Thursday, April 25, 2024

ਵਾਹਿਗੁਰੂ

spot_img
spot_img

Modi ਨੇ ‘ਮਨ ਕੀ ਬਾਤ’ ’ਚ ਨਹੀਂ ਛੋਹੀ ਕਿਸਾਨ ਅੰਦੋਲਨ ਦੀ ਗੱਲ, ਖ਼ੇਤੀ ਕਾਨੂੰਨਾਂ ਦੇ ‘ਫ਼ਾਇਦੇ’ ਗਿਣਾਏ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 29 ਨਵੰਬਰ, 2020:
ਐਤਵਾਰ 29 ਨਵੰਬਰ ਦੀ ਸਵੇਰ ਪ੍ਰਸਾਰਿਤ ਕੀਤੀ ਗਈ ‘ਮਨ ਕੀ ਬਾਤ’ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਲਿਆਂਦੇ ਖ਼ੇਤੀ ਕਾਨੂੰਨਾਂ ਦੀ ਗੱਲਬਾਤ ਕਰਦਿਆਂ ਇਨ੍ਹਾਂ ਕਾਨੂੰਨਾਂ ਨੂੰ ਫ਼ਿਰ ਕਿਸਾਨੀ ਦੇ ਹਿਤ ਵਿੱਚ ਦੱਸਦਿਆਂ ਇਸ ਕਾਨੂੰਨ ਦੇ ਕੁਝ ਫ਼ਾਇਦੇ ਗਿਣਾਏ ਪਰ ਉਨ੍ਹਾਂ ਨੇ ਆਪਣੀ ਇਸ ਗੱਲਬਾਤ ਦੌਰਾਨ ਪੰਜਾਬ ਅਤੇ ਹਰਿਆਣਾ ਸਣੇ ਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਦਿੱਲੀ ਕੂਚ ਕਰਕੇ ਦਿੱਲੀ ਦੀਆਂ ਸਰਹੱਦਾਂ ਘੇਰ ਕੇ ਬੈਠੇ ਕਿਸਾਨ ਸੰਘਰਸ਼ ਦੀ ਕੋਈ ਬਾਤ ਨਹੀਂ ਪਾਈ।

ਪ੍ਰਧਾਨ ਮੰਤਰੀ ਨੇ ਪਰਾਲੀ ਦੀ ਸਮੱਸਿਆ ਦੀ ਵੀ ਗੱਲ ਕੀਤੀ ਅਤੇ ਇਸ ਸੰਬੰਧੀ ਵਿਦੇਸ਼ ਤੋਂ ਆਏ ਹਰਿਆਣਾ ਦੇ ਇਕ ਕਿਸਾਨ ਦਾ ਜ਼ਿਕਰ ਵੀ ਕੀਤਾ। ਜ਼ਿਕਰਯੋਗ ਹੈ ਕਿ ਕਿਸਾਨ ਉਸ ਐਕਟ ਦਾ ਵੀ ਵਿਰੋਧ ਕਰ ਰਹੇ ਹਨ ਜਿਸ ਤਹਿਤ ਪਰਾਲੀ ਸਾੜਣ ’ਤੇ ਕਿਸਾਨ ਨੂੰ ਜੇਲ੍ਹ ਅਤੇ ਇਕ ਕਰੋੜ ਰੁਪਏ ਤਕ ਦਾ ਜੁਰਮਾਨਾ ਕਰਨ ਦੀ ਵਿਵਸਥਾ ਹੈ।

ਪ੍ਰਧਾਨ ਮੰਤਰੀ ਨੇ ਖ਼ੇਤੀ ਕਾਨੂੰਨਾਂ ਸੰਬੰਧੀ ਪਹਿਲਾਂ ਹੀ ਉਨ੍ਹਾਂ ਵੱਲੋਂ, ਉਨ੍ਹਾਂ ਦੀ ਸਰਕਾਰ ਵੱਲੋਂ ਅਤੇ ਭਾਜਪਾ ਵੱਲੋਂ ਖ਼ੇਤੀ ਕਾਨੂੂੰਨਾਂ ਦੇ ਗਿਣਾਏ ਜਾ ਰਹੇ ਫ਼ਾਇਦਿਆਂ ਦਾ ਦੁਬਾਰਾ ਜ਼ਿਕਰ ਕੀਤਾ ਪਰ ਪੰਜਾਬ ਅਤੇ ਹਰਿਆਣਾ ਸਣੇ ਦੇਸ਼ ਭਰ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਦੇ ਚੱਲਦਿਆਂ ਲੱਖਾਂ ਕਿਸਾਨਾਂ ਨੂੰ ਹਰਿਆਣਾ ਵਿੱਚੋਂ ਲਾਂਘਾ ਨਾ ਦਿੱਤੇ ਜਾਣ, ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰਣ, ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਅਤੇ ਲਾਠੀਚਾਰਜ ਆਦਿ ਅਤੇ ਹੁਣ ਭਾਰੀ ਠੰਢ ਦੇ ਮੌਸਮ ਵਿੱਚ ਦਿੱਲੀ ਦੀਆਂ ਸਰਹੱਦਾਂ ’ਤੇ ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਸਣੇ ਪੁੱਜੇ ਕਿਸਾਨਾਂ ਦਾ ਜ਼ਿਕਰ ਨਹੀਂ ਕੀਤਾ ਜਿਹੜੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਪਣੇ ਘਰ ਬਾਰ ਛੱਡ ਕੇ ਦਿੱਲੀ ਵਿੱਚ ਖੁਲ੍ਹੇ ਅਸਮਾਨ ਹੇਠ ਰਾਤਾਂ ਕੱਟ ਰਹੇ ਹਨ।

ਸਮਝਿਆ ਜਾਂਦਾ ਹੈ ਕਿ ਇੰਜ ਕਰਕੇ ਪ੍ਰਧਾਨ ਮੰਤਰੀ ਨੇ ਇਕ ਵਾਰ ਫ਼ਿਰ ਇਹ ਸੰਕੇਤ ਦੇ ਦਿੱਤਾ ਹੈ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ ਵਿੱਚ ਪੈਰ ਪਿੱਛੇ ਪੁੱਟਣ ਬਾਰੇ ਨਹੀਂ ਸੋਚ ਰਹੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,178FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...