Friday, March 21, 2025
spot_img
spot_img
spot_img

Mohinder Bhagat ਨੇ Freedom Fighters ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

ਚੰਡੀਗੜ, 7 ਫਰਵਰੀ, 2025-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ  ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ।

ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।

ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਚੱਲ ਰਹੀਆਂ ਅਤੇ ਭਵਿੱਖੀ  ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ