Monday, May 20, 2024

ਵਾਹਿਗੁਰੂ

spot_img
spot_img

ਕੌਮੀ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ : ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਰੂਪਾ ਧਾਲੀਵਾਲ

- Advertisement -

ਯੈੱਸ ਪੰਜਾਬ
ਮਾਲੇਰਕੋਟਲਾ, 10 ਮਈ, 2024

ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਕਮ ਚੇਅਰਪਰਸਨ ਸਬ ਡਵੀਜ਼ਨ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਸ੍ਰੀਮਤੀ ਰੂਪਾ ਧਾਲੀਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਕਮ ਜ਼ਿਲ੍ਹਾ ਅਤੇ ਸੈਸ਼ਨ ਜੱਜ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀ ਮੁਨੀਸ ਸਿੰਗਲ ਅਤੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਬ ਡਵੀਜਨ ਮਾਲੇਰਕੋਟਲਾ ਅਧੀਨ ਸਮੂਹ ਨਿਆਇਕ ਅਦਾਲਤ ਵੱਲੋਂ ਕੇਸਾਂ ਦੇ ਨਿਪਟਾਰੇ ਲਈ 11 ਮਈ ਦਿਨ ਸਨੀਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਯੋਜਨ ਕੀਤਾ ਜਾ ਰਿਹਾ ਹੈ ।

ਉਨ੍ਹਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਅਧੀਨ ਪੰਜ ਬੈਂਚ ਕੋਰਟ ਕੰਪਲੈਕਸ ਵਿਖੇ ਸਿਵਲ ਜੱਜ ਸੀਨੀਅਰ ਡਵੀਜ਼ਨ ਸ੍ਰੀਮਤੀ ਰੂਪਾ ਧਾਲੀਵਾਲ,ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਹਸਨਦੀਪ ਸਿੰਘ ਬਾਜਵਾ, ਸਿਵਲ ਜੱਜ ਜੂਨੀਅਰ ਡਵੀਜ਼ਨ ਸ੍ਰੀ ਵਿਸਵ ਗੁਪਤਾ, ਸਿਵਲ ਜੱਜ ਜੂਨੀਅਰ ਡਵੀਜਨ ਅਕਿੰਤਾ ਲੂੰਬਾ, ਅਤੇ ਸਿਵਲ ਜੱਜ ਜੂਨੀਅਰ ਡਵੀਜਨ ਸ੍ਰੀ ਜਿੰਦਰਪਾਲ ਸਿੰਘ ਅਧੀਨ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤੇ ਜਾਣਗੇ।

ਇਸ ਤੋਂ ਇਲਾਵਾ ਸਮੂਹ ਤਹਿਸੀਲ ਦਫ਼ਤਰਾਂ ਵਿਖੇ ਵੀ ਆਮ ਜਨਤਾ ਦੀ ਸਹੂਲਤ ਲਈ ਬੈਂਚ ਸਥਾਪਿਤ ਕੀਤੇ ਜਾਣਗੇ ।

ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਸੰਗੀਨ ਫ਼ੌਜਦਾਰੀ ਦੇ ਕੇਸਾਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਕੇਸ ਇਸ ਅਦਾਲਤ ਵਿੱਚ ਲਗਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਘਰੇਲੂ ਝਗੜੇ, ਪਾਣੀ ਦੇ ਬਿੱਲ ਦੇ ਕੇਸ, ਚੈਕ ਬਾਉਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟਰੈਫ਼ਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਦੇ ਕੇਸ ਅਤੇ ਬੈਂਕਾਂ ਦੇ ਕੇਸ ਆਦਿ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਧਨ(ਪੈਸੇ) ਅਤੇ ਸਮਾਂ ਬਚਾਉਣ ਦੇ ਨਾਲ ਨਾਲ ਉਹਨਾਂ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫ਼ੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਨੈਸ਼ਨਲ ਲੋਕ ਅਦਾਲਤ ਵਿੱਚ ਫ਼ੈਸਲੇ ਲਈ ਸ਼ਾਮਲ ਕੀਤੇ ਜਾਂਦੇ ਹਨ।

ਲੋਕ-ਅਦਾਲਤਾਂ ਦੇ ਫ਼ਾਇਦੇ ਦੱਸਿਆ ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਛੇਤੀ ਤੇ ਨਿਆਂ ਮਿਲਦਾ ਹੈ, ਇਸ ਦੇ ਫ਼ੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸ ਦੇ ਫ਼ੈਸਲੇ ਖ਼ਿਲਾਫ਼ ਕੋਈ ਅਪੀਲ ਨਹੀਂ ਹੁੰਦੀ, ਇਸ ਵਿੱਚ ਫ਼ੈਸਲਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿੱਚ ਫ਼ੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ, ਇਸ ਦੇ ਫ਼ੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...