Thursday, March 28, 2024

ਵਾਹਿਗੁਰੂ

spot_img
spot_img

ਵਿਧਾਇਕ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਭਾਰਤੀ ਵੇਟਲਿਫ਼ਟਰ ਟੀਮ ਦਾ ਪਟਿਆਲਾ ਪੁੱਜਣ ‘ਤੇ ਮੁੱਖ ਮੰਤਰੀ ਵੱਲੋਂ ਸਵਾਗਤ ਕੀਤਾ

- Advertisement -

ਯੈੱਸ ਪੰਜਾਬ
ਪਟਿਆਲਾ, 6 ਅਗਸਤ, 2022 –
ਬਰਮਿੰਘਮ ਰਾਸ਼ਟਰ ਮੰਡਲ ਖੇਡਾਂ ‘ਚ ਤਮਗੇ ਜਿੱਤ ਕੇ ਵਾਪਸ ਪਰਤੀ ਭਾਰਤੀ ਵੇਟਲਿਫ਼ਟਰਾਂ ਦੀ ਟੀਮ ਦਾ ਅੱਜ ਪਟਿਆਲਾ ਪੁੱਜਣ ‘ਤੇ ਇੱਥੇ ਐਨ.ਆਈ.ਐਸ. ਵਿਖੇ ਗਰਮਜੋਸ਼ੀ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਇਨ੍ਹਾਂ ਤਮਗਾ ਜੇਤੂ ਖਿਡਾਰੀਆਂ ‘ਚ 4 ਖਿਡਾਰੀ ਪੰਜਾਬ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਵਾਗਤ ਕਰਨ ਅਤੇ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਵਧਾਈ ਦੇਣ ਲਈ ਸਨੌਰ ਤੇ ਘਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਗੁਰਲਾਲ ਘਨੌਰ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ।

ਇਸ ਮੌਕੇ ਐਨ.ਆਈ.ਐਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ ਰਾਜ ਸਿੰਘ ਬਿਸ਼ਨੋਈ ਤੇ ਪਟਿਆਲਾ ਦੇ ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ ਨੇ ਵੀ ਟੀਮ ਦਾ ਭਰਵਾਂ ਸਵਾਗਤ ਕੀਤਾ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਪੰਜਾਬ ਦੇ ਚਾਂਦੀ ਦੇ ਤਮਗਾ ਜੇਤੂ ਖਿਡਾਰੀ ਵਿਕਾਸ ਠਾਕੁਰ ਨੂੰ 50 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜੇਤੂ ਖਿਡਾਰੀ ਹਰਜਿੰਦਰ ਕੌਰ, ਲਵਪ੍ਰੀਤ ਸਿੰਘ ਤੇ ਗੁਰਦੀਪ ਸਿੰਘ ਨੂੰ 40 ਲੱਖ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਯੂਸ ਹੋ ਚੁੱਕੇ ਖਿਡਾਰੀਆਂ ਲਈ ਪੰਜਾਬ ਸਰਕਾਰ ਨਵੀਂ ਆਸ ਦੀ ਕਿਰਨ ਲੈਕੇ ਆਈ ਹੈ ਅਤੇ ਰਾਜ ਸਰਕਾਰ ਵੱਲੋਂ ਐਲਾਨੀ ਨਗ਼ਦ ਇਨਾਮੀ ਰਾਸ਼ੀ ਸਾਡੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ‘ਚ ਬਹੁਤ ਹੀ ਵੱਡੀ ਭੂਮਿਕਾ ਅਦਾ ਕਰੇਗੀ ਅਤੇ ਹੋਰ ਵੀ ਖਿਡਾਰੀ ਅੱਗੇ ਆਉਣਗੇ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਅੰਦਰ ਖੇਡਾਂ ਦੇ ਸੱਭਿਆਚਾਰ ਨੂੰ ਪ੍ਰਫ਼ੁਲਤ ਕਰ ਰਹੀ ਹੈ ਤਾਂ ਕਿ ਸਾਡੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੱਲਾਸ਼ੇਰੀ ਨਾਲ ਜਿੱਥੇ ਸਾਡੀਆਂ ਰਵਾਇਤੀ ਖੇਡਾਂ ਦੁਬਾਰਾ ਪ੍ਰਫ਼ੁਲਤ ਹੋਣਗੀਆਂ ਅਤੇ ਉਥੇ ਹੀ ਖਿਡਾਰੀਆਂ ਦਾ ਮਨੋਬਲ ਵੀ ਵਧਦਾ ਹੈ।

ਦੋਵਾਂ ਵਿਧਾਇਕਾਂ ਨੇ ਉਮੀਦ ਜਤਾਈ ਕਿ ਆਮ ਪਰਿਵਾਰਾਂ ‘ਚੋਂ ਨਵੇਂ ਖਿਡਾਰੀ ਨਿਕਲਣਗੇ ਅਤੇ ਸਾਡੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਵਿਧਾਇਕ ਪਠਾਣਮਾਜਰਾ ਨੇ ਦੱਸਿਆ ਕਿ ਉਨ੍ਹਾਂ ਨੇ ਹਲਕਾ ਸਨੌਰ ‘ਚ 50 ਗਰਾਊਂਡ ਛੁਡਵਾਏ ਹਨ ਅਤੇ ਖੇਡਾਂ ਨੂੰ ਪ੍ਰਫ਼ੁਲਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਤ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਇਸ ਟੀਮ ਨੇ ਕਾਮਨਵੈਲਥ ਖੇਡਾਂ ਵਿਚ ਭਾਰਤ ਲਈ 10 ਤਮਗੇ ਜਿੱਤੇ ਹਨ, ਜਿਸ ਵਿਚ 3 ਸੋਨੇ, 3 ਚਾਂਦੀ ਤੇ 4 ਕਾਂਸੀ ਦੇ ਤਮਗੇ ਸ਼ਾਮਿਲ ਹਨ। ਵੱਡੀ ਖੁਸ਼ੀ ਵਾਲੀ ਗੱਲ ਇਹ ਹੈ ਕਿ ਇਸ ਟੀਮ ਵਿਚ ਚਾਰ ਤਮਗਾ ਜੇਤੂ ਖਿਡਾਰੀ ਪੰਜਾਬ ਤੋਂ ਹਨ, ਜਿੰਨਾ ਵਿਚੋ ਇੱਕ ਹਰਜਿੰਦਰ ਕੌਰ ਦਾ ਪਿੰਡ ਮੈਹਸ, ਪਟਿਆਲਾ ਜ਼ਿਲ੍ਹੇ ਵਿੱਚ ਪੈਂਦਾ ਹੈ।

ਅੱਜ ਭਾਰਤ ਪੁੱਜੇ ਖਿਡਾਰੀਆਂ ਵਿਚ ਸੋਨ ਤਮਗਾ ਜੇਤੂ ਮੀਰਾਂ ਬਾਈ ਚਾਨੂੰ, ਜਿਰਮੀ ਲਾਲਰੀਨੁਗਾ, ਅਚਿੰਤਾ ਸੀਉਲੀ, ਚਾਂਦੀ ਦਾ ਤਮਗਾ ਜੇਤੂ ਭੰਡਾਰਨੀ ਦੇਵੀ, ਸੰਕੇਤ ਸਰਗਰ, ਵਿਕਾਸ ਠਾਕੁਰ, ਕਾਂਸੀ ਦਾ ਤਗਮ ਜੇਤੂ ਹਰਜਿੰਦਰ ਕੌਰ, ਗੁਰਦੀਪ ਸਿੰਘ, ਗੁਰੂਰਾਜਾ ਪੂਜਾਰੇ ਸ਼ਾਮਿਲ ਸਨ। ਇਸ ਤੋਂ ਇਲਾਵਾ ਚੌਥੇ ਸਥਾਨ ਉਤੇ ਰਹੀ ਅਜੇ ਸਿੰਘ, ਪੋਰੀ ਹਜਾਰਿਕਾ (ਸੱਤਵੇਂ), ਊਸ਼ਾ ਕੁਮਾਰਾ (ਛੇਵੇਂ) ਅਤੇ ਪੂਰਨਿਮਾ ਪਾਂਡੇ (ਛੇਵੇਂ ਸਥਾਨ) ਵੀ ਅੱਜ ਪਹੁੰਚੇ ਖਿਡਾਰੀਆਂ ਵਿਚ ਸ਼ਾਮਿਲ ਸਨ। ਟੀਮ ਦੇ ਸਵਾਗਤ ਮੌਕੇ ਐਨ.ਆਈ.ਐਸ. ਦੇ ਡਿਪਟੀ ਡਾਇਰੈਕਟਰ ਗੌਰਵ ਰਾਵਤ, ਟੀਮ ਦਾ ਸਹਾਇਕ ਕੋਚ ਸੰਦੀਪ ਸਿੰਘ ਸਮੇਤ ਖਿਡਾਰੀ ਅਤੇ ਵੱਡੀ ਗਿਣਤੀ ਖੇਡ ਪ੍ਰਸ਼ੰਸਕ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...