Wednesday, April 24, 2024

ਵਾਹਿਗੁਰੂ

spot_img
spot_img

Neeru Bajwa ਅਤੇ Jazzy B ਦੀ ਫਿਲਮ ‘Snowman’ 10 ਸਤੰਬਰ ਨੂੰ ਹੋਵੇਗੀ ਰਿਲੀਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਮਾਰਚ 7, 2021:
ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦਰਸ਼ਕਾਂ ਦੇ ਮਨੋਰੰਜਨ ਲਈ ਕਦੇ ਕੋਈ ਕਸਰ ਬਾਕੀ ਨਹੀਂ ਛੱਡਦੀ। ਹਾਲ ਹੀ ਵਿੱਚ, ਉਨ੍ਹਾਂ ਨੇ ਇੱਕ ਨਵਾਂ ਪ੍ਰੋਡਕਸ਼ਨ ਹਾਊਸ ‘ਸੁਪਰਸਟਾਰ ਫਿਲਮਸ’ ਲਾਂਚ ਕੀਤਾ ਹੈ। ਇਸ ਦੇ ਲਾਂਚ ਹੋਣ ਦੇ ਇੱਕ ਮਹੀਨੇ ਦੇ ਅੰਦਰ ਹੀ ‘ਸੁਪਰਸਟਾਰ ਫਿਲਮਸ’ ਨੇ ਆਪਣੀ ਪਹਿਲੀ ਫਿਲਮ ‘Snowman’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ।

ਰਾਣਾ ਰਣਬੀਰ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ ‘Snowman’ ਵਿੱਚ ਖੁਦ ਰਾਣਾ ਰਣਬੀਰ, ਨੀਰੂ ਬਾਜਵਾ ਅਤੇ ਜੈਜ਼ੀ ਬੀ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦੀ ਕਹਾਣੀ ਰਾਣਾ ਰਣਬੀਰ ਨੇ ਹੀ ਲਿਖੀ ਹੈ। ਗਿੱਪੀ ਗਰੇਵਾਲ ਅਤੇ ਅਮਨ ਖਟਕੜ ਨੇ ਇਸ ਫਿਲਮ ਨੂੰ ‘ਸੁਪਰਸਟਾਰ ਫਿਲਮਸ’ ਅਤੇ ਅਮਨ ਖਟਕੜ ਪ੍ਰੋਡਕਸ਼ਨ ਅਧੀਨ ਪ੍ਰੋਡਿਊਸ ਕੀਤਾ ਹੈ। ‘Snowman’ ਨਾਲ ‘ਅਮਨ ਖਟਕੜ’ ਦੇ ਬੇਟੇ ਅਰਸ਼ੀ ਖਟਕੜ ਵੀ ਅਦਾਕਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਕਨੇਡਾ ਦੀਆਂ ਖੂਬਸੂਰਤ ਥਾਵਾਂ ‘ਤੇ ਪੂਰੀ ਹੋ ਗਈ ਹੈ।

ਪ੍ਰਾਜੈਕਟ ਬਾਰੇ ਗੱਲ ਕਰਦਿਆਂ ਜੈਜ਼ੀ ਬੀ ਨੇ ਕਿਹਾ, “ਇੱਕ ਕਲਾਕਾਰ ਹੋਣ ਦੇ ਨਾਤੇ, ਅਸੀਂ ਹਮੇਸ਼ਾਂ ਹਰ ਪ੍ਰਾਜੈਕਟ ਨਾਲ ਨਵੀਆਂ ਚੀਜ਼ਾਂ ਦੀ ਕੋਸ਼ਿਸ਼ ਕਰਨ ਦੀ ਇੱਛਾ ਰੱਖਦੇ ਹਾਂ। ਅਤੇ ‘Snowman’ ਇਕ ਅਜਿਹੀ ਸਕ੍ਰਿਪਟ ਹੈ ਜੋ ਕਿ ਪੰਜਾਬੀ ਸਿਨੇਮਾ ਲਈ ਮਾਰਗ ਦਰਸ਼ਕ ਹੋਵੇਗੀ। ਅਸੀਂ ਸਕ੍ਰਿਪਟ ਅਤੇ ਪ੍ਰੋਜੈਕਟ ‘ਤੇ ਸਖਤ ਮਿਹਨਤ ਕੀਤੀ ਹੈ। ਮੈਂ ਬੱਸ ਆਸ ਕਰਦਾ ਹਾਂ ਕਿ ਅਸੀਂ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਯੋਗ ਹੋਵਾਂਗੇ।”

ਫਿਲਮ ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਕਿਹਾ, “ਸਾਲ 2020 ਮਨੋਰੰਜਨ ਉਦਯੋਗ ਲਈ ਬਹੁਤ ਮੁਸ਼ਕਲ ਰਿਹਾ। ਅਤੇ ਹੁਣ ਜਦੋਂ ਚੀਜ਼ਾਂ ਆਮ ਵਾਂਗ ਹੋ ਰਹੀਆਂ ਹਨ, ਅਸੀਂ ਫਿਲਮ ਉਦਯੋਗ ਨੂੰ ਵੀ ਲੀਹ ਤੇ ਲੈਕੇ ਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ ਅਤੇ ਅਸੀਂ ਇਸ ਨੂੰ ਦਰਸ਼ਕਾਂ ਨੂੰ ਦਿਖਾਉਣ ਦੀ ਉਮੀਦ ਕਰ ਰਹੇ ਹਾਂ।”

‘Snowman’ 10 ਸਤੰਬਰ 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,184FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...