Friday, March 29, 2024

ਵਾਹਿਗੁਰੂ

spot_img
spot_img

Modi ਅਤੇ Khattar ਸਰਕਾਰਾਂ ਕਿਸਾਨ ਅੰਦੋਲਨ ਨੂੰ ਦਬਾਅ ਨਹੀਂ ਸਕਦੀਆਂ: Peermohammad, Cheema

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2020 –
ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਕਿਸਾਨ ਜਥੇਬੰਦੀਆਂ ਦੇ 26 ਅਤੇ 27 ਨਵੰਬਰ ਨੂੰ ਦਿੱਲੀ ਵਿੱਚ ਕੀਤੇ ਜਾ ਰਹੇ ਘਿਰਾਓ ਦੀ ਪੂਰਨ ਹਿਮਾਇਤ ਕਰਦਿਆ ਕੇਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖਤ ਨਿੰਦਾ ਕਰਦਿਆ ਕਿਹਾ ਕਿ ਕਿਸਾਨਾ ਨੂੰ ਦਿੱਲੀ ਜਾਣ ਤੋ ਰੋਕਣ ਹਰਿਆਣਾ ਬਾਰਡਰ ਨੂੰ ਸੀਲ ਕਰਨ ਵਾਲੀ ਅਣਐਲਾਨੀ ਐਮਰਜੈਂਸੀ ਨੂੰ ਬਰਦਾਸ਼ਤ ਨਹੀ ਕੀਤਾ ਜਾ ਸਕਦਾ ਇਹ ਡੈਮੋਕਰੇਸੀ ਨਹੀ ਡਾਗੋਕਰੇਸੀ ਹੈ ।

ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ੍ਰੌਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਸ੍ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਸਾਨਾਂ ਅਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਨਵੰਬਰ ਦੇ ਦਿੱਲੀ ਦੇ ਘਿਰਾਓ ਨੂੰ ਸਫਲ ਬਣਾਉਣ ਲਈ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਜਗਰੂਪ ਸਿੰਘ ਚੀਮਾ ਸਮੂਹ ਅਹੁਦੇਦਾਰਾ ਜ਼ਿਲ੍ਹਾ ਪ੍ਰਧਾਨਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਕਿ ਇਸ ਘਿਰਾਓ ਲਈ ਪੰਜਾਬ ਤੋ ਵੱਡੀ ਗਿਣਤੀ ਵਿੱਚ ਨੌਜਵਾਨ ਦਿੱਲੀ ਨੂੰ ਵਹੀਰਾਂ ਘੱਤ ਕੇ ਜਾਣ ਅਤੇ ਕਿਸਾਨਾਂ ਦਾ ਪੂਰਨ ਤੌਰ ਤੇ ਸਾਥ ਦੇਣ।

ਇਸ ਸਮੇਂ ਸਿੱਖ ਸਟੂਡੈਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਹੈ ਕਿ ਫੈਡਰੇਸ਼ਨ ਪਿਛਲੇ ਸਮੇਂ ਤੋ ਹੀ ਸਿੱਖਾਂ ਲਈ ਵੱਧ ਅਧਿਕਾਰਾਂ ਅਤੇ ਫੈਡਰਲ਼ ਢਾਚੇਂ ਦੀ ਲੜਾਈ ਲੜ ਰਹੀ ਹੈ ਅਤੇ ਅੱਗੇ ਵੀ ਇਸੇ ਤਰਾਂ ਜਾਰੀ ਰੱਖੇਗੀ। ਉਹਨਾਂ ਨੇ ਕਿਸਾਨ ਜਥੇਬੰਦੀਆਂ ਵੱਲੋਂ ਲਏ ਫ਼ੈਸਲੇ ਦੀ ਪੁਰਜ਼ੋਰ ਹਿਮਾਇਤ ਕਰਦਿਆਂ ਦੇਸ਼ ਦੇ ਕਿਸਾਨਾਂ ਨੂੰ ਵਿਸ਼ਵਾਸ ਕਿ ਕੇਂਦਰੀ ਖੇਤੀ ਕਨੂੰਨ ਜਦੋਂ ਤੱਕ ਵਾਪਿਸ ਨਹੀਂ ਲਏ ਜਾਂਦੇ ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਕਿਸਾਨ ਅੰਦੋਲਨ ਦੀ ਹਿਮਾਇਤ ਕਰਦੀ ਰਹੇਗੀ।

ਉਹਨਾਂ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੀ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰ ਰਹੀ ਹੈ ਪਰ ਕਿਸਾਨ ਜਥੇਬੰਦੀਆਂ ਬਹੁਤ ਹੀ ਸਿਆਣਪ ਨਾਲ ਅੰਦੋਲਨ ਨੂੰ ਸ਼ਾਤੀਪੂਰਨ ਢੰਗ ਨਾਲ ਚਲਾ ਰਹੀਆਂ ਹਨ। ਦੇਸ਼ ਦਾ ਹਰ ਵਰਗ ਕਿਸਾਨ ਅੰਦੋਲਨ ਨਾਲ ਜੁੜ ਚੁੱਕਿਆਂ ਹੈ ਤੇ ਹੁਣ ਇਹ ਅੰਦੋਲਨ ਫੈਸਲਾਕੁੰਨ ਸਥਿੱਤੀ ਵਿੱਚ ਪਹੁੰਚ ਗਿਆ ਹੈ।

ਸ੍ ਕਰਨੈਲ ਸਿੰਘ ਪੀਰਮੁਹੰਮਦ ਅਤੇ ਭਾਈ ਜਗਰੂਪ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਗੋਲਮੇਜ ਗੱਲਬਾਤ ਕਰਕੇ ਕਾਲੇ ਕਾਨੂੰਨ ਵਾਪਿਸ ਲਵੇ ਜਿਸ ਨਾਲ ਦੇਸ਼ ਦਾ ਕਿਸਾਨ ਖ਼ੁਸ਼ਹਾਲ ਹੋ ਸਕੇ।ਸਖਤੀਆ ਕਰਕੇ ਸਰਕਾਰ ਜਾਣਬੁੱਝ ਕੇ ਪੁਰਅਮਨ ਢੰਗ ਨਾਲ ਚੱਲ ਰਹੇ ਅੰਦੋਲਨ ਨੂੰ ਹਿੰਸਕ ਰੂਪ ਦੇਣਾ ਚਾਅ ਰਹੀ ਹੈ ਜੋ ਕਿ ਬੇਹੱਦ ਅਫਸੋਸਨਾਕ ਹੈ ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...