Thursday, March 28, 2024

ਵਾਹਿਗੁਰੂ

spot_img
spot_img

Modi ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: Vijay Inder Singla

- Advertisement -

ਯੈੱਸ ਪੰਜਾਬ
ਚੰਡੀਗੜ੍ਹ, 28 ਨਵੰਬਰ, 2020 –
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪ੍ਰੀਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਬਾਰਡਰ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ। ਇਸ ਮੌਕੇ ਸ਼੍ਰੀ ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ’ਚ ਹਿੱਸਾ ਪਾਇਆ ਤੇ ਸੰਘਰਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ।

ਉਨ੍ਹਾਂ ਅੰਦੋੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਵਿਰੁੱਧ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ।

ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੇ ਬਾਰਡਰ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਰੀ ਕੈਬਨਿਟ ਤੇ ਪਾਰਟੀ ਖੇਤੀਬਾੜੀ ਖੇਤਰ ’ਤੇ ਛਾਏ ਇਨ੍ਹਾਂ ਕਾਲੇ ਬੱਦਲਾਂ ਵਿਰੁੱਧ ਡੱਟ ਕੇ ਖੜੇ ਹਨ ਅਤੇ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਭਾਜਪਾ ਦੇ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਕਰਵਾਉਣ ਲਈ ਜ਼ਿੰਮੇਵਾਰ ਦੱਸ ਰਹੇ ਹਨ ਅਤੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਲੀਡਰ ਉਨ੍ਹਾਂ ਨੂੰ ਕਿਸਾਨਾਂ ਵਿਰੁੱਧ ਖੜਾ ਦੱਸ ਰਹੇ ਹਨ।

ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਆਗੂ ਆਪਣੇ ਨਿੱਜੀ ਮੁਫ਼ਾਦਾਂ ਲਈ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ ਜਦਕਿ ਕਾਂਗਰਸ ਪਾਰਟੀ ਦਾ ਹਰ ਆਗੂ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਿਹਾ ਹੈ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...