Sunday, November 24, 2024
spot_img
spot_img
spot_img

Moga ਵਿੱਚ ਪਰਾਲੀ ਸਾੜਨ ਦੇ ਦੋਸ਼ ਵਿੱਚ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ Suspend

ਯੈੱਸ ਪੰਜਾਬ
ਮੋਗਾ, 24 ਨਵੰਬਰ, 2024

ਮਾਨਯੋਗ ਸੁਪਰੀਮ ਕੋਰਟ ਅਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੁਣ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਪਵੇਗਾ। ਜ਼ਿਲ੍ਹਾ Moga ਦੇ Deputy Commissioner ਕਮ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ Vishesh Sarangal ਨੇ ਅੱਜ ਪਰਾਲੀ ਸਾੜਨ ਦੇ ਦੋਸ਼ ਵਿੱਚ ਪਿੰਡ ਕੰਨੀਆਂ ਖਾਸ ਦੇ ਨੰਬਰਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਤਹਿਸੀਲਦਾਰ, ਧਰਮਕੋਟ ਵੱਲੋਂ ਪਿੰਡ ਕੰਨੀਆਂ ਖਾਸ ਵਿਖੇ ਸਟੱਬਲ ਬਰਨਿੰਗ ਦਾ ਮੌਕਾ ਦੇਖਿਆ ਗਿਆ। ਇਸ ਸਬੰਧੀ ਖਸਰਾ ਨੰਬਰ 23//18(5-10), 19/1(4-8)ਕੁੱਲ ਰਕਬਾ 9-18 ਤੇ ਅੱਗ ਲਗਾਈ ਗਈ ਸੀ। ਇਹਨਾਂ ਨੰਬਰ ਦੀ ਮਾਲਕੀ ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਅਤੇ ਹੋਰ ਧਿਰਾਂ ਦੀ ਹੈ ਅਤੇ ਸੁਖਦੇਵ ਸਿੰਘ ਪਿੰਡ ਕੰਨੀਆਂ ਖਾਸ ਦਾ ਨੰਬਰਦਾਰ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਸ ਸਬੰਧੀ ਉਪ ਮੰਡਲ ਮੈਜਿਸਟਰੇਟ, ਧਰਮਕੋਟ ਵੱਲੋਂ ਸਬ ਡਵੀਜਨ ਅਧੀਨ ਆਉਦੇ ਨੰਬਰਦਾਰਾਂ ਨਾਲ ਮੀਟਿੰਗ ਕਰਕੇ ਉਹਨਾਂ ਨੂੰ ਹਦਾਇਤ ਵੀ ਕੀਤੀ ਗਈ ਸੀ ਕਿ ਪਿੰਡ ਦੇ ਮੋਹਤਵਾਰ ਵਿਅਕਤੀ ਹੋਣ ਦੇ ਨਾਤੇ ਉਹਨਾਂ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਪਿੰਡ ਦੇ ਦੂਸਰੇ ਵਿਅਕਤੀਆਂ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾਵੇ।

ਸੁਖਦੇਵ ਸਿੰਘ ਪੁੱਤਰ ਅਜੀਤ ਸਿੰਘ ਨੰਬਰਦਾਰ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਉਸਦੀ ਆਪਣੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਰਕੇ ਉਸ ਨੂੰ ਨੰਬਰਦਾਰੀ ਦੇ ਆਹੁੱਦੇ ਤੋਂ ਸਸਪੈਂਡ ਕੀਤਾ ਗਿਆ ਹੈ।

ਸੁਖਦੇਵ ਸਿੰਘ ਨੰਬਰਦਾਰ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਇੱਕ ਪਿੰਡ ਦਾ ਜੁੰਮੇਵਾਰ ਵਿਅਕਤੀ ਹੋਣ ਦੇ ਨਾਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਆਪਣੀ ਜ਼ਮੀਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਕੀਤਾ ਹੈ। ਇਸ ਲਈ ਸ੍ਰੀ ਸੁਖਦੇਵ ਸਿੰਘ ਨੰਬਰਦਾਰ ਪੁੱਤਰ ਅਜੀਤ ਸਿੰਘ ਪਿੰਡ ਕੰਨੀਆ ਖਾਸ ਤਹਿਸੀਲ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਦੀ ਪੰਜਾਬ ਲੈਂਡ ਰੈਵੇਨਿਊ ਰੂਲਸ 25 (i)(b) ਤਹਿਤ ਅਗਲੇ ਹੁਕਮਾਂ ਤੱਕ ਨੰਬਰਦਾਰੀ ਦੇ ਅਹੁੱਦੇ ਤੋਂ ਸਸਪੈਂਡ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਾਨੂੰਨ ਅਤੇ ਕੁਦਰਤ ਤੋਂ ਉੱਪਰ ਕੋਈ ਨਹੀਂ ਹੈ। ਗਲਤ ਕੰਮ ਦੀ ਸਜ਼ਾ ਭੁਗਤਣੀ ਪਵੇਗੀ। ਉਹਨਾਂ ਨੇ ਆਮ ਲੋਕਾਂ ਨੂੰ ਪਰਾਲੀ ਨਾ ਸਾੜਨ ਅਤੇ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਦੀ ਨਸੀਹਤ ਕੀਤੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ