Thursday, March 28, 2024

ਵਾਹਿਗੁਰੂ

spot_img
spot_img

26 ਜਨਵਰੀ ਨੂੰ ਨਹੀਂ ਹੋ ਰਹੀ ਨਵਜੋਤ ਸਿੱਧੂ ਦੀ ਰਿਹਾਈ, ਗਣਤੰਤਰ ਦਿਵਸ ਮੌਕੇ ਰਿਹਾਈ ਦੇ ਕੀਤੇ ਜਾ ਰਹੇ ਸਨ ਦਾਅਵੇ

- Advertisement -

No Republic Day release for Navjot Sidhu: Punjab Govt Sources

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2023:
ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਦੇ ਸਾਬਕਾ ਮੰਤਰੀ ਸ: ਨਵਜੋਤ ਸਿੰਘ ਸਿੱਧੂ ਦੀ 26 ਜਨਵਰੀ ਮੌਕੇ ਸਮੇਂ ਤੋਂ ਪਹਿਲਾਂ ਰਿਹਾਈ ਸੰਬੰਧੀ ਸਾਰੀਆਂ ਖ਼ਬਰਾਂ, ਅਟਕਲਾਂ ਅਤੇ ਦਾਅਵੇ ਗ਼ਲਤ ਸਾਬਿਤ ਹੋਏ ਹਨ।

ਸਰਕਾਰੀ ਸੂਤਰਾਂ ਨੇ ਪ੍ਰਗਟਾਵਾ ਕੀਤਾ ਹੈ ਕਿ 26 ਜਨਵਰੀ ਨੂੰ ਕਿਸੇ ਵੀ ਕੈਦੀ ਨੂੰ ਸਮੇਂ ਤੋਂ ਪਹਿਲਾਂ ਰਿਹਾ ਕਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ।

ਜ਼ਿਕਰਯੋਗ ਹੈ ਕਿ ਸ: ਸਿੱਧੂ ਨੂੰ ਪਟਿਆਲਾ ਦੇ ਇਕ ਪੁਰਾਣੇ ਸੜਕੀ ਹਿੰਸਾ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਇਕ ਸਾਲ ਦੀ ਸਜ਼ਾ ਸੁਣਾਈ ਸੀ ਅਤੇ ਇਸੇ ਦੇ ਚੱਲਦਿਆਂ ਉਹਨਾਂ ਨੇ 20 ਮਈ 2022 ਨੂੰ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

ਇਹ ਚਰਚਾ ਚੱਲ ਪਈ ਸੀ ਕਿ ਸ: ਸਿੱਧੂ ਦਾ ਨਾਂਅ ਉਹਨਾਂ 52 ਕੈਦੀਆਂ ਦੀ ਸੂਚੀ ਵਿੱਚ ਸ਼ੁਮਾਰ ਹੈ ਜਿਨ੍ਹਾਂਦੀ ਸਜ਼ਾ ਵਕਤ ਤੋਂ ਪਹਿਲਾਂ ਖ਼ਤਮ ਕੀਤੇ ਜਾਣ ਦਾ ਐਲਾਨ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਕੀਤਾ ਜਾ ਸਕਦਾ ਹੈ। ਇਸ ਤਰ੍ਹਾਂ ਦੀ ਸੂਚੀ ਬਣਦੀ ਤਾਂ ਜੇਲ੍ਹ ਵਿਭਾਗ ਵੱਲੋਂ ਹੈ ਪਰ ਇਸ ਸੂਚੀ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਪ੍ਰਕ੍ਰਿਆ ਨੂੰ ਮਨਜ਼ੂਰੀ ਰਾਜ ਦੇ ਮੰਤਰੀਮੰਡਲ ਵੱਲੋਂ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਕਿਆਸ ਅਰਾਈਆਂ ਤੋਂ ਬਾਅਦ ਮੰਤਰੀਮੰਡਲ ਦੀ ਕੋਈ ਮੀਟਿੰਗ ਨਹੀਂ ਹੋਈ ਅਤੇ ਕੈਬਨਿਟ ਦੀ ਅਗਲੀ ਮੀਟਿੰਗ 3 ਫ਼ਰਵਰੀ ਨੂੰ ਹੋਣੀ ਤੈਅ ਹੈ ਜਿਸ ਦਾ ਮਤਲਬ ਸਪਸ਼ਟ ਹੈ ਕਿ ਕੈਬਨਿਟ ਵਿੱਚੋਂ ਇਸ ਸੰਬੰਧੀ ਕੋਈ ਫ਼ੈਸਲਾ 26 ਜਨਵਰੀ ਤੋਂ ਪਹਿਲਾਂ ਨਹੀਂ ਲਿਆ ਜਾ ਸਕਦਾ ਸੀ।

ਇਨ੍ਹਾਂ ਚਰਚਾਵਾਂ ਦੇ ਚੱਲਦਿਆਂ ਜਿੱਥੇ ਇਸ ਬਾਰੇ ਨਿੱਤ ਦਿਹਾੜੇ ਖ਼ਬਰਾਂ ਨਸ਼ਰ ਹੋ ਰਹੀਆਂ ਸਨ ਉੱਥੇ ਕਈ ਕਾਂਗਰਸ ਆਗੂਆਂ ਨੇ ਨਾ ਕੇਵਲ ਇਹ ਦਾਅਵਾ ਕੀਤਾ ਸੀ ਕਿ ਸ: ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਜਾਣਗੇ ਸਗੋਂ ਉਨ੍ਹਾਂ ਦੇ ਸਵਾਗਤ ਲਈ ਤਿਆਰੀਆਂ ਵਿੱਢਣ ਤੋਂ ਇਲਾਵਾ ਉਨ੍ਹਾਂ ਦਾ ‘ਵੈਲਕਮ’ ਕਰਨ ਲਈ ਸ਼ਹਿਰੋ ਸ਼ਹਿਰ ਹੋਰਡਿੰਗ ਵੀ ਲੁਆ ਦਿੱਤੇ ਗਏ ਸਨ।

ਇਸੇ ਚਰਚਾ ਦੇ ਚੱਲਦਿਆਂ ਇਹ ਵੀ ਹੋਇਆ ਕਿ ਕਾਂਗਰਸ ਪ੍ਰਧਾਨ ਸ੍ਰੀ ਮੱਲਿਕਾਰਜੁਨ ਖੜਗੇ ਨੇ 30 ਜਨਵਰੀ ਨੂੰ ਸ੍ਰੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੇ ਸ੍ਰੀਨਗਰ ਵਿੱਚ ਸਮਾਪਨ ਸਮਾਰੋਹ ਲਈ ਸ: ਸਿੱਧੂ ਨੂੰ ਸੱਦਾ ਵੀ ਦੇ ਦਿੱਤਾ ਅਤੇ ਇਸ ਸੱਦੇ ਤੋਂ ਬਾਅਦ ਸ: ਸਿੱਧੂ ਦੀ ਧਰਮਪਤਨੀ ਡਾ: ਨਵਜੋਤ ਕੌਰ ਸਿੱਧੂ ਨੇ ਦਿੱਲੀ ਵਿੱਚ ਸ੍ਰੀਮਤੀ ਪ੍ਰਿਅੰਕਾ ਗਾਂਧੀ ਅਤੇ ਕਾਂਗਰਸ ਪ੍ਰਧਾਨ ਸ੍ਰੀ ਖੜਗੇ ਨਾਲ ਮੁਲਾਕਾਤ ਵੀ ਕੀਤੀ। ਇਹ ਸਮਝਿਆ ਜਾ ਰਿਹਾ ਸੀ ਕਿ 26 ਜਨਵਰੀ ਨੂੰ ਰਿਹਾ ਹੋਣ ਉਪਰੰਤ 30 ਜਨਵਰੀ ਨੂੰ ਸ: ਸਿੱਧੂ ਸ਼ਾਇਦ ਆਪਣਾ ਪਹਿਲਾ ਰਾਜਸੀ ਭਾਸ਼ਣ ਸ੍ਰੀਨਗਰ ਵਿੱਚ ਦੇ ਸਕਦੇ ਹਨ ਪਰ ਹੁਣ ਸਰਕਾਰੀ ਸੂਤਰਾਂ ਵੱਲੋਂ ਸਥਿਤੀ ਸਪਸ਼ਟ ਕਰ ਦੇਣ ਮਗਰੋਂ ਸਭ ਚਰਚਾਵਾਂ ’ਤੇ ਵਿਰਾਮ ਲੱਗ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...