Saturday, April 27, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਵੱਲੋਂ ਇੱਕ ਕਿੱਲੋ ਹੈਰੋਇਨ ਅਤੇ ‘ਡਰੱਗ ਮਨੀ’ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

- Advertisement -

Nawan Shahr Police arrest one person with one kg Heroin and drug money

ਰਾਜਕੁਮਾਰ ਸ਼ਰਮਾ
ਨਵਾਂਸ਼ਹਿਰ, 24 ਜਨਵਰੀ, 2023 –
ਪੰਜਾਬ ਸਰਕਾਰ ਵੱਲੋਂ ਨਸ਼ਾ ਸਮੱਗਲਰਾਂ ਦਾ ਜੜ੍ਹ ਤੋਂ ਸਫਾਇਆ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਗੌਰਵ ਯਾਦਵ, ਆਈ.ਪੀ.ਐਸ, ਡਾਇਰੈਕਟਰ ਜਨਰਲ ਪੁਲਿਸ, ਪੰੰਜਾਬ, ਕੌਸ਼ਤੁਭ ਸ਼ਰਮਾ, ਆਈ.ਪੀ.ਐਸ, ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਅਤੇ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਪਾਸੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ 7,000/- ਰੁਪਏ ਡਰੱਗ ਮਨੀ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਅੱਜ ਮਿਤੀ 24.01.2023 ਨੂੰ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਸਮੇਤ ਪੁਲਿਸ ਪਾਰਟੀ ਬ੍ਰਾਏ ਗਸ਼ਤ ਚੈਕਿੰਗ ਦੇ ਸਬੰਧ ਵਿੱਚ ਟੀ ਪੁਆਇੰਟ ਜਗਤੇਵਾਲ ਮੋੜ, ਕਾਠਗੜ੍ਹ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਗਗਨਦੀਪ ਉਰਫ ਗਗਨ ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਜੋ ਵੱਡੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦਾ ਹੈ ਤੇ ਜੋ ਕੱਲ੍ਹ ਸ਼ਾਮ ਨੂੰ ਹਾਈਟੈਕ ਨਾਕਾ, ਆਸਰੋਂ ਪਰ ਪੁਲਿਸ ਨਾਕਾ ਵੇਖ ਕੇ ਬੱਸ ਤੋਂ ਪਹਿਲਾਂ ਹੀ ਉਤਰ ਗਿਆ ਸੀ ਤੇ ਜੋ ਥਾਣਾ ਕਾਠਗੜ੍ਹ ਦੇ ਏਰੀਏ ਵਿੱਚੋਂ ਹੁੰਦਾ ਹੋਇਆ ਗੜ੍ਹਸ਼ੰਕਰ ਜਾਵੇਗਾ। ਜੇਕਰ ਹੁਣੇ ਹੀ ਭਾਲ ਕੀਤੀ ਜਾਵੇ ਤਾਂ ਗਗਨਦੀਪ ਉਰਫ ਗਗਨ ਵੱਡੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਆ ਸਕਦਾ ਹੈ, ਜਿਸਤੇ ਮੁਖਬਰ ਖਾਸ ਦੀ ਇਤਲਾਹ ’ਤੇ ਮੁਕੱਦਮਾ ਨੰਬਰ 06 ਮਿਤੀ 24.01.2023 ਅ/ਧ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਕਾਠਗੜ੍ਹ ਵਿਖੇ ਦਰਜ ਕੀਤਾ ਗਿਆ।

ਇਸ ਉਪਰੰਤ ਇੰਸਪੈਕਟਰ ਪਰਮਿੰਦਰ ਸਿੰਘ ਮੁੱਖ ਅਫਸਰ ਥਾਣਾ ਕਾਠਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਦੌਰਾਨੇ ਗਸ਼ਤ ਨੇੜੇ ਜੰਡੀ ਮੋੜ ਤੋਂ ਇੱਕ ਮੋਨਾ ਵਿਅਕਤੀ ਜੋ ਆਪਣੇ ਹੱਥ ਵਿੱਚ ਵਜ਼ਨਦਾਰ ਬੈਗ ਚੁੱਕੀ ਆਉਂਦਾ ਦਿਖਾਈ ਦਿੱਤਾ, ਜਿਸ ਪਾਸ ਪੁਲਿਸ ਪਾਰਟੀ ਵੱਲੋਂ ਗੱਡੀ ਰੁਕਵਾ ਕੇ ਕਾਬੂ ਕੀਤਾ ਤੇ ਉਸਦਾ ਨਾਮ ਪਤਾ ਪੁੱਛਣ ’ਤੇ ਉਸ ਵਿਅਕਤੀ ਨੇ ਆਪਣਾ ਨਾਮ ਗਗਨਦੀਪ ਉਰਫ ਗਗਨ (ਉਮਰ 32 ਸਾਲ) ਪੁੱਤਰ ਸੁਰਿੰਦਰ ਕੁਮਾਰ ਵਾਸੀ ਜੋੜਾ ਮੁਹੱਲਾ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੱਸਿਆ ਤੇ ਉਸਦੇ ਸੱਜੇ ਹੱਥ ਵਿੱਚ ਫੜੇ ਵਜਨਦਾਰ ਬੈਗ ਵਿੱਚ ਨਸ਼ੀਲਾ ਪਦਾਰਥ ਦਾ ਸ਼ੱਕ ਹੋਣ ’ਤੇ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਸ੍ਰੀ ਦਵਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਬਲਾਚੌਰ ਨੂੰ ਮੌਕਾ ਪਰ ਪੁੱਜਣ ਲਈ ਬਜਰੀਆ ਫੋਨ ਬੇਨਤੀ ਕੀਤੀ, ਜਿਸ ’ਤੇ ਸ੍ਰੀ ਦਵਿੰਦਰ ਸਿੰਘ, ਪੀ.ਪੀ.ਐਸ ਉਪ ਕਪਤਾਨ ਪੁਲਿਸ, ਸਬ-ਡਵੀਜ਼ਨ ਬਲਾਚੌਰ ਮੌਕਾ ਪਰ ਪੁੱਜੇ, ਜਿਨ੍ਹਾਂ ਦੀ ਹਾਜਰੀ ਵਿੱਚ ਇੰਸਪੈਕਟਰ ਪਰਮਿੰਦਰ ਸਿੰਘ ਵੱਲੋਂ ਗਗਨਦੀਪ ਉਰਫ ਗਗਨ ਦੇ ਬੈਗ ਵਜ਼ਨਦਾਰ ਦੀ ਤਲਾਸ਼ੀ ਕਰਨ ’ਤੇ ਉਸ ਵਿੱਚੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ 7,000/- ਰੁਪਏ ਡਰੱਗ ਮਨੀ ਬ੍ਰਾਮਦ ਹੋਈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...