Saturday, April 27, 2024

ਵਾਹਿਗੁਰੂ

spot_img
spot_img

Modi ਸਰਕਾਰ ਅੜੀਅਲ ਰਵੱਈਆ ਛੱਡ ਕਿਸਾਨਾਂ ਦੀ ਇੱਛਾ ਅਨੁਸਾਰ ਪ੍ਰਦਰਸ਼ਨ ਕਰਨ ਦੀ ਥਾਂ ਦੇਵੇ: Bhagwant Mann

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020:
ਨਵੇਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੜਾਈ ਲੜ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮੋਦੀ ਵੱਲੋਂ ਆਪਣੇ ਅੜੀਅਲ ਰਵੱਈਆ ਉੱਤੇ ਚੱਲਦਿਆਂ ਦਮਨਕਾਰੀ ਨੀਤੀ ਤਹਿਤ ਕੁਚਲਨ ਦੇ ਯਤਨਾਂ ਦਾ ਵਿਰੋਧ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਕਿ ਮੋਦੀ ਸਰਕਾਰ ਬਿਨਾਂ ਕਿਸੇ ਸ਼ਰਤ ਤੋਂ ਕਿਸਾਨਾਂ ਨੂੰ ਉਨ੍ਹਾਂ ਦੀ ਮੰਗ ਵਾਲੀ ਥਾਂ ਉੱਤੇ ਜਾ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇਵੇ।

ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਭਾਰਤੀ ਨੂੰ ਆਪਣਾ ਵਿਰੋਧ ਦਰਜ ਕਰਾਉਣ ਦਾ ਹੱਕ ਹੈ, ਪ੍ਰੰਤੂ ਮੋਦੀ ਆਪਣੀ ਹਿਟਲਰਸ਼ਾਹੀ ਸੋਚ ਰਾਹੀਂ ਦੇਸ਼ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਇਸ ਹੱਕ ਨੂੰ ਵੀ ਖੋਹਣ ਦਾ ਯਤਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਦਿੱਤੇ 3 ਦਸੰਬਰ ਦੇ ਮੀਟਿੰਗ ਦੇ ਸਮੇਂ ਦੀ ਉਡੀਕ ਨਾ ਕਰੇ, ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲਵੇ ਅਤੇ ਤੁਰੰਤ ਇਸ ਦਾ ਹੱਲ ਕੱਢੇ। ਉਨ੍ਹਾਂ ਕਿਹਾ ਕਿ ਠੰਢੀਆਂ ਰਾਤਾਂ ਨੂੰ ਜਦੋਂ ਦੇਸ਼ ਦਾ ਅੰਨਦਾਤਾ ਸੜਕਾਂ ਉੱਤੇ ਰੁਲ ਰਿਹਾ ਹੈ ਤਾਂ ਸਰਕਾਰ ਇਸ ਨੂੰ ਪਹਿਲ ਦੇ ਆਧਾਰ ਉੱਤੇ ਕਿਸਾਨਾਂ ਦੀ ਗੱਲ ਸੁਣੇ।

ਮਾਨ ਨੇ ਕਿਹਾ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਕੇਜਰੀਵਾਲ ਸਰਕਾਰ ਹੱਕਾਂ ਲਈ ਕੀਤੇ ਜਾ ਰਹੇ ਅੰਦੋਲਨ ਮੌਕੇ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗੀ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਬਿਨਾਂ ਕਿਸੇ ਰਾਜਨੀਤਿਕ ਹਿੱਤ ਤੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਆਗੂ ਅਤੇ ਵਰਕਰ ਆਪ ਖ਼ੁਦ ਕਿਸਾਨ ਹਨ ਅਤੇ ਉਹ ਕਿਸਾਨਾਂ ਦਾ ਦਰਦ ਖ਼ੁਦ ਸਮਝਦੇ ਹਨ।

‘AAP’ ਵੱਲੋਂ ‘ਕਿਸਾਨ, ਮਜ਼ਦੂਰ, ਵਪਾਰੀ ਬਚਾਓ’ ਰੈਲੀਆਂ ਮੁਲਤਵੀ ਕਰਨ ਦਾ ਐਲਾਨ; ਕਿਸਾਨ ਸੰਘਰਸ਼ ਨਾਲ ਡਟੇ ਰਹਾਂਗੇ: Jarnail Singh

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...