Monday, May 20, 2024

ਵਾਹਿਗੁਰੂ

spot_img
spot_img

ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ: ਬਾਊਂਸਰ ਕਤਲ ਕੇਸ ਦੇ ਦੋਸ਼ੀ ਗੈਂਗਸਟਰਾਂ ਦੇ ‘ਮੁਕਾਬਲੇ’ ਤੋਂ ਬਾਅਦ ਬੋਲੇ ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਮਈ, 2024

ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਦੋ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ਅਤੇ ਆਪਣੇ ਐਕਸ ਅਕਾਊਂਟ ਰਾਹੀਂ ਦੱਸਿਆ ਕਿ ਦੋਵੇਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ਤੇ ਲਿਖਿਆ “ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਵਿੱਚ ਗੈਂਗਸਟਰਵਾਦ ਲਈ ਕੋਈ ਥਾਂ ਨਹੀਂ, ਜੋ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਂਦਾ ਹੈ, ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਹੁਣ ਪੰਜਾਬ ਵਿੱਚ ਉਨ੍ਹਾਂ ਨੂੰ “ਸਰਪ੍ਰਸਤੀ” ਨਹੀਂ ਹੈ, ਸਿੱਧੀ ਕਾਰਵਾਈ ਕੀਤੀ ਜਾਂਦੀ ਹੈ।”

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਨਿਊ ਮੁੱਲਾਂਪੁਰ ਵਿੱਚ ਗੈਂਗਸਟਰਾਂ ਅਤੇ ਮੋਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਵਿਚਾਲੇ ਮੁੱਠਭੇੜ ਹੋਈ ਸੀ। ਜਿਸ ਵਿੱਚ ਦੋ ਬਦਮਾਸ਼ ਵਿਕਰਮ ਰਾਣਾ ਉਰਫ਼ ਹੈਪੀ ਅਤੇ ਕਿਰਨ ਜ਼ਖਮੀ ਹੋ ਗਏ ਅਤੇ ਫੇਰ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੋਵਾਂ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ’ ‘ਤੇ਼ ਬਾਊਂਸਰ ਮਨੀਸ਼ ਕੁਮਾਰ ਦੇ ਕਤਲ ਦਾ ਵੀ ਦੋਸ਼ ਹੈ।

ਬੀਤੇ ਦਿਨ ਮਨੀਸ਼ ਕੁਮਾਰ ਉਰਫ਼ ਮਨੀ ਰਾਣਾ ਦਾ ਕਤਲ ਕਰ ਦਿੱਤਾ ਗਿਆ ਸੀ। ਮੋਹਾਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਕੁਸ਼ਲਤਾ ਨਾਲ ਕੰਮ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਸਥਾਪਨਾ ਕੀਤੀ ਹੈ। ਇਸ ਫੋਰਸ ਦੀ ਅਗਵਾਈ ਐਡੀਸ਼ਨਲ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਦੇ ਰੈਂਕ ਦੇ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਦੀ ਹੈ।

ਇਸ ਟਾਸਕ ਫੋਰਸ ਦਾ ਉਦੇਸ਼ ਸੰਗਠਿਤ ਅਪਰਾਧ ਨੂੰ ਖ਼ਤਮ ਕਰਨਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣਾ ਹੈ। ਮਾਨ ਸਰਕਾਰ ਪੰਜਾਬ ਪੁਲਿਸ ਦੀ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਿਭਾਗ ਨੂੰ ਲੋੜੀਂਦੀ ਮੈਨਪਾਵਰ, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨੀਕ ਵੀ ਪ੍ਰਦਾਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਵਾਰ-ਵਾਰ ਕਿਹਾ ਹੈ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨਾ ਹੈ। ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਵਪਾਰੀਆਂ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ‘ਆਪ’ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਗੈਂਗਸਟਰਵਾਦ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਪੰਜਾਬ ਨੂੰ ਸ਼ਾਂਤਮਈ, ਖ਼ੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...