Friday, April 19, 2024

ਵਾਹਿਗੁਰੂ

spot_img
spot_img

Modi ਦੇਸ਼ ਦੇ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ: Preneet Kaur

- Advertisement -

ਯੈੱਸ ਪੰਜਾਬ
ਚੰਡੀਗੜ, 27 ਨਵੰਬਰ, 2020 –
ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ।

ਸ੍ਰੀਮਤੀ ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।

ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀਮਤੀ ਪਰਨੀਤ ਕੌਰ ਨੇ ਅਫਸੋਸ ਜ਼ਾਹਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨਾਂ ਕਿਹਾ, , “ਨੈਤਿਕ ਤੌਰ ’ਤੇ ਇਹ ਕੇਂਦਰ ਸਰਕਾਰ ਹੈ ਜਿਸਨੂੰ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ।” ੳਨਾਂ ਅੱਗੇ ਕਿਹਾ, “ਜਦੋਂ ਕਿਸਾਨ ਕੇਂਦਰ ਸਰਕਾਰ ਦਾ ਦਰਵਾਜ਼ਾ ਖੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਉਨਾਂ ’ਤੇ ਲਾਠੀਆਂ, ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸੁਣੇਗੀ ਅਤੇ ਉਨਾਂ ਦਾ ਹੱਲ ਕਰੇਗੀ ਅਤੇ ਸਵਾਰਥ ਹਿੱਤਾਂ ਦੁਆਰਾ ਉਨਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨਾਂ ਕਿਹਾ, “ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋਣ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਸਹੀ ਹਨ। ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨੀ ਉਪਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਕਿਸਾਨਾਂ ਦੀਆਂ ਇਨਾਂ ਚਿੰਤਾਵਾਂ ਅਤੇ ਖ਼ਦਸ਼ਿਆਂ ਨੂੰ ਦੂਰ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।’’

ਸੰਸਦ ਮੈਂਬਰ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਲਈ ਉਨਾਂ ਦੇ ਹੌਂਸਲੇ ਅਤੇ ਦਿ੍ਰੜਤਾ ਦੀ ਸ਼ਲਾਘਾ ਕੀਤੀ ਜੋ ਪੁਲੀਸ ਬਲ ਦੀ ਜ਼ੋਰਦਾਰ ਵਰਤੋਂ ਅਤੇ ਭਾਰੀ ਰੋਕਾਂ ਦੇ ਬਾਵਜੂਦ ਦਿੱਲੀ ਪਹੁੰਚਣ ਵਿਚ ਕਾਮਯਾਬ ਰਹੇ ਅਤੇ ਕੇਂਦਰ ਸਰਕਾਰ ਨੂੰ ਉਥੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਲਈ ਮਜਬੂਰ ਕੀਤਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...