Saturday, April 20, 2024

ਵਾਹਿਗੁਰੂ

spot_img
spot_img

NHM ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ ਕਰਨ ਦਾ ਐਲਾਨ, Balbir Sidhu ਵੱਲੋਂ ਸੇਵਾਵਾਂ ਰੈਗੂਲਰ ਕਰਨ ਦੇ ਭਰੋਸੇ ਮਗਰੋਂ ਲਿਆ ਫ਼ੈਸਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਮਈ, 2021:
ਸੂਬੇ ਵਿੱਚ ਸਿਹਤ ਵਿਭਾਗ ਦੇ ਰਾਸ਼ਟਰੀ ਸਿਹਤ ਮਿਸ਼ਨ ਅਧੀਂਨ ਆਪਣੀਆਂ ਸੇਵਾਵਾਂ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਤੇ ਚੱਲ ਰਹੇ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਉਪਰੰਤ ਸਿਹਤ ਮੰਤਰੀ ਪੰਜਾਬ ਦੇ ਸੱਦੇ ਤੇ ਅੱਜ ਐਨ.ਆਰ.ਐਚ.ਐਮ. ਇਮਪਲਾਈਜ਼ ਐਸੋਸੀਏਸ਼ਨ, ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਸਮੇਤ ਸਾਥੀਆਂ ਦੀ ਮੀਟਿੰਗ ਹੋਈ।

ਇਸ ਮੀਟਿੰਗ ਵਿੱਚ ਡਾ.ਰਾਣਾ ਦੇ ਨਾਲ ਸ. ਅਮਰਜੀਤ ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾਇਰੈਕਟਰ ਐਨ.ਐਚ.ਐਮ., ਡਾਇਰੈਕਟਰ ਫਾਈਨਾਂਸ, ਮੈਨੇਜਰ ਐਚ ਆਰ ਸਮੇਤ ਐਸੋਸੀਏਸ਼ਨ ਤੋਂ ਹੋਰ ਆਗੂ ਸਾਥੀ ਮੌਜੂਦ ਸਨ।

ਮੁਲਾਜ਼ਮ ਆਗੂਆਂ ਨਾਲ ਲੰਬੀ ਚਲੀ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੁਲਰ ਕਰਨ ਲਈ ਇਸ ਫੈਸਲੇ ਤੇ ਆਪਣੀ ਮੁਹਰ ਲਗਾ ਦਿੱਤੀ ਹੈ ਕਿ ਜਦੋਂ ਵੀ ਵਿਭਾਗ ਵਿੱਚ ਪੱਕੀਆਂ ਭਰਤੀਆਂ ਕੀਤੀਆਂ ਜਾਣਗੀਆਂ ਉਹਨਾਂ ਵਿੱਚੋਂ 50 ਪ੍ਰਤੀਸ਼ਤ ਆਸਾਮੀਆਂ ਤੇ ਸਿੱਧੇ ਤੌਰ ਤੇ ਰਾਸ਼ਟਰੀ ਸਿਹਤ ਮਿਸ਼ਨ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ ਅਤੇ ਇਸ ਦੀ ਕੋਈ ਉਮਰ ਸੀਮਾ ਨਹੀਂ ਹੋਵੇਗੀ।

ਜਦੋਂ ਤੱਕ ਸਮੂਹ ਮੁਲਾਜ਼ਮ ਰੈਗੁਲਰ ਨਹੀਂ ਹੋ ਜਾਂਦੇ, ਉਦੋਂ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਵਿੱਚ ਸਾਲਾਨਾ ਵਾਧੇ ਨੂੰ ਵਧਾਉਂਣ ਦੀ ਮੰਗ ਕੀਤੀ ਗਈ। ਲੰਬੀ ਚਰਚਾ ਉਪਰੰਤ ਅਖੀਰ ਇਹ ਸਹਿਮਤੀ ਬਣੀ ਕਿ ਮੁਲਾਜ਼ਮਾਂ ਨੂੰ ਉਹਨਾਂ ਦੀਆਂ ਮੌਜੂਦਾ ਤਨਖਾਹਾਂ ਤੇ ਹਰ ਸਾਲ 15 ਪ੍ਰਤੀਸ਼ਤ ਦਾ ਵਾਧਾ ਦਿੱਤਾ ਜਾਵੇਗਾ। ਇਹਨਾਂ ਫੈਸਲਿਆਂ ਉਪਰੰਤ ਫਿਲਹਾਲ ਲਈ ਮੁਲਾਜ਼ਮਾਂ ਵੱਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਮੌਕੇ ਤੇ ਮੌਜੂਦ ਸਟਾਫ਼ ਨਰਸ ਕੈਡਰ ਤੋਂ ਜਸਵਿੰਦਰ ਕੌਰ ਤੇ ਹਰਵਿੰਦਰ ਕੌਰ, ਏ ਐਨ ਐਮ ਆਗੂ ਕਿਰਣਜੀਤ ਕੌਰ ਅਤੇ ਰਮਨ ਬਾਲਾ, ਆਰ ਬੀ ਐਸ ਕੇ ਤੋਂ ਡਾ. ਪ੍ਰਭਜੋਤ ਜੱਬਲ, ਸੀ ਐਚ ਓ ਰਮਨਪ੍ਰੀਤ ਕੌਰ ਤੇ ਡਾ. ਸੁਨੀਲ, ਆਯੂਸ਼ ਤੋਂ ਡਾ. ਵਾਹਿਦ ਮੁਹੰਮਦ, ਕਲੈਰੀਕਲ ਤੋਂ ਅਵਤਾਰ ਸਿੰਘ, ਨਰਿੰਦਰ ਕੁਮਾਰ, ਆਦਿ ਤੋਂ ਇਲਾਵਾਂ ਹੋਰਨਾਂ ਮੌਜੂਦ ਸਾਰੇ ਆਗੂਆਂ ਨੇ ਇਹਨਾਂ ਫੈਸਲਿਆਂ ਤੇ ਆਪਣਾ ਸਮਰਥਨ ਦਿੱਤਾ ਅਤੇ ਸਰਕਾਰ ਨੂੰ ਇਹਨਾਂ ਸਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਅਪੀਲ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...