Thursday, January 16, 2025
spot_img
spot_img
spot_img
spot_img

MLA Sarvjit Manuke ਵੱਲੋਂ ਜਗਰਾਉਂ ਵਾਸੀਆਂ ਨੂੰ ਇੱਕ ਹੋਰ ਤੋਹਫ਼ਾ, 33-Cr ਰੁਪਏ ਦੀ ਲਾਗਤ ਨਾਲ ਮਿਲੇਗਾ ਪੀਣਯੋਗ ਸ਼ੁੱਧ ਪਾਣੀ

ਯੈੱਸ ਪੰਜਾਬ
15 ਜਨਵਰੀ, 2025

ਜਗਰਾਉਂ ਸ਼ਹਿਰ ਦੇ ਪਾਣੀ ਵਿੱਚ ਹੈਵੀ ਮੈਟਲ ਆ ਗਿਆ ਹੈ ਅਤੇ ਇਸ ਸਬੰਧੀ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਵੀ ਸੂਚਿਤ ਕੀਤਾ ਗਿਆ ਹੈ ਕਿ ਪਾਣੀ ਵਿੱਚ ਹੈਵੀ ਮੈਟਲ ਕਾਰਨ ਲੋਕਾਂ ਨੂੰ ਪੀਲੀਆ, ਗੈਸਟਰੋ ਅਤੇ ਕੈਂਸਰ ਵਰਗੀਆਂ ਭਿਆਨਕ ਬਿਆਰੀਆਂ ਦਾ ਖਤਰਾ ਹੈ। ਇਸ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲੈਂਦੇ ਹੋਏ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ Sarvjit Kaur Manuke ਨੇ ਤੁਰੰਤ ਕਾਰਵਾਈ ਕਰਦਿਆਂ ਅਧਿਕਾਰੀਆਂ ਨੂੰ ਮਾਮਲੇ ਦੀ ਪੜਤਾਲ ਕਰਕੇ ਜਗਰਾਉਂ ਵਾਸੀਆਂ ਦੀ ਸਿਹਤ ਦੀ ਰੱਖਿਆ ਲਈ ਪ੍ਰੋਜੈਕਟ ਤਿਆਰ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ।

ਵਿਧਾਇਕਾ ਮਾਣੂੰਕੇ ਨੇ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਦੇਣ ਲਈ ‘ਅਮਰੂਤ 2.0’ ਤਹਿਤ ਪ੍ਰੋਜੈਕਟ ਤਿਆਰ ਕਰਵਾਕੇ ਪੰਜਾਬ ਸਰਕਾਰ ਅੱਗੇ ਰੱਖਿਆ, ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ Bhagwant Mann ਵੱਲੋਂ ਤੁਰੰਤ ਪ੍ਰਵਾਨ ਕਰਦਿਆਂ ਜਗਰਾਉਂ ਸ਼ਹਿਰ ਵਾਸੀਆਂ ਨੂੰ ਸ਼ੁੱਧ ਪਾਣੀ ਦੇਣ ਲਈ ਲਗਭਗ 33 ਕਰੋੜ ਰੁਪਏ ਜਾਰੀ ਕਰ ਦਿੱਤੇ।

ਇਸ ਇਤਿਹਾਸ਼ਕ ਪ੍ਰੋਜੈਕਟ ਨੂੰ ਪ੍ਰਵਾਨ ਕਰਨ ਲਈ ਵਿਧਾਇਕਾ ਮਾਣੂੰਕੇ ਵੱਲੋਂ ਵਿਸ਼ੇਸ਼ ਤੌਰਤੇ ਪਹੁੰਚਕੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਲੋਕਾਂ ਨੂੰ ਸ਼ੁੱਧ ਪਾਣੀ ਦੇਣ ਲਈ ‘ਅਮਰੂਤ 2.0’ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਟੈਂਡਰਿੰਗ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਕੰਪਨੀਆਂ ਨੂੰ ਕੰਮ ਦੀ ਅਲਾਟਮੈਂਟ ਵੀ ਕਰ ਦਿੱਤੀ ਗਈ ਹੈ ਅਤੇ 15 ਦਿਨਾਂ ਤੱਕ ਕੰਮ ਸ਼ੁਰੂ ਹੋ ਜਾਵੇਗਾ।

ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਇਸ ‘ਅਮਰੂਤ 2.0’ ਪ੍ਰੋਜੈਕਟ ਤਹਿਤ ਅਬੋਹਰ ਬ੍ਰਾਂਚ ਅਖਾੜਾ ਨਹਿਰ ਉਪਰ 21 ਟਿਊਬਵੈਲ ਲਗਾਏ ਜਾਣਗੇ ਅਤੇ 13 ਕਿਲੋ-ਮੀਟਰ ਲੰਮੀ ਪਾਈਪ-ਲਾਈਨ ਰਾਹੀਂ ਜਗਰਾਉਂ ਸ਼ਹਿਰ ਵਿੱਚ ਪਾਣੀ ਦੀ ਸਪਲਾਈ ਘਰ-ਘਰ ਪਹੁੰਚਾਉਣ ਲਈ ਸ਼ਹਿਰ ਵਿੱਚ ਪਹਿਲਾਂ ਲੱਗੇ ਟਿਊਬਵੈਲਾਂ ਦੀਆਂ ਪਾਈਪਾਂ ਨਾਲ ਜੋੜਿਆ ਜਾਵੇਗਾ। ਬੀਬੀ ਮਾਣੂੰਕੇ ਨੇ ਹੋਰ ਦੱਸਿਆ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨੂੰ ਲਗਭਗ ਛੇ ਮਹੀਨੇ ਦਾ ਸਮਾਂ ਲੱਗ ਜਾਵੇਗਾ ਅਤੇ ਪਹਿਲਾਂ ਤੋਂ ਘਰ-ਘਰ ਲੱਗੀਆਂ ਟੂਟੀਆਂ ਰਾਹੀਂ ਲੋਕਾਂ ਨੂੰ ਸ਼ੁੱਧ ਪੀਣਯੋਗ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਪ੍ਰੋਜੈਕਟ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਸਖ਼ਤ ਘਾਲਣਾ-ਘਾਲ ਕੇ ਨੇਪਰੇ ਚਾੜ੍ਹਿਆ ਗਿਆ ਹੈ, ਜਦੋਂ ਕਿ ਇਸ ਪ੍ਰੋਜੈਕਟ ਸਬੰਧੀ ਨਗਰ ਕੌਸਲ ਜਗਰਾਉਂ ਦੀ ਮੀਟਿੰਗ ਵਿੱਚ ਮਤਾ ਪਾ ਕੇ ਪ੍ਰਵਾਨ ਕਰਨ ਲਈ ਨਗਰ ਕੌਸਲ ਵੱਲੋਂ ਟਾਲ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਵਿਧਾਇਕਾ ਦੀ ਬੇਨਤੀ ‘ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਵੱਲੋਂ ਹਦਾਇਤ ਕਰਨ ‘ਤੇ ਮਤਾ ਪਾਇਆ ਗਿਆ।

ਜਦੋਂ ਕਿ ਇਸ ਪ੍ਰੋਜੈਕਟ ਵਿੱਚ ਨਗਰ ਕੌਂਸਲ ਜਗਰਾਉਂ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਣਾ ਅਤੇ ਕੇਵਲ ਪੰਜਾਬ ਸਰਕਾਰ ਨੇ ਹੀ ਸਾਰਾ ਪੈਸਾ ਖਰਚ ਕੀਤਾ ਜਾਣਾ ਹੈ।

ਜ਼ਿਕਰਯੋਗ ਹੈ ਕਿ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਸ਼ੁਰੂ ਹੋਣ ਜਾ ਰਹੇ ਇਸ ‘ਅਮਰੂਤ 2.0’ ਪ੍ਰੋਜੈਕਟ ਨਾਲ ਜਿੱਥੇ ਜਗਰਾਉਂ ਵਾਸੀਆਂ ਪੀਣਯੋਗ ਸ਼ੁੱਧ ਪਾਣੀ ਮਿਲੇਗਾ ਤੇ ਜਗਰਾਉਂ ਦੇ ਲੋਕ ਭਿਆਨਕ ਬਿਮਾਰੀਆਂ ਤੋਂ ਬਚ ਜਾਣਗੇ, ਉਥੇ ਹੀ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਵਰਦਾਨ ਸਾਬਿਤ ਹੋਵੇਗਾ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ