ਯੈੱਸ ਪੰਜਾਬ
ਚੰਡੀਗੜ੍ਹ, 22 ਅਪ੍ਰੈਲ, 2025
ਮਾਲ ਤੇ ਮੁੜ ਵਸੇਬਾ ਮੰਤਰੀ Hardeep Singh Mundian ਨੇ ਕਿਹਾ ਕਿ ਮੁੱਖ ਮੰਤਰੀ ਸ. Bhagwant Singh Mann ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ. Mundian ਨੇ ਕਿਹਾ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਨੇ ਹਾਲੇ ਆਪਣੀ ਡਿਊਟੀ ਜੁਆਇਨ ਨਹੀਂ ਕੀਤੀ। ਉਨ੍ਹਾਂ ਤਬਾਦਲਿਆਂ ਵਾਲੇ ਸਾਰੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਨਵੀਂ ਤਾਇਨਾਤੀ ਉੱਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।
ਮਾਲ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਿਸੇ ਵੀ ਮਾਲ ਦਫ਼ਤਰ ਦੀ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਇਸ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਡਿਊਟੀ ’ਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸਾਸ਼ਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।