Wednesday, April 24, 2024

ਵਾਹਿਗੁਰੂ

spot_img
spot_img

Modi ਦੀ ਰਾਜਾਂ ਦੇ ਅਧਿਕਾਰਾਂ ’ਤੇ ਡਾਕਾ ਮਾਰਣ ਦੀ ਨੀਤੀ ਲੋਕਤੰਤਰ ਲਈ ਖ਼ਤਰਨਾਕ, Delhi Police ਖਿਲਾਫ਼ ਦਰਜ ਹੋਵੇ ਐਫ.ਆਈ.ਆਰ.: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ, 12 ਅਪ੍ਰੈਲ, 2021 –
ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਇੱਥੇ ਕੇਂਦਰੀ ਏਜੰਸੀਆਂ ਵੱਲੋਂ ਪੰਜਾਬ ਪੁਲੀਸ ਨੂੰ ਬਿਨਾਂ ਕਿਸੇ ਇਤਲਾਹ ਕੀਤੇ ਪੰਜਾਬ ਦੇ ਵੱਖ ਵੱਖ ਕੋਨਿਆਂ ਵਿਚ ਕੀਤੀਆਂ ਜਾ ਰਹੀਆਂ ਰੇਡਾਂ ਅਤੇ ਨੌਜਵਾਨਾਂ ਨੂੰ ਚੁੱਕ ਕੇ ਉਨਾਂ ‘ਤੇ ਬੇਹਿਤਾਸ਼ਾ ਤਸ਼ੱਦਦ ਕੀਤੇ ਜਾਣ ਦੀ ਸਖ਼ਤ ਅਲੋਚਨਾ ਕਰਦਿਆਂ, ਇਸ ਨੂੰ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ‘ਤੇ ਡਾਕਾ ਕਰਾਰ ਦਿੱਤਾ ਹੈ, ਜਿਸ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਮਿਲ ਕੇ ਡਰਾਉਣਾ ਅਤੇ ਧਮਕਾਉਣਾ ਚਾਹੁੰਦੇ ਹਨ, ਤਾਂ ਜੋ ਪੰਜਾਬ ਦੇ ਸੂਰਬੀਰ ਨੌਜਵਾਨ ਕਾਲੇ ਖੇਤੀ ਬਿਲਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਤੋਂ ਅਲੱਗ ਹੋ ਜਾਣ।

ਉਨਾਂ ਕਿਹਾ ਕੀਤਾ ਕਿ ਪੰਜਾਬ ਸਰਕਾਰ ਦੀ ਆਗਿਆ ਤੋਂ ਬਿਨਾਂ ਕਿਵੇਂ ਦਿੱਲੀ ਦੀ ਪੁਲਿਸ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਈ? ਕੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਜਾਣਕਾਰੀ ਨਹੀਂ ਸੀ? ਜਾਂ ਫਿਰ ਮੋਦੀ ਦੀ ਸ਼ਹਿ ਪ੍ਰਾਪਤ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੀ ਪੰਜਾਬ ਵਿੱਚ ਦਖ਼ਲਅੰਦਾਜ਼ੀ ਕੈਪਟਨ ਦੇ ਕਮਜ਼ੋਰ ਮੁੱਖ ਮੰਤਰੀ ਹੋਣ ਦਾ ਸਬੂਤ ਪੇਸ਼ ਕਰਦੀ ਹੈ।

ਭਗਵੰਤ ਮਾਨ ਦਾ ਕਹਿਣਾ ਹੈ ਕਿ ਅਸਲ ਵਿੱਚ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨੇੜਤਾ ਕਰਕੇ ਆਪਣੇ ਪਰਿਵਾਰ ਨੂੰ ਲੁੱਟ ਘਸੁੱਟ ਕਰਕੇ ਬਣਾਈ ਅਰਬਾਂ ਦੀ ਜਾਇਦਾਦ ਦੇ ਮਾਮਲੇ ਵਿੱਚੋਂ ਈ.ਡੀ ਦੀ ਕਾਰਵਾਈ ਤੋਂ ਬਚਾਉਣਾ ਚਾਹੁੰਦੇ ਹਨ,ਇਸੇ ਲਈ ਕੈਪਟਨ ਨੇ ਪੰਜਾਬ ਦੇ ਨੌਜਵਾਨ ਕਿਸਾਨਾਂ ਖ਼ਿਲਾਫ਼ ਦਿੱਲੀ ਪੁਲਿਸ ਨੂੰ ਕਾਰਵਾਈ ਕਰਨ ਦੀ ਇਜ਼ਾਜਤ ਦਿੱਤੀ ਹੈ।

ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਡਰਿਆ, ਹਾਰਿਆ ਅਤੇ ਅਸਫ਼ਲ ਮੁੱਖ ਮੰਤਰੀ ਹੈ, ਜਿਸ ਨੇ ਪੰਜਾਬ ਦੇ ਸੰਵਿਧਾਨ ਹੱਕਾਂ ਦੀ ਕਦੇਂ ਦ੍ਰਿੜਤਾ ਨਾਲ ਰੱਖਿਆ ਨਹੀਂ ਕੀਤੀ। ਕੇਂਦਰ ਸਰਕਾਰ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਰਾਜਾਂ ਦੇ ਅਧਿਕਾਰਾਂ ‘ਤੇ ਡਾਕਾ ਮਾਰਨ ਦੀ ਮੋਦੀ ਦੀ ਨੀਤੀ ਲੋਕਤੰਤਰ ਲਈ ਖ਼ਤਰਨਾਕ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਅਨੇਕਾਂ ਤਰ੍ਹਾਂ ਦੇ ਵਾਅਦੇ ਕੀਤੇ ਸਨ ਪ੍ਰੰਤੂ ਹੁਣ ਉਹ ਆਪਣੇ ਪਰਿਵਾਰ ਨੂੰ ਈਡੀ ਦੇ ਕੇਸਾਂ ਤੋਂ ਬਚਾਉਣ ਲਈ ਕੇਂਦਰ ਨਾਲ ਮਿਲ ਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨਾਲ ਖੜੇ ਹਨ ਤਾਂ ਗੈਰਕਾਨੂੰਨੀ ਢੰਗ ਨਾਲ ਦਿੱਲੀ ਪੁਲਿਸ ਵੱਲੋਂ ਪੰਜਾਬ ਵਿੱਚ ਦਾਖਲ ਹੋ ਕੇ ਨੌਜਵਾਨਾਂ ਅਤੇ ਹੋਰ ਵਰਗਾਂ ‘ਤੇ ਕੀਤੀ ਕੁੱਟਮਾਰ ਖਿਲਾਫ ਮੁਕੱਦਮਾ ਦਰਜ ਕਰਵਾਉਣ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...