Wednesday, May 22, 2024

ਵਾਹਿਗੁਰੂ

spot_img
spot_img

ਜਿੰਨੇ ਕੰਮ Modi ਸਰਕਾਰ ਨੇ ਸਿੱਖਾਂ ਵਾਸਤੇ ਕੀਤੇ, ਆਜ਼ਾਦੀ ਤੋਂ ਬਾਅਦ ਇੰਨੇ ਕੰਮ ਕਰਦੇ ਨਹੀਂ ਹੋਏ: Manjinder Singh Sirsa

- Advertisement -

ਦਿੱਲੀ ਦੀ ਸੰਗਤ ਵੱਲੋਂ ਭਾਜਪਾ ਦਾ ਕੌਮੀ ਸਕੱਤਰ ਬਣਨ ’ਤੇ ਸਿਰਸਾ ਦਾ ਸਨਮਾਨ

ਯੈੱਸ ਪੰਜਾਬ
ਨਵੀਂ ਦਿੱਲੀ, 7 ਸਤੰਬਰ, 2023:
ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਸੀਨੀਅਰ ਆਗੂ ਸਰਦਾਰ ਜਸਮੇਨ ਸਿੰਘ ਨੋਨੀ ਦੀ ਅਗਵਾਈ ਹੇਠ ਦਿੱਲੀ ਦੀ ਸੰਗਤ ਦੇ ਵਿਸ਼ਾਲ ਇਕੱਠ ਵੱਲੋਂ ਭਾਜਪਾ ਦਾ ਕੌਮੀ ਸਕੱਤਰ ਬਣਨ ’ਤੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਕੀਤਾ ਗਿਆ।

ਇਸ ਵਿਸ਼ਾਲ ਸਮਾਗਮ ਨੂੰ ਸਰਦਾਰ ਜਸਮੇਨ ਸਿੰਘ ਨੋਨੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਅਕਾਲੀ ਦਲ ਦਿੱਲੀ ਸਟੇਟ ਦੇ ਆਗੂ ਸਰਦਾਰ ਐਮ ਪੀ ਐਸ ਚੱਢਾ ਸਮੇਤ ਵੱਖ-ਵੱਖ ਸ਼ਖਸੀਅਤਾਂ ਨੇ ਸੰਬੋਧਨ ਕੀਤਾ ਤੇ ਭਾਜਪਾ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਹਨਾਂ ਨੇ ਮਿਹਨਤੀ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਕੌਮੀ ਸਕੱਤਰ ਨਿਯੁਕਤ ਕੀਤਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਅੱਜ ਇਸ ਸਨਮਾਨ ਲਈ ਉਹ ਸਭ ਦੇ ਧੰਨਵਾਦੀ ਹਨ ਪਰ ਇਹ ਸਨਮਾਨ ਸਿਰਫ ਸੰਗਤ ਦੀ ਬਦੌਲਤ ਹੀ ਉਹਨਾਂ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਜੋ ਵੀ ਅਹੁਦੇ ਉਹਨਾਂ ਨੂੰ ਮਿਲੇ ਹਨ, ਇਹ ਸਭ ਸਿਰਫ ਸਿੱਖ ਕੌਮ ਦੇ ਸਮਰਥਕ ਤੇ ਸੰਗਤ ਦੇ ਪਿਆਰ ਦੀ ਬਦੌਲਤ ਮਿਲੇ ਹਨ।

ਉਹਨਾਂ ਕਿਹਾ ਕਿ ਇਹ ਤੁਹਾਡੀ ਤਾਕਤ ਹੈ ਜਿਸ ਸਦਕਾ ਮੈਨੂੰ ਮਾਣ ਮਿਲਿਆ ਹੈ ਤੇ ਇਸ ਸਭ ਲਈ ਗੁਰੂ ਤੇਗ ਬਹਾਦਰ ਸਾਹਿਬ ਦੀ ਰਹਿਮਤ ਤੇ ਬਖਸ਼ਿਸ਼ ਤੇ ਤੁਹਾਡਾ ਪਿਆਰ ਤੇ ਵਿਸ਼ਵਾਸ ਹੀ ਸਭ ਤੋਂ ਮੁੱਢਲੀ ਕੜੀ ਹੈ।

ਉਹਨਾਂ ਕਿਹਾ ਕਿ ਜੇਕਰ ਦੇਸ਼ ਵਿਚ ਕੋਈ ਮੁਸ਼ਕਿਲ ਵੀ ਆਉਂਦੀ ਹੈ ਤਾਂ ਲੋਕ ਸਿੱਖ ਭਾਈਚਾਰੇ ਵੱਲ ਵੇਖਦੇ ਹਨ ਕਿਉਂਕਿ ਸਿੱਖ ਭਾਈਚਾਰਾ ਹਮੇਸ਼ਾ ਦੇਸ਼ ਵਾਸਤੇ ਮੋਹਰੀ ਹੋ ਕੇ ਕੰਮ ਕਰਦਾ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਪ ਸਿੱਖ ਕੌਮ ਨਾਲ ਖੜ੍ਹੇ ਹੋਏ ਹਨ ਤੇ ਸਿੱਖ ਕੌਮ ਦੇ ਜਿੰਨੇ ਕੰਮ ਉਹਨਾਂ ਕੀਤੇ ਹਨ, ਉਨੇ ਆਜ਼ਾਦੀ ਤੋਂ ਬਾਅਦ ਕਦੇ ਵੀ ਨਹੀਂ ਹੋਏ। ਉਹਨਾਂ ਕਿਹਾ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਆਪ ਸ੍ਰੀ ਅਕਾਲ ਤਖਤ ਸਾਹਿਬ ’ਤੇ ਨਤਮਸਤਕ ਹੋਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਸਿੱਖ ਕੌਮ ਦੇ ਮਸਲਿਆਂ ਬਾਰੇ ਮੀਟਿੰਗਾਂ ਕਰਦੇ ਹਨ ਤੇ ਸਿਰੋਪਾ ਲੈਂਦੇ ਹਨ।

ਉਹਨਾਂ ਕਿਹਾ ਕਿ ਪਹਿਲੀ ਵਾਰ ਹੈ ਕਿ ਆਜ਼ਾਦੀ ਦਿਹਾੜੇ ਤੋਂ ਇਲਾਵਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਪ੍ਰਧਾਨ ਮੰਤਰੀ ਨੇ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕੀਤਾ ਹੈ। ਉਹਨਾਂ ਕਿਹਾ ਕਿ ਸ੍ਰੀ ਅਮਿਤ ਸ਼ਾਹ ਨੇ ਆਪ ਕਿਹਾ ਹੈ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾ ਦਿੰਦੇ ਤਾਂ ਅੱਜ ਸਾਡੀ ਹੋਂਦ ਨਾ ਹੁੰਦੀ। ਉਹਨਾਂ ਕਿਹਾ ਕਿ ਮੋਦੀ ਸਰਕਾਰ ਪਹਿਲੀ ਸਰਕਾਰ ਹੈ ਜਿਸਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਨੂੰ ਪਹਿਲੀ ਵਾਰ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਉਣ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਮੰਦੇਭਾਗਾਂ ਨੂੰ ਅੱਜ ਸਾਡੀ ਕੌਮ ਵਿਚ ਕੁਝ ਅਜਿਹੇ ਅਖੌਤੀ ਆਗੂ ਆ ਗਏ ਹਨ ਜੋ ਸੱਤਾ ਵੇਲੇ ਸਰਕਾਰਾਂ ਨਾਲ ਸੁੱਖ ਭੋਗਦੇ ਹਨ ਤੇ ਬਾਅਦ ਵੀ ਨਿੰਦਾ ਕਰਨ ਲੱਗ ਜਾਂਦੇ ਹਨ। ਉਹਨਾਂ ਕਿਹਾ ਕਿ ਇਹਨਾਂ ਕਾਲੀਆਂ ਭੇਡਾਂ ਨੇ 26 ਦਸੰਬਰ ਨੂੰ ’ਵੀਰ ਬਾਲ ਦਿਵਸ’ ਮਨਾਉਣ ਦੀ ਨਿਖੇਧੀ ਕੀਤੀ ਜਦੋਂ ਕਿ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵੀਰ ਬਾਲ ਦਿਵਸ ਅੱਜ ਦੇਸ਼ ਤੇ ਦੁਨੀਆਂ ਵਿਚ ਮਨਾਇਆ ਜਾਣ ਲੱਗ ਪਿਆ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦਾ ਇਤਿਹਾਸ ਕੀ ਹੈ।

ਉਹਨਾਂ ਕਿਹਾ ਕਿ ਜਿਹੜੇ ਆਗੂ ਸਾਰੀ ਉਮਰ ਸ਼੍ਰੋਮਣੀ ਅਕਾਲੀ ਦਲ ਤੇ ਬਾਦਲਾਂ ਨੂੰ ਗਾਲ੍ਹਾਂ ਕੱਢਦੇ ਰਹੇ, ਅੱਜ ਉਹ ਸੱਤਾ ਦੀ ਖਾਤਰ ਉਹਨਾਂ ਦੇ ਪੈਰੀਂ ਪੈ ਗਏ ਹਨ। ਉਹਨਾਂ ਕਿਹਾ ਕਿ ਅਸੀਂ ਆਪਣੀ ਕੌਮ ਪਿੱਛੇ ਪਹਿਲਾਂ ਵੀ ਸਟੈਂਡ ਲਿਆ, ਅੱਜ ਵੀ ਲੈ ਰਹੇ ਹਾਂ ਤੇ ਹਮੇਸ਼ਾ ਕੌਮ ਦੀ ਸੇਵਾ ਵਾਸਤੇ ਹਾਜ਼ਰ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਰਾਜਨੀਤੀ ਕੌਮ ਦੀ ਸੇਵਾ ਵਾਸਤੇ ਕਰਦੇ ਹਾਂ ਨਾ ਕਿ ਸਿਰਫ ਸੱਤਾ ਦਾ ਸੁੱਖ ਭੋਗਣਾ ਸਾਡਾ ਟੀਚਾ ਹੈ।

ਇਸ ਮੌਕੇ ਉਹਨਾਂ ਸਰਦਾਰ ਜਗਦੀਪ ਸਿੰਘ ਕਾਹਲੋਂ, ਸਰਦਾਰ ਜਸਮੇਨ ਸਿੰਘ ਨੋਨੀ, ਸਰਦਾਰ ਬਲਬੀਰ ਸਿੰਘ, ਸਰਦਾਰ ਪਰਮਿੰਦਰ ਸਿੰਘ, ਸਰਦਾਰ ਗੁਰਦੇਵ ਸਿੰਘ, ਸਰਦਾਰ ਜਤਿੰਦਰ ਸਿੰਘ ਗੋਲਡੀ, ਸ੍ਰੀ ਓ ਪੀ ਸ਼ਰਮਾ ਵਿਧਾਇਕ ਵਿਸ਼ਵਾਸ ਨਗਰ, ਸ੍ਰੀ ਅਨਿਲ ਵਾਜਪਾਈ ਜੀ ਵਿਧਾਇਕ ਗਾਂਧੀ ਨਗਰ, ਸ੍ਰੀ ਜਤਿੰਦਰ ਮਹਾਜਨ ਵਿਧਾਇਕ ਰੋਹਤਾਸ ਨਗਰ, ਜ਼ਿਲ੍ਹਾ ਪ੍ਰਧਾਨ ਭਾਜਪਾ ਸ੍ਰੀ ਸੰਜੇ ਗੋਇਲ ਤੇ ਕੌਂਸਲਰਾਂ ਸ੍ਰੀ ਰਿਤੇਸ਼ ਸੂਰੀ ਜੀ ਤੇ ਕੌਂਸਲਰ ਸ੍ਰੀ ਰਾਜਾ ਸਚਦੇਵਾ ਤੇ ਸ੍ਰੀ ਅਨਿਲ ਗੋਇਲ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਦਾ ਸਨਮਾਨ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,109FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...