Friday, March 21, 2025
spot_img
spot_img
spot_img

NeVA Project ਦੀ ਸ਼ੁਰੂਆਤ ਨਾਲ Punjab Vidhan Sabha ਹੋਈ ਕਾਗਜ਼ ਰਹਿਤ: Speaker Kultar Singh Sandhwan

ਯੈੱਸ ਪੰਜਾਬ
ਚੰਡੀਗੜ, 8 ਫਰਵਰੀ, 2025

Punjab ਦੇ ਮੁੱਖ ਮੰਤਰੀ ਸ. Bhagwant Singh Mann ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ Punjab ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (NeVA) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਨਵੇਕਲਾ ਤੇ ਇਨਕਲਾਬੀ ਕਦਮ ਹੈ।

Sandhwan ਨੇ ਕਿਹਾ ਕਿ Punjab ਵਿਧਾਨ ਸਭਾ ਦੇ ਡਿਜੀਟਾਈਜੇਸ਼ਨ ਸਦਕਾ ਵਿਧਾਇਕਾਂ ਦੀ ਜਨਤਾ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਵਿੱਚ ਕੁਸ਼ਲਤਾ ਹੋਰ ਵਧੇਗੀ ਅਤੇ ਵਿਧਾਨ ਸਭਾ ਦੇ ਕੰਮਕਾਜ ਨੂੰ ਕਾਗਜ਼ ਰਹਿਤ ਬਣਾਇਆ ਜਾਣਾ ਇੱਕ ਨਵੇਂ ਯੁੱਗ ਦੀ ਸੁਰੂਆਤ ਦਾ ਸੂਚਕ ਹੈ । ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਜਾਣਕਾਰੀ ਸਾਂਝੀ ਕਰਨ ਦੇ ਮੱਦੇਨਜ਼ਰ ਫੈਸਲਿਆਂ ਅਤੇ ਰਿਕਾਰਡਾਂ ਨੂੰ ਟਰੈਕ ਕਰਨਾ ਹੁਣ ਆਸਾਨ ਹੋ ਗਿਆ ਹੈ।

ਸਪੀਕਰ ਨੇ ਦੱਸਿਆ ਕਿ ਸਾਲ 2022 ਤੋਂ ਸਦਨ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਸਰਕਾਰ ਦੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕੀਤਾ ਜਾ ਰਿਹਾ ਹੈ, ਜਿਸ ਰਾਹੀਂ ਆਮ ਲੋਕ ਵੀ ਸਦਨ ਦੀ ਕਾਰਵਾਈ ਨੂੰ ਆਸਾਨੀ ਨਾਲ ਦੇਖ ਸਕਦੇ ਹਨ। ਸਦਨ ਵਿੱਚ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਆਸਾਨ ਬਣਾਉਣ ਲਈ 23 ਸਤੰਬਰ 2023 ਨੂੰ ਪੰਜਾਬ ਵਿਧਾਨ ਸਭਾ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕਸ਼ਨ ਦਾ ਉਦਘਾਟਨ ਕੀਤਾ ਗਿਆ ਸੀ।

ਰਾਸ਼ਟਰੀ ਈ-ਵਿਧਾਨ ਐਪਲੀਕੇਸਨ (ਨੇਵਾ) ਭਾਰਤ ਸਰਕਾਰ ਦਾ ਇੱਕ ਮਿਸ਼ਨ ਮੋਡ ਪ੍ਰੋਜੈਕਟ ਹੈ, ਜਿਸ ਤਹਿਤ ਦੇਸ ਦੀਆਂ ਵੱਖ-ਵੱਖ ਵਿਧਾਨ ਸਭਾਵਾਂ ਦਾ ਕੰਮਕਾਜ ਕਾਗਜ ਰਹਿਤ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ਦਾ ਉਦੇਸ਼ ਵਿਧਾਨ ਸਭਾਵਾਂ ਦੀ ਕਾਰਵਾਈ ਨੂੰ ਕੁਸ਼ਲ ਅਤੇ ਪਾਰਦਰਸੀ ਢੰਗ ਨਾਲ ਪੇਸ਼ ਕਰਨਾ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ