Saturday, December 2, 2023

ਵਾਹਿਗੁਰੂ

spot_img

Chandrayaan-3 ਦੀ ਸਫ਼ਲਤਾ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ Mohinderpal Singh ਨੂੰ ਸ੍ਰੀ ਹਜ਼ੂਰ ਸਾਹਿਬ ਕਮੇਟੀ ਵੱਲੋਂ ਕੀਤਾ ਗਿਆ ਸਨਮਾਨਿਤ

- Advertisement -

ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਦੇ ਪ੍ਰਬੰਧਕ ਡਾ: ਵਿਜੇ ਸਤਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ
ਨਵੀਂ ਦਿੱਲੀ, 21 ਸਤੰਬਰ, 2023:
ਪੁਲਾੜ ਮਿਸ਼ਨ ਚੰਦਰਯਾਨ-3 ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਸਰੋ ਦੇ ਵਿਗਿਆਨੀ ਸਰਦਾਰ ਮਹਿੰਦਰਪਾਲ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਦੇ ਪ੍ਰਬੰਧਕ ਡਾ: ਵਿਜੇ ਸਤਬੀਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਨਮਾਨਿਤ ਕੀਤਾ ਗਿਆ। ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਵੱਲੋਂ ਸਤਿਕਾਰ ਸਹਿਤ ਪੋਸ਼ਾਕ ਭੇਂਟ ਕਰਦਿਆਂ ਉਨ੍ਹਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਪੰਜਾਬੀ ਪਰਮੋਸ਼ਨ ਕਾਉਂਸਲ ਦੇ ਜਸਵੰਤ ਸਿੰਘ ਬੌਬੀ ਵੀ ਮੌਜੂਦ ਰਹੇ।

ਤਖ਼ਤ ਹਜ਼ੂਰ ਸਾਹਿਬ ਦੇ ਪ੍ਰਸ਼ਾਸਕ ਡਾ: ਵਿਜੇ ਸਤਬੀਰ ਸਿੰਘ ਨੇ ਦੱਸਿਆ ਕਿ ਬੰਗਲੌਰ ਦੇ ਵਸਨੀਕ ਸ. ਮਹਿੰਦਰਪਾਲ ਸਿੰਘ ਨੇ ਆਪਣੇ ਜੀਵਨ ਦੇ 35 ਸਾਲ ਪੁਲਾੜ ਖੋਜ ਵਿੱਚ ਬਿਤਾਏ ਹਨ ਅਤੇ ਚੰਦਰਯਾਨ-3 ਟੀਮ ਦਾ ਅਹਿਮ ਰਹੇ। ਉਹ ਭਾਰਤੀ ਪੁਲਾੜ ਖੋਜ ਸੰਗਠਨ ਦੇ ਗੁਣਵੱਤਾ ਨਿਯੰਤਰਣ ਵਿਭਾਗ ਦੇ ਮੁਖੀ ਵਜੋਂ ਤਾਇਨਾਤ ਹਨ।

ਇਸ ਤੋਂ ਪਹਿਲਾਂ ਉਹ ਮੰਗਲਯਾਨ ਦੇ ਪ੍ਰੋਜੈਕਟ ਮੈਨੇਜਰ ਵਜੋਂ ਵੀ ਕੰਮ ਕਰ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਸਿੱਖ ਨੌਜਵਾਨਾਂ ਨੂੰ ਇਸੇ ਤਰ੍ਹਾਂ ਪ੍ਰੇਰਨਾ ਲੈ ਕੇ ਕੌਮ ਦਾ ਸਿਰ ਮਾਣ ਨਾਲ ਉੱਚਾ ਕਰਨਾ ਚਾਹੀਦਾ ਹੈ।

ਇਸ ਦੌਰਾਨ ਮਹਿੰਦਰਪਾਲ ਸਿੰਘ ਨੇ ਡਾ: ਵਿਜੇ ਸਤਬੀਰ ਸਿੰਘ ਪਾਸੋਂ ਮੰਗ ਕੀਤੀ ਕਿ ਜੇਕਰ ਤਖ਼ਤ ਕਮੇਟੀ ਉਨ੍ਹਾਂ ਨੂੰ ਥਾਂ ਪ੍ਰਦਾਨ ਕਰਦੀ ਹੈ ਤਾਂ ਉਹ ਸਿੱਖ ਕੌਮ ਦੇ ਬੱਚਿਆਂ ਨੂੰ ਵਿਗਿਆਨ ਦੀ ਸਿੱਖਿਆ ਦੇਣਗੇ ਅਤੇ ਬੱਚਿਆਂ ਨੂੰ ਸਮੇਂ-ਸਮੇਂ ’ਤੇ ਇਸਰੋ ਦੀ ਸੈਰ ਵੀ ਕਰਵਾਉਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!