Tuesday, November 26, 2024
spot_img
spot_img
spot_img
spot_img

NHM Punjab ਨੇ 8,000 ਕਰਮਚਾਰੀਆਂ ਨੂੰ Medical Insurance Cover ਪ੍ਰਦਾਨ ਕਰਨ ਲਈ Indian Bank ਨਾਲ ਕੀਤਾ ਸਮਝੌਤਾ

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2024

ਨੈਸ਼ਨਲ ਹੈਲਥ ਮਿਸ਼ਨ (NHM) Punjab ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ Indian Bank ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ Dr. Balbir Singh ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ।

ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।

ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ।

ਇਹ ਪਹਿਲਕਦਮੀ ਐਨ.ਐਚ.ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ।

ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ