Friday, April 26, 2024

ਵਾਹਿਗੁਰੂ

spot_img
spot_img

ਮਨੋਰੰਜਨ ਦਾ ਖਜ਼ਾਨਾ ਹੋਵੇਗੀ ਨੀਰੂ ਬਾਜਵਾ, ਐਮੀ ਵਿਰਕ ਅਤੇ ਅੰਬਰਦੀਪ ਦੀ ਨਵੀਂ ਫ਼ਿਲਮ ‘ਲੌਂਗ ਲਾਚੀ 2’

- Advertisement -

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ ਸੌਂਗ ਨੇ ਤਾਂ ਮਕਬੂਲੀਅਤ ਦੇ ਸਾਰੇ ਰਿਕਾਰਡ ਤੋੜ ਦਿੱਤੇ ਸੀ। ਜ਼ਿਕਰਯੋਗ ਹੈ ਕਿ ਹਰਮਨਜੀਤ ਦੇ ਲਿਖੇ ਤੇ ਮੰਨਤ ਨੂਰ ਦੇ ਗਾਏ ਇਸ ਗੀਤ ‘ਵੇ ਤੂੰ ਲੌਂਗ ਤੇ ਮੈਂ ਲੈਚੀ…’ ਯੂਟਿਊਬ ਦੀ ਦੁਨੀਆ ਵਿੱਚ ਭਾਰਤ ਪੱਧਰ ਤੇ ਪਹਿਲਾ ਗੀਤ ਸੀ ਜਿਸਨੇ ਬਾਲੀਵੁੱਡ ਗੀਤਾਂ ਨੂੰ ਪਛਾੜ ਕੇ ਇੱਕ ਵਿਲੀਅਨ ਨੂੰ ਟੱਚ ਕੀਤਾ।

ਇਸ ਫ਼ਿਲਮ ਦੀ ਪ੍ਰਸਿੱਧੀ ਨੂੰ ਵੇਖਦਿਆਂ ਦਰਸ਼ਕਾਂ ਦੀ ਚਿਰਾਂ ਤੋਂ ਮੰਗ ਸੀ ਕਿ ਇਸ ਦਾ ਸੀਕੁਅਲ ਬਣਾਇਆ ਜਾਵੇ, ਹੁਣ ਦਰਸ਼ਕਾਂ ਦੀ ਇਹ ਮੰਗ ਪੂਰੀ ਹੋਣ ਜਾ ਰਹੀ ਹੈ ਅਤੇ ਅਗਲੇ ਹਫਤੇ 19 ਅਗਸਤ ਨੂੰ ਲੌਂਗ ਲਾਚੀ 2 ਪੰਜਾਬੀ ਸਿਨੇਮਿਆਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਟਰੇਲਰ ਬੀਤੇ ਦਿਨੀਂ ਰਿਲੀਜ਼ ਹੋਇਆ ਹੈ ਜਿਸ ਦਰਸ਼ਕਾਂ ਦਾ ਭਰਵਾਂ ਹੁੰਗਾਰਾਂ ਮਿਲ ਰਿਹਾ ਹੈ। ਟਰੇਲਰ ਦੀ ਗੱਲ ਕਰੀਏ ਤਾਂ ਇਸ ਦੀ ਕਹਾਣੀ ਵਿੱਚ ਨਵਾਂਪਣ ਹੈ ਜੋ ਫ਼ਿਲਮ ਦੇ ਕਿਰਦਾਰਾਂ ਦੇ ਪਿਛੋਕੜ ਦੀ ਗੱਲ ਕਰਦੀ ਦਰਸ਼ਕਾਂ ਨੂੰ ਨਵੇਂ ਮਨੋਰੰਜਨ ਨਾਲ ਜੋੜੇਗੀ।

ਅੰਬਰਦੀਪ ਨੇ ਇਸ ਫ਼ਿਲਮ ‘ਤੇ ਬਹੁਤ ਮੇਹਨਤ ਕੀਤੀ ਹੈ। ਫ਼ਿਲਮ ਵਿੱਚ 1947 ਦੀ ਵੰਡ ਵੇਲੇ ਦਾ ਮਾਹੋਲ ਵੀ ਸ਼ਾਮਿਲ ਕੀਤਾ ਗਿਆ ਹੈ। ਐਮੀ ਵਿਰਕ ਦਾ ਕਿਰਦਾਰ ਵੀ ਪਹਿਲਾਂ ਨਾਲੋਂ ਹਟਕੇ ਹੋਵੇਗਾ। ਇਸ ਫ਼ਿਲਮ ਵਿੱਚ ਦਰਸ਼ਕਾਂ ਦੇ ਉਤਸ਼ਾਹ ਨੂੰ ਬਰਕਰਾਰ ਰੱਖਣ ਲਈ, ਨਿਰਮਾਤਾਵਾਂ ਨੇ ਪਹਿਲਾਂ ਟਰੇਲਰ ਤੇ ਹੁਣ ਲੌਂਗ ਲਾਚੀ 2’ ਦਾ ਟਾਈਟਲ ਟਰੈਕ ਰਿਲੀਜ਼ ਕਰ ਦਿੱਤਾ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਗੀਤ ਵਿੱਚ ਨੀਰੂ ਬਾਜਵਾ, ਅੰਬਰਦੀਪ ਸਿੰਘ ਅਤੇ ਐਮੀ ਵਿਰਕ ਨਜ਼ਰ ਆ ਹਨ, ਇਹਨਾਂ ਦੀ ਤਿਗੜੀ ਗੀਤ ਵਿੱਚ ਖਾਸ ਅੰਦਾਜ਼ ’ਚ ਨਜ਼ਰ ਆ ਰਹੀ ਹੈ। ਜਿਸ ਨੂੰ ਸਿਮਰਨ ਭਾਰਦਵਾਜ ਨੇ ਗਾਇਆ ਹੈ। ਗੀਤ ਨੂੰ ਹਰਮਨਜੀਤ ਸਿੰਘ ਨੇ ਲਿਖਿਆ ਹੈ, ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ ਅਤੇ ਅਰਵਿੰਦ ਠਾਕੁਰ ਨੇ ਇਸ ਗੀਤ ਦੀ ਖੂਬਸੂਰਤ ਕੋਰੀਓਗ੍ਰਾਫੀ ਕੀਤੀ ਹੈ।

ਫ਼ਿਲਮ ਵਿੱਚ ਐਮੀ ਵਿਰਕ, ਨੀਰੂ ਬਾਜਵਾ ਤੇ ਅੰਬਰਦੀਪ ਤੋਂ ਇਲਾਵਾ ਪ੍ਰਸਿੱਧ ਗਾਇਕਾ ਜਸਵਿੰਦਰ ਬਰਾੜ, ਅਮਰ ਨੂਰੀ, ਗੁਰਮੀਤ ਸਾਜਨ, ਸਾਹਿਬ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ। ਫਿਲਮ ਦਾ ਨਿਰਦੇਸ਼ਨ ਅੰਬਰਦੀਪ ਨੇ ਖੁਦ ਕੀਤਾ ਹੈ।

ਇਹ ਫਿਲਮ ਵਿਲੇਜਰਜ਼ ਫਿਲਮ ਸਟੂਡੀਓ, ਅੰਬਰਦੀਪ ਪ੍ਰੋਡਕਸ਼ਨ, ਅਤੇ ਨੀਰੂ ਬਾਜਵਾ ਐਂਟਰਟੇਨਮੈਂਟ ਦੇ ਸਹਿਯੋਗ ਨਾਲ ਬਣਾਈ ਗਈ ਹੈ ਜਿਸ ਨੂੰ ਭਗਵੰਤ ਵਿਰਕ ਦੁਆਰਾ ਨਿਰਮਿਤ ਕੀਤਾ ਗਿਆ ਹੈ।

ਹਰਜਿੰਦਰ ਸਿੰਘ ਜਵੰਦਾ 94638 28000

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...