Monday, May 20, 2024

ਵਾਹਿਗੁਰੂ

spot_img
spot_img

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਦੀਵਾਨ ਸਜਾਏ ਗਏ ਜਿਨ੍ਹਾਂ ਦਾ ਪ੍ਰਬੰਧ ਕਈ ਹਫਤਿਆਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰਾਂ ਵੱਲੋਂ ਚੱਲ ਰਿਹਾ ਸੀ।

ਇਸ 25 ਵੇਂ ਮਹਾਨ ਨਗਰ ਕੀਰਤਨ ਤੇ ਗੁਰਦੁਆਰਾ ਸਾਹਿਬ ਸਟਾਕਟਨ ਵਿਖੇ 5 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸ਼ਾਮਾਂ ਦੇ ਦੀਵਾਨ ਸਜਾਏ ਗਏ ਇਹਨਾਂ ਸਜਾਏ ਗਏ ਦੀਵਾਨਾਂ ਦੇ ਵਿੱਚ ਭਾਈ ਸਰਬਜੀਤ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਗਿਆਨੀ ਪਿੰਦਰਪਾਲ ਸਿੰਘ ਜੀ ਭਾਈ ਮਹਿਲ ਸਿੰਘ ਜੀ ਕਵੀਸਰੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜੀ ਰੱਖਿਆ।

ਇਸ ਦੌਰਾਨ 13 ਅਪ੍ਰੈਲ ਸਵੇਰੇ 9 ਵਜੇ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤ ਸੰਚਾਰ ਹੋਇਆ। ਸ਼ਨੀਵਾਰ ਰਾਤ ਨੂੰ ਦੀਵਾਨ ਸਜਾਏ ਗਏ ਜਿਸ ਵਿੱਚ ਸਥਾਨਕ ਸਿੱਖ ਆਗੂਆਂ ਨੇ ਆਪਣੇ ਆਪਣੇ ਵਿਚਾਰ ਰੱਖੇ।

ਐਤਵਾਰ ਸਵੇਰੇ ਜਿੱਥੇ ਵੱਖ ਵੱਖ ਸਿੱਖ ਆਗੂਆਂ ਨੇ ਤਕਰੀਰਾਂ ਕੀਤੀਆਂ ਉਸ ਦੇ ਨਾਲ ਹੀ ਅਮਰੀਕਨ ਆਫੀਸਲਜ ਨੇ ਆਪਣੇ ਆਪਣੇ ਵਿਚਾਰ ਰੱਖੇ ਉਹਨਾਂ ਵਿੱਚ ਸੈਨੇਟਰਜ ਦੇ ਨੁਮਾਇੰਦਿਆਂ, ਕਾਂਗਰਸਮੈਨ, ਮੇਅਰ ਤੇ ਸਿਟੀ ਕੌਂਸਲ ਨੇ ਆਪਣੇ ਆਪਣੇ ਵਿਚਾਰ ਰੱਖੇ ਇਸ ਤੋਂ ਇਲਾਵਾ ਵੋਟਾਂ ਵਿੱਚ ਖੜੇ ਨਵੇਂ ਨੁਮਾਇੰਦਿਆਂ ਨੇ ਵੀ ਸੰਖੇਪ ਵਿਚਾਰ ਰੱਖੇ।

ਸਿੱਖ ਭਾਈਚਾਰੇ ਚੋਂ ਡਾ ਪ੍ਰਿਤਪਾਲ ਸਿੰਘ, ਮੇਅਰ ਲੈਥਰੋਪ ਸੁਖਮਿੰਦਰ ਸਿੰਘ ਧਾਲੀਵਾਲ, ਮੇਅਰ ਮਨਟੀਕਾ ਗੈਰੀ ਸਿੰਘ, ਮੁਖਤਾਰ ਚੀਮਾ, ਹਰਪ੍ਰੀਤ ਸਿੰਘ ਸੰਧੂ, ਕੁਲਜੀਤ ਸਿੰਘ ਨਿੱਝਰ, ਮਨਜੀਤ ਸਿੰਘ ਉਪਲ, ਬਿਜਲੀਨ ਕੌਰ ਖਾਲਸਾ ਆਦਿ ਨੇ ਸੰਬੋਧਨ ਕੀਤਾ। ਇਹਨਾਂ ਭਾਰੀ ਦੀਵਾਨਾਂ ਤੋਂ ਬਾਅਦ ਪੰਜਾਂ ਪਿਆਰਿਆਂ ਦੀ ਰਹਿਨੁਮਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੋ ਕਿ ਬਹੁਤ ਹੀ ਖੂਬਸੂਰਤ ਫਲੋਟ ਵਿੱਚ ਸੁਸ਼ੋਭਿਤ ਸੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ।

ਇਸ ਤੋਂ ਇਲਾਵਾ ਵੱਖ ਵੱਖ ਫਲੋਟਾਂ ਦੇ ਵਿੱਚ ਪੰਜਾਬ ਦੀ ਇਤਿਹਾਸਿਕ ਤਰਾਸਦੀ ਨੂੰ ਦਿਖਾਇਆ ਗਿਆ। ਇਸ ਵੇਰਾਂ ਵੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਗਤਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ। ਵੱਖ-ਵੱਖ ਲੱਗੀਆਂ ਦੁਕਾਨਾਂ ਤੋਂ ਲੋਕਾਂ ਨੇ ਖਰੀਦਦਾਰੀ ਵੀ ਕੀਤੀ ਤੇ ਵੱਖ-ਵੱਖ ਲੰਗਰਾਂ ਤੋਂ ਸੰਗਤਾਂ ਨੇ ਖਾਣਿਆਂ ਦੇ ਵੱਖ ਵੱਖ ਸਵਾਦ ਚੱਖੇ।

ਇਸ ਵੇਰਾਂ ਵੀ ਸਿਕਿਉਰਟੀ ਦਾ ਤੇ ਸੈਰਫ ਡਿਪਾਰਟਮੈਂਟ ਪੁਲਿਸ ਡਿਪਾਰਟਮੈਂਟ ਤੇ ਲਾਅ ਇਨਫੋਰਸਮੈਂਟ ਦਾ ਕਾਫੀ ਪ੍ਰਬੰਧ ਸੀ। ਵਰਨਣ ਯੋਗ ਹੈ ਕਿ ਇਹ ਇਤਿਹਾਸਿਕ ਗਦਰੀ ਬਾਬਿਆਂ ਦੀ ਧਰਤੀ ਸਟਾਕਟਨ ਜਿੱਥੋਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਪੰਜਾਬੀਆਂ ਨੇ ਖਾਸ ਕਰ ਸਿੱਖਾਂ ਨੇ ਸੌਹਾਂ ਖਾਦੀਆਂ ਸੀ ਤੇ ਭਾਰਤ ਨੂੰ ਆਜ਼ਾਦ ਕਰਵਾਇਆ ਸੀ, ਉਨਾਂ ਦੇਸ਼ ਭਗਤ ਗਦਰੀ ਬਾਬਿਆਂ ਦਾ ਇਤਿਹਾਸ ਅੱਜ ਵੀ ਇਸ ਗੁਰਦੁਆਰਾ ਸਾਹਿਬ ਦੇ ਮਿਊਜ਼ਅਮ ਵਿੱਚ ਸੰਭਾਲਿਆ ਹੋਇਆ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...