Friday, April 26, 2024

ਵਾਹਿਗੁਰੂ

spot_img
spot_img

Navjot Sidhu ਨੇ ਦਿੱਲੀ ਪੁਲਿਸ ਦੀ Punjab ’ਚ ਕਾਰਵਾਈ ’ਤੇ ਉਠਾਏ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪੈਲ, 2021:
ਪੰਜਾਬ ਦੇ ਸਾਬਕਾ ਕਾਂਗਰਸ ਵਿਧਾਇਕ ਅਤੇ ਸਾਬਕਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਵਿੱਚ ਕੀਤੀ ਉਸ ਤਾਜ਼ਾ ਕਾਰਵਾਈ ’ਤੇ ਸਵਾਲ ਉਠਾਏ ਹਨ ਜਿਸ ਦੌਰਾਨ ਦਿੱਲੀ ਪੁਲਿਸ ਦੀ ਇਕ ਟੀਮ ਨੇ ਆਪਣੇ ਅਧਿਕਾਰ ਖ਼ੇਤਰ ਤੋਂ ਬਾਹਰ ਜਾ ਕੇ ਇਕ ਨੌਜਵਾਨ ਨੂੰ ਪੰਜਾਬ ਵਿੱਚੋਂ ਅਗਵਾ ਕਰਕੇ ਉਸ ਨੂੰ ਦਿੱਲੀ ਲਿਜਾਇਆ ਗਿਆ ਅਤੇ ਉਸਤੇ ਭਾਰੀ ਤਸ਼ੱਦਦ ਕੀਤਾ ਗਿਆ।

ਸ: ਸਿੱਧੂ ਨੇ ਐਤਵਾਰ ਨੂੰ ਟਵਿੱਟਰ ’ਤੇ ਉਸ ਮਾਮਲੇ ’ਤੇ ਆਪਣੀ ਨਾਖੁਸ਼ੀ ਦਾ ਇਜ਼ਹਾਰ ਕੀਤਾ ਜਿਸ ਵਿੱਚ ਲੱਖਾ ਸਿਧਾਣਾ ਦੇ ਚਾਚੇ ਦੇ ਮੁੰਡੇ ਨੂੰ ਦਿੱਲੀ ਪੁਲਿਸ ਦੀ ਸਾਦੇ ਕਪੜਿਆਂ ਵਿੱਚ ਆਈ ਟੀਮ ਵੱਲੋਂ ਪਟਿਆਲਾ ਸਟੇਸ਼ਨ ਤੋਂ ਚੁੱਕ ਕੇ ਦਿੱਲੀ ਲਿਜਾਇਆ ਗਿਆ ਅਤੇ ਉਸ ’ਤੇ ਤਸ਼ੱਦਦ ਢਾਹਿਆ ਗਿਆ ਤਾਂ ਜੋ ਲੱਖਾ ਸਿਧਾਣਾ ਨੂੰ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਕਰਕੇ ਨਿਸ਼ਾਨਾ ਬਣਾਇਆ ਜਾ ਸਕੇ।

ਇਹ ਕਹਿੰਦੇ ਹੋਏ ਕਿ ਇਹ ਸ਼ਰਮਨਾਕ ਹੈ ਕਿ ਦਿੱਲੀ ਪੁਲਿਸ ਪੰਜਾਬ ਦੇ ਖ਼ੇਤਰ ਵਿੱਚੋਂ ਕਿਸੇ ਨੌਜਵਾਨ ਨੂੰ ਇੰਜ ਚੁੱਕ ਕੇ ਲੈ ਜਾਵੇ ਸ: ਸਿੱਧੂ ਨੇ ਆਖ਼ਿਆ ਕਿ ਇਹ ਘਟਨਾ ਪੰਜਾਬ ਦੇ ਅਧਿਕਾਰ ਖ਼ੇਤਰ ਵਿੱਚ ਦਖ਼ਲ ਦੇਣ ਵਾਲੀ ਗੱਲ ਹੈ।

ਸ: ਸਿੱਧੂ ਕੇਵਲ ਇੱਥੇ ਹੀ ਨਹੀਂ ਰੁਕੇ ਸਗੋਂ ਉਹਨਾਂ ਇਹ ਵੀ ਸਵਾਲ ਕੀਤਾ ਕਿ ਇਹ ਕਿਸ ਦੀ ਮਿਲੀਭੁਗਤ ਨਾਲ ਸੰਭਵ ਹੋਇਆ?

ਕਾਂਗਰਸ ਆਗੂ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਮਮਤਾ ਬੈਨਰਜੀ ਤੋਂ ਸਿੱਖ਼ਿਆ ਲੈਣ ਦੀ ਲੋੜ ਹੈ ਜਿਸਨੇ ਪੱਛਮੀ ਬੰਗਾਲ ਵਿੱਚ ਸੀ.ਬੀ.ਆਈ. ਦੀ ਗੈਰ ਅਧਿਕਾਰਤ ਦਖ਼ਲ ਅੰਦਾਜ਼ੀ ਨੂੰ ਵੇਖ਼ਦਿਆਂਸੀ.ਬੀ.ਆਈ. ਦੇ ਖਿਲਾਫ਼ ਵੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਸੀ ਕੀਤਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...