Saturday, November 23, 2024
spot_img
spot_img
spot_img

MP ਔਜਲਾ ਨੇ ਅਭਿਸ਼ੇਕ ਨੂੰ ਭਾਰਤੀ ਟੀ-20 ਟੀਮ ਵਿੱਚ ‘ਉਪਨਰ ਬੱਲੇਬਾਜ਼’ ਵਜੋਂ ਚੁਣੇ ਜਾਣ ’ਤੇ ਦਿੱਤੀ ਵਧਾਈ

ਯੈੱਸ ਪੰਜਾਬ
ਅੰਮ੍ਰਿਤਸਰ, 4 ਅਕਤੂਬਰ, 2024

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਾਸੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਨੂੰ ਟੀ-20 ਵਿੱਚ ਓਪਨਰ ਵਜੋਂ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਹਰ ਕਿਸੇ ਲਈ ਪ੍ਰੇਰਨਾ ਸਰੋਤ ਹੁੰਦੇ ਹਨ।

ਐਮ.ਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਸ਼ਰਮਾ ਨੂੰ ਬੰਗਲਾਦੇਸ਼ ਸੀਰੀਜ਼ ਵਿੱਚ ਟੀ-20 ਟੀਮ ਵਿੱਚ ਔਪਨਰ ਬੱਲੇਬਾਜ਼ ਵਜੋਂ ਚੁਣਿਆ ਗਿਆ ਹੈ, ਜਿਸ ਕਾਰਨ ਉਸ ਨੇ ਨਾ ਸਿਰਫ਼ ਆਪਣੇ ਸ਼ਹਿਰ ਦਾ ਸਗੋਂ ਪੂਰੇ ਦੇਸ਼ ਦਾ ਮਾਣ ਵਧਾਇਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਗੁਰੂ ਨਗਰੀ ਦੇ ਬੱਚੇ ਦੇਸ਼-ਵਿਦੇਸ਼ ਵਿੱਚ ਨਾਮਣਾ ਖੱਟਦੇ ਹਨ ਤਾਂ ਮਾਪਿਆਂ ਨੂੰ ਬਹੁਤ ਖੁਸ਼ੀ ਮਹਿਸੂਸ ਹੁੰਦੀ ਹੈ ਅਤੇ ਸ਼ਹਿਰ ਦੇ ਹੋਰ ਨੌਜਵਾਨਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ। ਐਮਪੀ ਔਜਲਾ ਨੇ ਕਿਹਾ ਕਿ ਅਭਿਸ਼ੇਕ ਨੇ ਆਈਪੀਐਲ 2024 ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਰਾਹੀਂ ਆਪਣਾ ਮੁਕਾਮ ਹਾਸਲ ਕੀਤਾ ਹੈ। ਅਭਿਸ਼ੇਕ ਇਸ ਸੀਜ਼ਨ ਦੇ ਸਭ ਤੋਂ ਪ੍ਰਭਾਵਸ਼ਾਲੀ ਨੌਜਵਾਨ ਖਿਡਾਰੀਆਂ ਵਿੱਚੋਂ ਇੱਕ ਰਹੇ ਹਨ।

ਸੰਸਦ ਮੈਂਬਰ ਔਜਲਾ ਨੇ ਅਭਿਸ਼ੇਕ ਅਤੇ ਉਸ ਦੇ ਮਾਤਾ-ਪਿਤਾ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਇਹੀ ਕਾਮਨਾ ਕਰਦੇ ਹਨ ਕਿ ਅਭਿਸ਼ੇਕ ਵੱਡੀਆਂ ਬੁਲੰਦੀਆਂ ਨੂੰ ਛੂਹਣ ਅਤੇ ਦੇਸ਼-ਵਿਦੇਸ਼ ਵਿੱਚ ਅੰਮ੍ਰਿਤਸਰ ਦਾ ਨਾਂ ਉੱਚਾ ਕਰੇ। ਐਮ.ਪੀ ਔਜਲਾ ਨੇ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਅਭਿਸ਼ੇਕ ਤੋਂ ਪ੍ਰੇਰਨਾ ਲੈ ਕੇ ਖੇਡਾਂ ਵਿੱਚ ਸੁਨਹਿਰਾ ਭਵਿੱਖ ਦੇਖਣਾ ਚਾਹੀਦਾ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ