਿਚ ਸਮਾਗਮ ਨੂੰ ਰੰਗਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...