ਯੈੱਸ ਪੰਜਾਬ
ਮੋਹਾਲੀ, 22 ਦਸੰਬਰ, 2024
Punjab ਸਿਵਲ ਸੇਵਾਵਾਂ (ਕਾਰਜਕਾਰੀ ਸ਼ਾਖਾ) ਰਜਿਸਟਰ ਏ-2 ਪ੍ਰੀਖਿਆ ਦੇ ਨਤੀਜਿਆਂ ਵਿੱਚੋਂ Punjab ਭਰ ‘ਚੋਂ ਤੀਜਾ ਸਥਾਨ ਹਾਸਲ ਕਰਕੇ Mohali ਦੇ Jasjit Singh ਨੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ।
ਦੱਸਣਯੋਗ ਹੈ ਕਿ ਸੂਬੇ ਵਿਚ ਪਹਿਲਾ ਸਥਾਨ ਅਮਨਦੀਪ ਸਿੰਘ ਮਾਵੀ ਜਦਕਿ l ਦੂਸਰਾ ਸਥਾਨ ਗੁਰਕਿਰਨ ਦੀਪ ਸਿੰਘ ਨੇ ਹਾਸਿਲ ਕੀਤਾ ਹੈ।
ਜਸਜੀਤ ਸਿੰਘ ਇਸ ਵੇਲੇ ਮੁੱਖ ਮੰਤਰੀ ਦਫ਼ਤਰ, ਪੰਜਾਬ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਦੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਉਹ ਪਿਛਲੇ 21 ਸਾਲਾਂ ਦੇ ਵੱਧ ਸਮੇਂ ਤੋਂ ਸਰਕਾਰ ਵਿੱਚ ਆਪਣੀ ਡਿਊਟੀ ਕਰ ਰਹੇ ਹਨ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਵਿੱਚ ਡਿਊਟੀ ਦੌਰਾਨ ਜਨਤਕ ਹਿੱਤ ਵਾਲੇ ਵੱਖ-ਵੱਖ ਅਹਿਮ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਵੱਡਾ ਯੋਗਦਾਨ ਪਾਇਆ। ਸੂਬਾ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਪ੍ਰਤੀ ਪਾਏ ਯੋਗਦਾਨ ਸਦਕਾ ਸੀਨੀਅਰ ਅਧਿਕਾਰੀਆਂ ਵੱਲੋਂ ਕਈ ਵਾਰ ਸਨਮਾਨਿਤ ਕੀਤਾ ਜਾ ਚੁੱਕਾ ਹੈ।
ਮੋਹਾਲੀ ਦੇ ਸੈਕਟਰ-91 ਦੇ ਵਸਨੀਕ ਜਸਜੀਤ ਸਿੰਘ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਸੂਚਨਾ ਤਕਨਾਲੋਜੀ ਵਿੱਚ ਬੀ.ਐਸ.ਸੀ. ਦੀ ਡਿਗਰੀ ਹਾਸਲ ਕੀਤੀ ਜਿਸ ਤੋਂ ਬਾਅਦ ਸਰਕਾਰੀ ਸੇਵਾ ਵਿੱਚ ਆ ਗਏ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਪਰਮਾਤਮਾ ਅਤੇ ਪਰਿਵਾਰ ਨੂੰ ਦਿੰਦਿਆਂ ਜਸਜੀਤ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵਾਂਗ ਆਪਣੀ ਡਿਊਟੀ ਹੋਰ ਵੀ ਤਨਦੇਹੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ।