Friday, April 26, 2024

ਵਾਹਿਗੁਰੂ

spot_img
spot_img

ਸਾਂਸਦ ਮਨੀਸ਼ ਤਿਵਾੜੀ ਨੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਵੰਡੀਆਂ, ਪਠਲਾਵਾ ਵਿਖੇ ਰੋਡ ਦਾ ਉਦਘਾਟਨ ਕੀਤਾ

- Advertisement -

MP Manish Tewari distributes grants for development works, inaugurates Pathlawa Road

ਯੈੱਸ ਪੰਜਾਬ
ਬੰਗਾ, 26 ਜਨਵਰੀ, 2023:
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਵਿਕਾਸ ਸਿਰਫ਼ ਦਾਅਵਿਆਂ ਨਾਲ ਨਹੀਂ ਹੁੰਦਾ, ਸਗੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਨਾਲ ਹੁੰਦਾ ਹੈ। ਸਾਂਸਦ ਤਿਵਾੜੀ ਅੱਜ ਇੱਥੇ ਵੱਖ ਵੱਖ ਪਿੰਡਾਂ ਮਾਹਲ ਗਹਿਲਾਂ, ਲੜੋਯਾ, ਪਠਲਾਵਾ, ਹਿਓਂ, ਕੰਗਰੂਰ, ਬਲਾਕੀਪੁਰ ਵਿਚ ਕੁੱਲ 20 ਲੱਖ ਰੁਪਏ ਦੀਆਂ ਗ੍ਰਾਂਟਾਂ ਦੇ ਚੈੱਕ ਵੰਡਣ ਮੌਕੇ ਆਯੋਜਿਤ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ।

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਵਿਕਾਸ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣ ਕੇ ਉਨ੍ਹਾਂ ਦੇ ਹੱਲ ਲਈ ਕੰਮ ਕਰਨ ਨਾਲ ਹੁੰਦਾ ਹੈ। ਇਸ ਦਿਸ਼ਾ ਵਿੱਚ ਉਹ ਲੋਕ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਲਈ ਗਰਾਂਟਾਂ ਜਾਰੀ ਕਰ ਰਹੇ ਹਨ। ਇਸ ਤੋਂ ਇਲਾਵਾ, ਇਲਾਕੇ ਦੀਆਂ ਹੋਰ ਸਮੱਸਿਆਵਾਂ ਨੂੰ ਵੀ ਪਹਿਲਕਦਮੀ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ ਅਤੇ ਇਹ ਸਿਲਸਿਲਾ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਜਦਕਿ ਸੂਬੇ ਦੀ ਪਿਛਲੀ ਕਾਂਗਰਸ ਸਰਕਾਰ ਦੌਰਾਨ ਵੀ ਲੋਕ ਸਭਾ ਵਿੱਚ ਕਈ ਵਿਕਾਸ ਪ੍ਰੋਜੈਕਟ ਹਲਕੇ ਵਿੱਚ ਲਿਆਂਦੇ ਗਏ ਸਨ। ਇਨ੍ਹਾਂ ਵਿੱਚ 9.25 ਕਰੋੜ ਰੁਪਏ ਦੀ ਲਾਗਤ ਨਾਲ ਬੰਗਾ ਤੋਂ ਗੜ੍ਹਸ਼ੰਕਰ ਤੱਕ 9.33 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ, ਜਿਥੇ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੋਂ ਇਲਾਵਾ, ਬੱਲੋਵਾਲ ਸੈਂਕਡ਼ੀ ਵਿਖੇ ਖੇਤੀਬਾੜੀ ਕਾਲਜ ਖੋਲ੍ਹਣਾ, ਨਵਾਂਸ਼ਹਿਰ ਵਿਖੇ ਪਾਸਪੋਰਟ ਸੇਵਾ ਕੇਂਦਰ ਖੋਲ੍ਹਣ ਲਈ ਚੱਲ ਰਿਹਾ ਕੰਮ ਸਮੇਤ ਕੁਝ ਵੱਡੇ ਪ੍ਰਾਜੈਕਟ ਸ਼ਾਮਲ ਹਨ।

ਇਸ ਦੌਰਾਨ ਸੰਸਦ ਮੈਂਬਰ ਤਿਵਾੜੀ ਵੱਲੋਂ ਪਿੰਡ ਪਠਲਾਵਾ ਵਿੱਚ ਬਣੀ ਸੜਕ ਦਾ ਉਦਘਾਟਨ ਵੀ ਕੀਤਾ ਗਿਆ। ਮਾਰਕੀਟ ਕਮੇਟੀ ਵੱਲੋਂ 25 ਲੱਖ ਰੁਪਏ ਦੀ ਲਾਗਤ ਨਾਲ ਕਰੀਬ 1.2 ਕਿਲੋਮੀਟਰ ਲੰਬੀ ਸੜਕ ਦਾ ਕੰਮ ਕੀਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਡ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸਤਵੀਰ ਸਿੰਘ ਪੱਲੀਝਿੱਕੀ, ਦਰਵਜੀਤ ਸਿੰਘ ਪੂੰਨੀ, ਬਲਾਕ ਕਾਂਗਰਸ ਪ੍ਰਧਾਨ ਕੁਲਤਾਰਨ ਸਿੰਘ, ਸਰਪੰਚ ਹਰਪਾਲ ਸਿੰਘ, ਸਰਪੰਚ ਚਰਨਜੀਤ ਪਾਲ ਬੌਬੀ, ਪਿਆਰਾ ਸਿੰਘ, ਭੁਪਿੰਦਰ ਸਿੰਘ, ਕੁਲਦੀਪ ਸਿੰਘ, ਰਛਪਾਲ ਸਿੰਘ, ਸਰਵਜੀਤ ਸਿੰਘ, ਸੰਤੋਖ ਸਿੰਘ, ਸੁਖਵਿੰਦਰ ਸਿੰਘ, ਦਿਲਾਵਰ ਸਿੰਘ, ਸੰਦੀਪ ਸਿੰਘ, ਬਾਬਾ ਜੋਗਾ ਸਿੰਘ, ਕਮਲੇਸ਼ ਰਾਣੀ ਕਮੇਟੀ ਮੈਂਬਰ, ਕਸ਼ਮੀਰ ਸਿੰਘ, ਸੰਦੀਪ ਸਿੰਘ, ਸੱਤਿਆ ਦੇਵੀ, ਗੁਰਬਖਸ਼ੀਸ਼ ਰਾਮ ਆਦਿ ਹਾਜ਼ਰ ਸਨ |

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...