ਯੈੱਸ ਪੰਜਾਬ
ਬਟਾਲਾ, 17 ਫਰਵਰੀ, 2025
Batala ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ Punjab, ਸ੍ਰੀ Amansher Singh Sherry Kalsi ਜੋ ਆਸਟਰੇਲੀਆ ਗਏ ਹੋਏ ਹਨ, ਉਨਾਂ ਵਲੋਂ ਮੈਲਟਨ , ਆਸਟਰੇਲੀਆ ਤੋਂ ਸੰਸਦ ਮੈਂਬਰ ਸ੍ਰੀ Steve McGhie ਨਾਲ ਵਿਸ਼ੇਸ ਮੁਲਾਕਾਤ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ Sherry Kalsi ਨੇ ਦੱਸਿਆ ਕਿ ਸੰਸਦ ਮੈਂਬਰ ਸ੍ਰੀ Steve McGhie ਵਲੋਂ ਉਨਾਂ ਨੂੰ ਆਸਟੇਰਲੀਆ ਦੀ ਸੰਸਦੀ ਗਵਰਨਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਵਿਕਟੋਰੀਆ ਪਾਰਲੀਮੈਂਟ ਦਾ ਦੌਰਾ ਕਰਵਾਇਆ ਗਿਆ ਅਤੇ ਪੰਜਾਬ ਦੇ ਮਹਾਨ ਪਿਛੋਕੜ ਬਾਰੇ ਵਿਚਾਰ ਚਰਚਾ ਕੀਤੀ ਗਈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਸਟੇਰਲੀਆਂ ਵਿੱਚ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਦੇ ਗੁਣਾ ਨਾਲ ਵਿਸ਼ੇਸ ਰੁਤਬਾ ਹਾਸਲ ਕੀਤਾ ਹੈ ਅਤੇ ਪੰਜਾਬ ਦਾ ਨਾਮ ਉੱਚਾ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬੀ ਹਮੇਸ਼ਾ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹਨ ਅਤੇ ਅਮਨ ਸਾਂਤੀ ਦੇ ਮੁੱਦਈ ਹਨ, ਜਿਸ ਕਾਰਨ ਉਨਾਂ ਨੂੰ ਦੁਨੀਆ ਭਰ ਵਿੱਚ ਪਿਆਰ ਕੇ ਸਤਿਕਾਰ ਦੀ ਨਜ਼ਰ ਨਾਲ ਦੇਖਿਆ ਜਾਂਦਾ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਸੰਸਦ ਮੈਂਬਰ ਸ੍ਰੀ ਸਟੀਵ ਮੈਕਗੀ ਵਲੋਂ ਮਿਲੇ ਮਾਣ-ਸਨਮਾਨ ਦਾ ਧੰਨਵਾਦ ਕਰਦਿਆਂ ਆਸਟਰੇਲੀਆ ਅਤੇ ਪੰਜਾਬ ਦੋਵਾਂ ਦੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਦੀ ਲੋੜ ’ਤੇ ਜੋਰ ਦਿੱਤਾ। ਉਨਾਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਖੇਤੀਬਾੜੀ, ਖੇਡ ਉਦਯੋਗ, ਪਸ਼ੂ ਚਾਰਾ ਅਤੇ ਹੋਰ ਖੇਤਰਾਂ ਵਿੱਚ ਨਿਵੇਸ਼ ਦੀ ਵੱਡੀ ਸੰਭਾਵਨਾ ਹੈ।
ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦੇਸ਼ੀ ਕੰਪਨੀਆਂ ਨੂੰ ਆਪਣੇ ਕਾਰੋਬਾਰ ਫੈਲਾਉਣ ਲਈ ਵਧੀਆਂ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆ ਅਤੇ ਉੱਤਮ ਉਦਯੋਗਿਕ ਅਤੇ ਕੰਮ ਕਾਜ ਵਿਧੀਆਂ ਨਾਲ ਲੈਸ ਢੁੱਕਵੇਂ ਮਾਹੋਲ ਪ੍ਰਦਾਨ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਦੇ ਬੂਹੇ ਹਮੇਸ਼ਾ ਖੁੱਲ੍ਹੇ ਹਨ।