Sunday, April 14, 2024

ਵਾਹਿਗੁਰੂ

spot_img
spot_img

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਤਕਨੀਕੀ ਅਧਿਕਾਰੀਆਂ ਲਈ ਰਿਫਰੈਸ਼ਰ ਕੈਂਪ

- Advertisement -

ਯੈੱਸ ਪੰਜਾਬ
ਚੰਡੀਗੜ, 28 ਫਰਵਰੀ, 2024

ਆਪਣੇ ਤਕਨੀਕੀ ਅਧਿਕਾਰੀਆਂ ਦੇ ਹੁਨਰ ਨੂੰ ਨਿਖਾਰਨ ਦੇ ਉਦੇਸ਼ ਨਾਲ ਗੱਤਕੇ ਦੀ ਸਭ ਤੋਂ ਪੁਰਾਣੀ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ (ਐਨ.ਜੀ.ਏ.ਆਈ.) ਨੇ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਸਹਿਯੋਗ ਨਾਲ ਆਪਣੇ ਕੋਚਾਂ, ਰੈਫਰੀ ਅਤੇ ਜੱਜਮੈਂਟ ਅਧਿਕਾਰੀਆਂ ਲਈ ਦਸਮੇਸ਼ ਖਾਲਸਾ ਕਾਲਜ, ਜ਼ੀਰਕਪੁਰ ਵਿਖੇ ਰਿਫਰੈਸ਼ਰ ਕੈਂਪ ਲਗਾਇਆ ਜਿਸ ਵਿੱਚ 30 ਤਕਨੀਕੀ ਅਧਿਕਾਰੀ ਸ਼ਾਮਲ ਹੋਏ ਜਿਨ੍ਹਾਂ ਦੀ ਮਨਸ਼ਾ ਸੋਧੇ ਹੋਏ ਗੱਤਕਾ ਨੇਮਾਂ ਅਤੇ ਨਿਯਮਾਂ ਨਾਲ ਅੱਪਡੇਟ ਰਹਿਣਾ ਸੀ।

ਐਨ.ਜੀ.ਏ.ਆਈ. ਦੇ ਜਨਰਲ ਸਕੱਤਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਰਹਿਨੁਮਾਈ ਹੇਠ ਲਗਾਇਆ ਗਿਆ ਅਤੇ ਗੱਤਕਾ ਖੇਡ ਪ੍ਰਤੀ ਵਚਨਬੱਧਤਾ ਨੂੰ ਦੇਖਦਿਆਂ ਸਮੂਹ ਤਕਨੀਕੀ ਅਧਿਕਾਰੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਓਲੰਪਿਕ ਐਸੋਸੀਏਸ਼ਨ ਦੇ ਸਕੱਤਰ ਨਰੇਸ਼ ਠਾਕੁਰ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਭਾਰਤ ਭਰ ਦੇ ਹਰ ਤਰ੍ਹਾਂ ਦੇ ਵਿੱਦਿਅਕ ਅਦਾਰਿਆਂ ਸਮੇਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਗੱਤਕੇ ਨੂੰ ਪ੍ਰਫੁੱਲਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ।

ਠਾਕੁਰ ਨੇ ਸਵੈ-ਰੱਖਿਆ ਲਈ ਔਰਤਾਂ ਨੂੰ ਇਹ ਮਾਰਸ਼ਲ ਆਰਟ ਸਿੱਖਣ ਲਈ ਪ੍ਰੇਰਿਤ ਕੀਤਾ ਅਤੇ ਕੇਂਦਰੀ ਖੇਡ ਮੰਤਰਾਲੇ ਨੂੰ ਇਸ ਪ੍ਰਾਚੀਨ ਕਲਾ ਦੇ ਰੂਪ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਐਨ.ਜੀ.ਏ.ਆਈ. ਨੂੰ ਜਲਦ ਮਾਨਤਾ ਦੇਣ ਦੀ ਅਪੀਲ ਕੀਤੀ।

ਇਸ ਕੈਂਪ ਵਿੱਚ ਐਨ.ਜੀ.ਏ.ਆਈ. ਦੇ ਮੀਤ ਪ੍ਰਧਾਨ ਇੰਦਰਜੋਧ ਸਿੰਘ, ਗੱਤਕਾ ਐਸੋਸੀਏਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਾ, ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਸਟੇਟ ਕੋਆਰਡੀਨੇਟਰ ਸਰਬਜੀਤ ਸਿੰਘ ਜਲੰਧਰ, ਚਰਨਜੀਤ ਕੌਰ, ਰਵਿੰਦਰ ਸਿੰਘ ਅਤੇ ਵੀਰਪਾਲ ਕੌਰ,

ਸਾਰੇ ਡਾਇਰੈਕਟਰ, ਐਨ.ਜੀ.ਏ.ਆਈ. ਕੋਚਿੰਗ ਅਤੇ ਸਿਖਲਾਈ ਡਾਇਰੈਕਟੋਰੇਟ, ਯੋਗਰਾਜ ਸਿੰਘ, ਨੈਸ਼ਨਲ ਕੋਆਰਡੀਨੇਟਰ, ਐਨ.ਜੀ.ਏ.ਆਈ., ਇੰਦਰਜੀਤ ਸਿੰਘ, ਕੋਆਰਡੀਨੇਟਰ, ਚੰਡੀਗੜ੍ਹ ਗੱਤਕਾ ਐਸੋਸੀਏਸ਼ਨ, ਰਮਨਪ੍ਰੀਤ ਸਿੰਘ ਟਾਂਡਾ,

ਸਟੇਟ ਕੋਆਰਡੀਨੇਟਰ, ਗੱਤਕਾ ਐਸੋਸੀਏਸ਼ਨ ਪੰਜਾਬ, ਰਾਜਸਥਾਨ ਗੱਤਕਾ ਐਸੋਸੀਏਸ਼ਨ ਤੋਂ ਇਸ਼ਵਿੰਦਰ ਸਿੰਘ, ਹਰਿਆਣਾ ਤੋਂ ਮਹਿਲਾ ਕੋਚ ਗੁਰਪ੍ਰੀਤ ਕੌਰ, ਗੁਰਜਿੰਦਰ ਸਿੰਘ, ਹੁਸਨਪ੍ਰੀਤ ਕੌਰ, ਸ਼ਹਿਬਾਜ਼ ਸਿੰਘ, ਮਨਦੀਪ ਸਿੰਘ, ਦਲਜੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

ਸਿਮਰਨਜੀਤ ਸਿੰਘ ਨੇ ਅੱਗੇ ਕਿਹਾ ਕਿ ਇਸ ਕੈਂਪ ਨੇ ਗੱਤਕਾ ਨਿਯਮਾਂ ਦੇ ਗਿਆਨ ਦੇ ਆਦਾਨ-ਪ੍ਰਦਾਨ ਅਤੇ ਹੁਨਰ ਨੂੰ ਨਿਖਾਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕੀਤਾ ਹੈ, ਜਿਸ ਨਾਲ ਗੱਤਕੇ ਦੀ ਅਮੀਰ ਵਿਰਾਸਤ ਨੂੰ ਦੇਸ਼ ਵਿੱਚ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਅਤੇ ਸੰਭਾਲਣ ਲਈ ਐਨ.ਜੀ.ਏ.ਆਈ. ਦੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਮਿਲੇਗੀ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...