ਯੈੱਸ ਪੰਜਾਬ
ਬਟਾਲਾ, ਸਤੰਬਰ 5, 2024:
ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਲੈ ਕੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਨਾਲ ਅਹਿਮ ਮੁਲਾਕਾਤ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਮੰਤਵ ਨਾਲ ਸੂਬਾ ਭਰ ਵਿੱਚ 842 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸਿਹਤ ਖੇਤਰ ਵਿੱਚ ਨਵੀਂ ਕ੍ਰਾਂਤੀ ਦੀ ਨੀਂਹ ਰੱਖੀ ਹੈ।
ਉਨ੍ਹਾਂ ਕਿਹਾ ਕਿ ਕਰੀਬ 2 ਕਰੋੜ ਤੋਂ ਵੱਧ ਲੋਕ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ ਹਰ ਰੋਜ਼ ਆਉਂਦੇ 95 ਫੀਸਦੀ ਮਰੀਜ਼ ਆਪਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ 30 ਹੋਰ ਅਜਿਹੇ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਨ੍ਹਾਂ ਦੇ ਘਰ ਨੇੜੇ ਬਿਹਤਰ ਸਿਹਤ ਸਹੂਲਤਾਂ ਹਾਸਲ ਹੋਣਗੀਆਂ।
ਸਿਹਤ ਮੰਤਰੀ ਨੇ ਵਿਧਾਇਕ ਸ਼ੈਰੀ ਕਲਸੀ ਨੂੰ ਭਰੋਸਾ ਦਿੱਤਾ ਕਿ ਹਲਕਾ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਵਿੱਚ ਕੋਈ ਕਮੀਂ ਨਹੀ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਵਲੋਂ ਦਿੱਤੇ ਸੁਝਾਆਂ ਅਤੇ ਹਸਪਤਾਲਾਂ ਵਿੱਚ ਹੋਰ ਬਿਹਤਰ ਵਿਕਾਸ ਲਈ ਕੰਮ ਕਰਵਾਏ ਜਾਣਗੇ।