Friday, April 19, 2024

ਵਾਹਿਗੁਰੂ

spot_img
spot_img

ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਮੋਗਾ ਦਾਣਾ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ; ਸਹੂਲਤਾਂ ਦਰੁਸਤ ਕਰਨ ਦੀ ਹਦਾਇਤ

- Advertisement -

ਯੈੱਸ ਪੰਜਾਬ
ਮੋਗਾ, 1 ਅਕਤੂਬਰ, 2022 –
ਜ਼ਿਲ੍ਹਾ ਮੋਗਾ ਵਿੱਚ ਅੱਜ ਤੋਂ ਸ਼ੁਰੂ ਹੋਈ ਝੋਨੇ ਦੀ ਸਰਕਾਰੀ ਖਰੀਦ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ਉੱਤੇ ਨਵੀਂ ਦਾਣਾ ਮੰਡੀ ਮੋਗਾ ਦਾ ਦੌਰਾ ਕੀਤਾ।

ਇਸ ਮੌਕੇ ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਾਵੇਂਕਿ ਮੋਗਾ ਵਿੱਚ ਖਰੀਦ ਲਈ ਹਲੇ ਸਮਾਂ ਲੱਗੇਗਾ ਪਰ ਫਿਰ ਵੀ ਸਫ਼ਾਈ ਅਤੇ ਹੋਰ ਪ੍ਰਬੰਧ ਤੁਰੰਤ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਉਹਨਾਂ ਨੇ ਸਫਾਈ, ਪਖ਼ਾਨੇ, ਸਾਫ਼ ਪਾਣੀ, ਛਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਇਸ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ।

ਉਹਨਾਂ ਦੱਸਿਆ ਕਿ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ। ਖਰੀਫ਼ ਸੀਜ਼ਨ 2022-23 ਦੌਰਾਨ ਝੋਨੇ ਦੀ ਕੁਲ 12,83,166 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫਸਲ ਲਿਆਉਣ ਤਾਂ ਜੌ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।

ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਝੋਨੇ ਦੀ ਖਰੀਦ ਲਈ ਕੁੱਲ 108 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਇਸ ਮੌਕੇ ਉਹਨਾਂ ਨਾਲ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਬੂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...