Thursday, March 28, 2024

ਵਾਹਿਗੁਰੂ

spot_img
spot_img

ਮੋਹਾਲੀ ਪ੍ਰਸ਼ਾਸਨ ਵੱਲੋਂ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਦੇ ਜਸ਼ਨਾਂ ਦੀ ਕੜੀ ਤਹਿਤ ਸਿਟੀ ਪਾਰਕ ਵਿੱਚ ਕਰਵਾਏ ਗਏ ਪ੍ਰੋਗਰਾਮ

- Advertisement -

ਯੈੱਸ ਪੰਜਾਬ
ਐਸ.ਏ.ਐਸ ਨਗਰ, 28 ਸਤੰਬਰ, 2022 –
ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਜਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਪੂਰਾ ਦਿਨ ਵੱਖ-ਵੱਖ ਸਕੂਲਾਂ,ਕਾਲਜ਼ਾਂ ਅਤੇ ਹੋਰਨਾਂ ਸਰਕਾਰੀ ਵਿਭਾਗਾਂ ਵਿੱਚ ਸੱਭਿਆਚਾਰਕ ਪ੍ਰੋਗਰਾਮ ਕੀਤੇ ਗਏ । ਜਿਲ੍ਹਾ ਪ੍ਰਸ਼ਾਸਨ ਵੱਲੋਂ ਇਸੇ ਕੜ੍ਹੀ ਤਹਿਤ ਸ਼ਾਮ ਨੂੰ ਸ਼ਹਿਰ ਦੇ ਸੈਕਟਰ 68 ਵਿੱਚ ਸਥਿਤ ਸਿਟੀ ਪਾਰਕ ਵਿਖੇ ਇੱਕ ਵਿਸ਼ੇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਖ-ਵੱਖ ਵਿਭਾਗਾਂ,ਸ਼ਹਿਰ ਵਾਸੀਆਂ, ਵਿਦਿਆਰਥੀਆਂ ਅਤੇ ਐਨ.ਜੀ.ਓਜ਼ ਦੇ ਵਲੰਟਰੀਆਂ ਵੱਲੋਂ ਸ਼ਹੀਦ-ਏ-ਆਜਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੈਂਡਲ ਲਾਇਟ ਮਾਰਚ ਕੱਢਿਆ ਗਿਆ ਜੋ ਕਿ ਸਿਟੀ ਪਾਰਕ ਦੇ ਵਿੱਚ ਬਣੇ ਓਪਨ ਏਅਰ ਥਿਏਟਰ ਵਿਖੇ ਜਾ ਕੇ ਖਤਮ ਹੋਇਆ ।

ਇਸ ਉਪਰੰਤ ਓਪਨ ਏਅਰ ਥਿਏਟਰ ਵਿਖੇ ਸ਼ਹੀਦ-ਏ-ਆਜਮ ਦੀ ਜੀਵਨੀ, ਉਨ੍ਹਾਂ ਵੱਲੋਂ ਆਜਾਦੀ ਸ਼ੰਘਰਸ਼ ਵਿੱਚ ਪਾਏ ਯੋਗਦਾਨ ਅਤੇ ਉਨ੍ਹਾਂ ਦੀਆਂ ਸਿਖਿਆਵਾਂ ਦੀ ਪੇਸ਼ਕਾਰੀ ਕਰਦੇ ਨਾਟਕ “ਛਿਪਣ ਤੋਂ ਪਹਿਲਾ” ਦਾ ਮੰਚਨ ਸੰਸਥਾਂ ਰੈੱਡ ਆਰਟਸ,ਪੰਜਾਬ ਵੱਲੋਂ ਕੀਤਾ ਗਿਆ । ਇਸ ਸਮਾਗਮ ਵਿੱਚ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ ਜਦਕਿ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ,ਐਸ.ਐਸ.ਪੀ ਸ੍ਰੀ ਵਿਵੇਕ ਸ਼ੀਲ ਸੋਨੀ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਨਵਜੋਤ ਕੌਰ ਦੇ ਨਾਲ ਨਾਲ ਪਤਵੰਤੇ, ਸ਼ਹਿਰ ਨਿਵਾਸੀ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹੀਦ-ਏ-ਆਜਮ ਸਰਦਾਰ ਭਗਤ ਸਿੰਘ ਦੇ 115 ਵੇਂ ਜਨਮ ਦਿਹਾੜੇ ਨੂੰ ਮਨਾਉਂਣ ਲਈ ਆਯੋਜਿਤ ਕੀਤੇ ਗਏ ਪ੍ਰੋਗਰਾਮ ਦਾ ਆਗਾਜ਼ ਸਿਟੀ ਪਾਰਕ ਦੇ ਬਾਹਰ ਤੋਂ ਸ਼ਹੀਦ-ਏ-ਆਜਮ ਦੀ ਸੋਚ ਨੂੰ ਸਦੀਵੀ ਰੱਖਣ ਦੇ ਮੰਤਵ ਨਾਲ ਸ਼ਹਿਰ ਨਿਵਾਸੀਆਂ, ਵਿਦਿਆਰਥੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਵਿਅਕਤੀਆਂ ਵੱਲੋਂ ਸਾਂਝੇ ਤੌਰ ਤੇ ਕੈਡਲ ਲਾਈਟ ਕੱਢਿਆ ਗਿਆ।

ਇਸ ਮੌਕੇ ਸ਼ਹੀਦੇ ਆਜ਼ਮ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੰਦੇ ਹੋਏ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦੇਸ਼ ਲਈ ਜਾਨਾਂ ਵਾਰ ਕੇ ਸਾਨੂੰ ਆਜ਼ਾਦੀ ਹਾਸਲ ਕਰ ਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਇਨ੍ਹਾਂ ਸਿਰਲੱਥ ਯੋਧਿਆ ਦੀ ਸੋਚ ਅਤੇ ਸਿਖਿਆਵਾਂ ਨੂੰ ਕਾਇਮ ਰੱਖਣਾ ਸਾਡੇ ਸਾਰਿਆ ਦੀ ਜਿੰਮੇਵਾਰੀ ਹੈ ।

ਉਨ੍ਹਾਂ ਕਿਹਾ ਕਿ ਅੱਜ ਪੂਰਾ ਭਾਰਤ ਆਜ਼ਾਦੀ ਲਈ ਸਿਰਫ 23 ਸਾਲ ਦੀ ਉਮਰ ਵਿੱਚ ਫਾਸੀ ਦਾ ਰੱਸਾ ਚੁੰਮਣ ਵਾਲੇ ਸ. ਭਗਤ ਸਿੰਘ ਦਾ ਜਨਮ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ । ਉਨ੍ਹਾਂ ਇਸ ਮੌਕੇ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰ ਰਾਸ਼ਟਰੀ ਹਵਾਈ ਅੱਡਾ ਕਰਨ ਬਦਲੇ ਕੇਂਦਰ ਦੀ ਸਰਕਾਰ ਦਾ ਧੰਨਵਾਦ ਵੀ ਕੀਤਾ ।

ਰੈੱਡ ਆਰਟਸ,ਪੰਜਾਬ ਸੰਸਥਾਂ ਵੱਲੋਂ ਨਾਟਕ “ਛਿਪਣ ਤੋਂ ਪਹਿਲਾ” ਦੀ ਪੇਸ਼ਕਾਰੀ ਕੀਤੀ ਗਈ ਜਿਸ ਦੇ ਡਾਇਰੈਕਟਰ ਦੀਪਕ ਨਿਆਜ ਸਨ ਜਦਕਿ ਇਸਨੂੰ ਲੇਖਕ ਦਵਿੰਦਰ ਦਮਨ ਵੱਲੋਂ ਲਿਖਿਆ ਗਿਆ ਸੀ । ਨਾਟਕ ਵਿੱਚ ਭਗਤ ਸਿੰਘ ਦੀ ਭੂਮਿਕਾ ਦੀਪਕ ਨਿਆਜ ਵੱਲ਼ੋਂ ਨਿਭਾਈ ਗਈ ਜਦਕਿ ਤਰਲੋਚਨ ਮਹਿਸ਼ਵਰੀ, ਅਮਨ, ਦਿਲਬਰ, ਖੁਸ਼ਪ੍ਰੀਤ ਵੱਲ਼ੋਂ ਵੀ ਨਾਟਕ ਵਿੱਚ ਅਹਿਮ ਭੂਮਕਾਵਾ ਨਿਭਾਈਆਂ ਗਈਆਂ । ਬੱਲੀ ਬਲਜੀਤ ਵੱਲ਼ੋਂ ਪਿੱਠਵਰਤੀ ਗਾਇਕ ਵਜੋਂ ਸੇਵਾਵਾ ਨਿਭਾਈਆਂ ਗਈਆਂ । ਇਸ ਨਾਟਕ ਦੇ ਸੰਯੋਜਕ ਸਨ ਬਾਲ ਮੁਕੰਦ ਸ਼ਰਮਾ l

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਪੂਜਾ ਐਸ.ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਵਨੀਤ ਕੌਰ,ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ,ਸਹਾਇਕ ਡਾਇਰੈਕਟਰ (ਨੋਡਲ ਅਫ਼ਸਰ) ਯੁਵਕ ਸੇਵਾਵਾਂ ਡਾ.ਮਲਕੀਤ ਸਿੰਘ ਮਾਨ, ਨਹਿਰੂ ਯੁਵਾ ਕੇਂਦਰ, ਜ਼ਿਲ੍ਹਾ ਰੈੱਡ ਕਰਾਸ,ਯੁਵਕ ਸੇਵਾਵਾਂ, ਸਾਈਕਲ ਕਲੱਬ, ਸੰਸਥਾਵਾਂ ਅਤੇ ਵੱਖ ਵੱਖ ਸਕੂਲਾ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...