Monday, May 20, 2024

ਵਾਹਿਗੁਰੂ

spot_img
spot_img

ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਝੁਲਾਏ ਖਾਲਸਈ ਨਿਸ਼ਾਨ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 13 ਅਪ੍ਰੈਲ, 2024

ਪੰਜ ਸਿੰਘ ਸਾਹਿਬਾਨ ਵੱਲੋਂ 325ਵੇਂ ਖਾਲਸਾ ਸਾਜਣਾ ਦਿਵਸ ਮੌਕੇ ਸਮੁੱਚੀ ਸਿੱਖ ਕੌਮ ਨੂੰ ਆਪਣੇ ਘਰਾਂ ’ਤੇ ਖਾਲਸਈ ਝੰਡੇ ਝੁਲਾਉਣ ਦੇ ਆਦੇਸ਼ ਮੁਤਾਬਿਕ ਅੱਜ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਮੂਹ ਵਿਚ ਖਾਲਸਈ ਨਿਸ਼ਾਨ ਝੁਲਾਏ ਗਏ। ਇਸ ਪਹਿਲਾਂ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਮੁਲਾਜ਼ਮਾਂ ਨੇ ਸਮੂਹਕ ਰੂਪ ਵਿਚ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਹਰਇਕ ਆਦੇਸ਼ ਦਾ ਸਿੱਖ ਕੌਮ ਲਈ ਵੱਡਾ ਮਹੱਤਵ ਹੁੰਦਾ ਹੈ, ਜਿਸ ਦੀ ਪਾਲਣਾ ਕਰਨਾ ਕੌਮ ਦੀ ਜ਼ੁੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਜਿਥੇ ਹਰ ਘਰ ਅੰਦਰ ਸਿੱਖਾਂ ਨੇ ਖਾਲਸਈ ਝੰਡੇ ਝੁਲਾ ਕੇ 325ਵੇਂ ਖਾਲਸਾ ਸਾਜਣਾ ਦਿਵਸ ਨੂੰ ਇਤਿਹਾਸਕ ਬਣਾਉਣਾ ਹੈ, ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁਲਾਜ਼ਮ ਪਰਿਵਾਰ ਵੱਲੋਂ ਕੌਮ ਦੀ ਚੜ੍ਹਦੀ ਕਲਾ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਸਵੈਮਾਣ ਨਾਲ ਜਿਊਣ ਦਾ ਰਾਹ ਦਿਖਾਇਆ। ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰੂ ਸਾਹਿਬ ਵੱਲੋਂ ਸਾਜੇ ਖਾਲਸੇ ਦੇ ਮਨੋਰਥ ਅਨੁਸਾਰ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹੀਏ। ਇਸ ਮੌਕੇ ਉਨ੍ਹਾਂ ਸਮੁੱਚੀ ਕੌਮ ਨੂੰ ਖਾਲਸਾ ਸਾਜਣਾ ਦਿਵਸ ਦੀ ਵਧਾਈ ਵੀ ਦਿੱਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ, ਸ. ਜਸਵਿੰਦਰ ਸਿੰਘ ਜੱਸੀ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਗੁਰਨਾਮ ਸਿੰਘ, ਸ. ਹਰਜਭਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਨਿਸ਼ਾਨ ਸਿੰਘ ਤੇ ਸਮੂਹ ਮੁਲਾਜ਼ਮ ਮੌਜੂਦ ਸਨ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...