Thursday, January 16, 2025
spot_img
spot_img
spot_img
spot_img

MLA Sherry Kalsi ਨੇ Civil Hospital Batala ਵਿਖੇ ਆਧੁਨਿਕ ਤਕਨੀਕ ਵਾਲੀ X-Ray Machine ਅਤੇ Eye Operations ਸ਼ੁਰੂ ਕਰਨ ਦਾ ਕੀਤਾ ਉਦਘਾਟਨ

ਯੈੱਸ ਪੰਜਾਬ
ਬਟਾਲਾ, 15 ਜਨਵਰੀ, 2025

Batala ਦੇ ਵਿਧਾਇਕ ਅਤੇ Punjab ਦੇ ਕਾਰਜਕਾਰੀ ਪ੍ਰਧਾਨ, Amansher Singh, Sherry Kalsi ਵਲੋਂ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ Civil Hospital Batala ਵਿਖੇ ਆਧੁਨਿਕ ਤਕਨੀਕ ਵਾਲੀ ਐਕਸਰੇ ਮਸ਼ੀਨ ਅਤੇ ਅੱਖਾਂ ਦੇ ਆਪਰੇਸ਼ਨ ਸ਼ੁਰੂ ਕਰਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਿੰਦਰਜੀਤ ਸਿੰਘ ਐਸ.ਐਮ.ਓ , ਡਾ. ਲਖਬੀਰ ਸਿੰਘ ਭਾਗੋਵਾਲੀਆ, ਡਾ. ਸੰਜੀਵ ਭੱਲਾ ਸਮੇਤ ਵੱਖ-ਵੱਖ ਸਖ਼ਸੀਅਤਾਂ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਪਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਵਧੀਆ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਉਨਾਂ ਵਲੋਂ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸ਼ਾਨਦਾਰ ਸਿਹਤ ਸੇਵਾਵਾਂ ਦੇਣ ਦੇ ਮੰਤਵ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਜੋ ਸਫਲਤਾ ਪੂਰਵਕ ਚੱਲ ਰਹੇ ਹਨ। ਉਨਾਂ ਦੱਸਿਆ ਕਿ ਇਨਾਂ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ ਕਰੀਬ 881 ਹੋ ਗਈ ਹੈ। ਇਨ੍ਹਾਂ 881 ਆਮ ਆਦਮੀ ਕਲੀਨਿਕ ਵਿੱਚੋਂ 316 ਸ਼ਹਿਰੀ ਖੇਤਰਾਂ ਵਿੱਚ ਜਦਕਿ 565 ਕਲੀਨਿਕ ਪੇਂਡੂ ਖੇਤਰਾਂ ਵਿੱਚ ਸਥਿਤ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਸਰਕਾਰੀ ਸਿਹਤ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ ਨਾਲ ਡਾਇਗਨੌਸਟਿਕ ਇਨੀਸ਼ੀਏਟਿਵ ਵੀ ਸ਼ੁਰੂ ਕੀਤਾ ਗਿਆ ਸੀ, ਜਿਸ ਤਹਿਤ ਸਾਰੀਆਂ ਸੈਕੰਡਰੀ ਸਿਹਤ ਸਹੂਲਤਾਂ ਵਿਖੇ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ