Tuesday, May 21, 2024

ਵਾਹਿਗੁਰੂ

spot_img
spot_img

ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਨਿਹੰਗ ਸਿੰਘਾਂ ਨੇ ਖਾਲਸਈ ਜਾਹੋ ਜਲਾਲ ਨਾਲ ਖੇਡਿਆ ਗੱਤਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 29 ਅਪ੍ਰੈਲ, 2024

ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਸੜਕਾਂ ’ਤੇ ਖਾਲਸਈ ਜਾਹੋ ਜਲਾਲ ਨਾਲ ਨਿਹੰਗ ਸਿੰਘਾਂ ਨੇ ਗੱਤਕਾ ਖੇਡਿਆ। ਦਿੱਲੀ ਫਤਿਹ ਦਿਵਸ ਦੇ ਦੂਜੇ ਦਿਨ ਜਮਨਾ ਬਜ਼ਾਰ ਤੋਂ ਲਾਲ ਕਿਲ੍ਹੇ ਤੱਕ ਜਰਨੈਲੀ ਮਾਰਚ ਸਜਾਇਆ ਗਿਆ ਜਿਸ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਤੇ ਹੋਰ ਨਿਹੰਗ ਸਿੰਘਾਂ ਦੇ ਜੱਥਿਆਂ ਨੇ ਘੋੜਿਆਂ ਅਤੇ ਹਾਥੀਆਂ ’ਤੇ ਚੜ੍ਹਕੇ ਸ਼ਮੂਲੀਅਤ ਕੀਤੀ ਅਤੇ ਗੱਤਕਾ ਟੀਮਾਂ ਨੇ ਸਾਰੇ ਰਸਤੇ ਵਿਚ ਗੱਤਕੇ ਦੇ ਜੌਹਰ ਵਿਖਾਏ।

ਇਸ ਮਾਰਚ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਗੁਰਦੁਆਰਾ ਕਮੇਟੀ ਦੇ ਸਮੁੱਚੇ ਅਹੁਦੇਦਾਰ ਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸੰਗਤਾਂ ਸਮੇਤ ਸ਼ਮੂਲੀਅਤ ਕੀਤੀ ਤੇ ਖੁਦ ਯਾਤਰਾ ਦੀ ਅਗਵਾਈ ਕੀਤੀ।

ਨਿਹੰਗ ਸਿੰਘਾਂ ਨੇ ਪੂਰੇ ਮਾਰਚ ਦੌਰਾਨ ਖਾਲਸਈ ਜਾਹੋ ਜਲਾਲ ਨਾਲ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਸ਼ਸ਼ਤਰ ਵੀ ਸਜਾਏ ਹੋਏ ਸਨ ਤੇ ਗੱਤਕਾਂ ਵੀ ਖੇਡਦੇ ਰਹੇ।

ਇਹ ਮਾਰਚ ਕਈ ਘੰਟਿਆਂ ਵਿਚ ਜਮਨਾ ਬਜ਼ਾਰ ਤੋਂ ਲਾਲ ਕਿਲ੍ਹੇ ਤੱਕ ਪਹੁੰਚ ਸਕਿਆ। ਕੌਮੀ ਰਾਜਧਾਨੀ ਦੀਆਂ ਸੜਕਾਂ ’ਤੇ ਖਾਲਸਈ ਚੜ੍ਹਦੀਕਲਾ ਦਾ ਪ੍ਰਤੀਕ ਵੇਖ ਕੇ ਹਰ ਕੋਈ ਅਸ਼-ਅਸ਼ ਕਰ ਉਠਿਆ। ਮਹਾਨ ਜਰਨੈਲਾਂ ਬਾਬਾ ਬਘੇਲ ਸਿੰਘ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਲਾਲ ਕਿਲ੍ਹੇ ’ਤੇ ਹਮਲਾ ਕਰ ਕੇ ਸ਼ਾਹ ਆਲਮ ਦੂਜੇ ਨੂੰ ਹਰਾਉਣ ਦੇ ਇਹ ਜਸ਼ਨ ਦਿੱਲੀ ਫਤਿਹ ਦਿਵਸ ਦੇ ਰੂਪ ਵਿਚ ਮਨਾਏ ਜਾਂਦੇ ਹਨ।

ਭਾਰਤ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਮੁਗਲਾਂ ਨੂੰ ਉਹਨਾਂ ਦੇ ਘਰਾਂ ਵਿਚ ਮਾਤ ਮਿਲੀ ਹੋਵੇ ਅਤੇ ਉਹ ਵੀ ਸਿੱਖ ਜਰਨੈਲਾਂ ਦੀ ਅਗਵਾਈ ਹੇਠ 30 ਹਜ਼ਾਰ ਦੀ ਫੌਜ ਨੇ ਮਾਤ ਦਿੱਤੀ ਹੈ।

ਇਹਨਾਂ ਮਹਾਨ ਜਰਨੈਲਾਂ ਨੇ ਇਸ ਫਤਿਹ ਮਗਰੋਂ 10 ਮਹੀਨਿਆਂ ਤੱਕ ਦਿੱਲੀ ਵਿਚ ਡੇਰੇ ਲਗਾ ਕੇ ਗੁਰੂ ਸਾਹਿਬਾਨ ਨਾਲ ਜੁੜੇ ਅਸਥਾਨਾਂ ਦੀ ਨਿਸ਼ਾਨਦੇਹੀ ਕਰਵਾਈ ਤੇ ਉਥੇ ਗੁਰਦੁਆਰਾ ਸਾਹਿਬ ਦੀ ਉਸਾਰੀ ਕਰਵਾਈ ਜਿਥੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਬਾਲਾ ਸਾਹਿਬ ਤੇ ਹੋਰ ਗੁਰੂ ਘਰ ਸੁਸ਼ੋਭਿਤ ਹਨ।

ਇਸ ਮੌਕੇ ਕਮੇਟੀ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਕਮੇਟੀ ਦੇ ਮੁੱਖ ਸੇਵਾਦਾਰਾਂ ਦੇ ਰੂਪ ਵਿਚ ਉਹ ਭਾਰਤ ਸਰਕਾਰ ਨਾਲ ਮਿਲ ਕੇ ਉਸੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਮਨਾ ਰਹੇ ਹਨ ਜਿਥੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸ਼ਹੀਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ।

ਉਹਨਾਂ ਕਿਹਾ ਕਿ ਜੇਕਰ ਅੱਜ ਕੌਮੀ ਰਾਜਧਾਨੀ ਵਿਚ ਸੰਗਤਾਂ ਗੁਰੂ ਘਰਾਂ ਦੇ ਦਰਸ਼ਨ ਕਰ ਕੇ ਜੀਵਨ ਸਫਲ ਕਰਦੀਆਂ ਹਨ ਤਾਂ ਤਿੰਨ ਮਹਾਨ ਜਰਨੈਲਾਂ ਦੀ ਬਦੌਲਤ ਹੀ ਹੈ। ਉਹਨਾਂ ਕਿਹਾ ਕਿ ਇਹਨਾਂ ਮਹਾਨ ਜਰਨੈਲਾਂ ਦੀ ਯਾਦਗਾਰ ਮਨਾਉਣਾ, ਸਿੱਖ ਕੌਮ ਲਈ ਵੱਡੇ ਭਾਗਾਂ ਵਾਲੀ ਗੱਲ ਹੈ।

ਮਾਰਚ ਦੀ ਸਮਾਪਤੀ ਮਗਰੋਂ ਲਾਲ ਕਿਲ੍ਹੇ ’ਤੇ ਹੀ ਵਿਦਿਆਰਥੀਆਂ ਦੇ ਗੱਤਕਾ ਮੁਕਾਬਲੇ ਵੀ ਕਰਵਾਏ ਗਏ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...