Thursday, April 25, 2024

ਵਾਹਿਗੁਰੂ

spot_img
spot_img

ਵਿਧਾਇਕ ਨਰਿੰਦਰ ਭਰਾਜ ਵੱਲੋਂ ਭਵਾਨੀਗੜ੍ਹ ਵਿਖ਼ੇ ‘ਆਮ ਆਦਮੀ ਕਲੀਨਿਕ’ ਲੋਕਾਂ ਨੂੰ ਅਰਪਨ ਕੀਤਾ

- Advertisement -

ਭਵਾਨੀਗੜ੍ਹ, 15 ਅਗਸਤ, 2022 (ਦਲਜੀਤ ਕੌਰ ਭਵਾਨੀਗੜ੍ਹ )
ਅੱਜ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਭਵਾਨੀਗੜ੍ਹ ਬਲਾਕ ‘ਚ ਪਹਿਲੇ ਗੇੜ ‘ਚ ਬਣੇ ਇੱਕ ਮੁਹੱਲਾ ਕਲੀਨਿਕ ਦਾ ਅੱਜ ਉਦਘਾਟਨ ਕੀਤਾ ਗਿਆ। ਉਦਘਾਟਨ ਉਪਰੰਤ ਉਨ੍ਹਾਂ ਡਾਕਟਰ ਤੇ ਹਾਜ਼ਰ ਸਟਾਫ਼ ਨਾਲ ਸਾਰੇ ਪ੍ਰਬੰਧਾਂ ਨੂੰ ਲੈ ਕੇ ਗੱਲਬਾਤ ਕੀਤੀ।

ਵਿਧਾਇਕਾ ਭਰਾਜ ਨੇ ਕਿਹਾ ਕਿ ਅੱਜ ਤੋਂ ਇਨ੍ਹਾਂ ਕਲੀਨਿਕਾਂ ਵਿੱਚ ਆਮ ਲੋਕਾਂ ਨੂੰ ਮੁਫ਼ਤ ਟੈਸਟ, ਮੁਫ਼ਤ ਦਵਾਈਆਂ ਦੀ ਸਹੂਲਤ ਮਿਲੇਗੀ ਤੇ ‘ਆਪ’ ਸਰਕਾਰ ਦਾ ਲੋਕਾਂ ਦੇ ਘਰਾਂ ਤੱਕ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵੱਲ ਪਹਿਲਾ ਕਦਮ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕਰਾਂਗੇ ਅਤੇ ਆਮ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ‘ਆਪ’ ਸਰਕਾਰ ਹਮੇਸ਼ਾਂ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੱਤੀ ਕਿ ਮੁਹੱਲਾ ਕਲੀਨਿਕ ਵਿੱਚ 41 ਟੈਸਟ ਤੇ 75 ਤਰ੍ਹਾਂ ਦੀਆਂ ਦਵਾਈਆਂ ਲੋਕਾਂ ਦੀ ਸਹੂਲਤ ਲਈ ਅੱਜ ਤੋਂ ਹੀ ਉਪਲੱਬਧ ਹੋਣਗੀਆਂ। ਇਸ ਮੌਕੇ ਸਮੁੱਚੀ ‘ਆਪ’ ਟੀਮ ਭਵਾਨੀਗੜ੍ਹ ਵੀ ਹਾਜ਼ਰ ਰਹੀ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਬੀਤੇ ਕੁਝ ਸਮੇਂ ਪਹਿਲਾਂ ਐਲਾਨ ਕੀਤਾ ਸੀ ਕਿ ਸੂਬੇ ਦੇ ਹਰ ਮੁਹੱਲੇ ‘ਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ। ਜਿਸ ‘ਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਸਹੀ ਸਿਹਤ ਸਹੂਲਤਾਂ ਲੈਣ ਲਈ ਦੂਰ ਨਾ ਜਾਣਾ ਪਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...