Sunday, May 19, 2024

ਵਾਹਿਗੁਰੂ

spot_img
spot_img

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ, ECI ਵੱਲੋਂ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ: ਸਿਬਿਨ ਸੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਮਈ, 2024

ਪੰਜਾਬ ਵਿਚ ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਹੋ ਰਹੀ ਹੈ। ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀਆਂ 13 ਸੀਟਾਂ ਲਈ ਜਨਰਲ ਅਤੇ ਪੁਲਿਸ ਆਬਜ਼ਰਵਰਾਂ ਦੀ ਨਿਯੁਕਤੀ ਕਰ ਦਿੱਤੀ ਹੈ। ਇਹ ਸਾਰੇ ਅਧਿਕਾਰੀ 14 ਮਈ ਤੋਂ ਆਪਣੀ ਡਿਊਟੀ ਸੰਭਾਲ ਲੈਣਗੇ।

ਇਸ ਬਾਬਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵੱਖ-ਵੱਖ ਸੂਬਿਆਂ ਦੇ 13 ਆਈ.ਏ.ਐਸ. ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ ਜਦਕਿ 7 ਆਈ.ਪੀ.ਐਸ. ਅਧਿਕਾਰੀਆਂ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਹ ਸਾਰੇ ਅਧਿਕਾਰੀ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਚੋਣ ਜ਼ਾਬਤੇ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੀ ਡਿਊਟੀ ਨਿਭਾਉਣਗੇ।

ਜਿਨ੍ਹਾਂ ਅਧਿਕਾਰੀਆਂ ਨੂੰ ਜਨਰਲ ਆਬਜ਼ਰਵਰ ਲਾਇਆ ਗਿਆ ਹੈ, ਉਨ੍ਹਾਂ ਵਿਚ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੇ. ਮਹੇਸ਼ (2009 ਬੈਚ), ਅੰਮ੍ਰਿਤਸਰ ਲਈ ਸਿਧਾਰਥ ਜੈਨ (2001), ਖਡੂਰ ਸਾਹਿਬ ਲਈ ਅਭੀਮੰਨਿਊ ਕੁਮਾਰ (2011), ਜਲੰਧਰ ਲਈ ਜੇ. ਮੇਘਾਨਾਥ ਰੈੱਡੀ (2013), ਹੁਸ਼ਿਆਰਪੁਰ ਲਈ ਡਾ. ਆਰ ਆਨੰਦਕੁਮਾਰ (2003),

ਆਨੰਦਪੁਰ ਸਾਹਿਬ ਲਈ ਡਾ. ਹੀਰਾ ਲਾਲ (2010), ਲੁਧਿਆਣਾ ਲਈ ਦਿਵਿਆ ਮਿੱਤਲ (2013), ਫਤਹਿਗੜ੍ਹ ਸਾਹਿਬ ਲਈ ਰਾਕੇਸ਼ ਸ਼ੰਕਰ (2004), ਫਰੀਦਕੋਟ ਲਈ ਰੂਹੀ ਖਾਨ (2013), ਫਿਰੋਜ਼ਪੁਰ ਲਈ ਕਪਿਲ ਮੀਨਾ (2010), ਬਠਿੰਡਾ ਲਈ ਡਾ. ਐਸ ਪ੍ਰਭਾਕਰ (2009), ਸੰਗਰੂਰ ਲਈ ਸ਼ਨਾਵਸ ਐਸ (2012), ਅਤੇ ਪਟਿਆਲਾ ਲੋਕ ਸਭਾ ਸੀਟ ਲਈ ਓਮ ਪ੍ਰਕਾਸ਼ ਬਕੋਰੀਆ (2006) ਨੂੰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਪੁਲਿਸ ਆਬਜ਼ਰਵਰਾਂ ਵਿਚ ਗੁਰਦਾਸਪੁਰ ਤੇ ਹੁਸ਼ਿਆਰਪੁਰ ਲੋਕ ਸਭਾ ਸੀਟਾਂ ਲਈ ਕੁਸ਼ਾਲ ਪਾਲ ਸਿੰਘ (2014 ਬੈਚ), ਅੰਮ੍ਰਿਤਸਰ ਤੇ ਖਡੂਰ ਸਾਹਿਬ ਲਈ ਸਵੇਤਾ ਸ੍ਰੀਮਾਲੀ (2010), ਜਲੰਧਰ ਤੇ ਲੁਧਿਆਣਾ ਲਈ ਸਤੀਸ਼ ਕੁਮਾਰ ਗਜਭੀਏ (2002), ਆਨੰਦਪੁਰ ਸਾਹਿਬ ਤੇ ਫਤਹਿਗੜ੍ਹ ਸਾਹਿਬ ਲਈ ਸੰਦੀਪ ਗਜਾਨਨ ਦੀਵਾਨ (2010),

ਬਠਿੰਡਾ ਤੇ ਫਰੀਦਕੋਟ ਲਈ ਬੀ. ਸ਼ੰਕਰ ਜੈਸਵਾਲ (2001), ਫਿਰੋਜ਼ਪੁਰ ਲਈ ਏ.ਆਰ. ਦਮੋਧਰ (2013) ਅਤੇ ਸੰਗਰੂਰ ਤੇ ਪਟਿਆਲਾ ਲੋਕ ਸਭਾ ਸੀਟਾਂ ਲਈ ਅਮੀਰ ਜਾਵੇਦ (2012) ਨੂੰ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 15 ਖਰਚਾ ਆਬਜ਼ਰਵਰਾਂ ਦੀ ਨਿਯੁਕਤੀ ਵੀ ਹੋ ਚੁੱਕੀ ਹੈ, ਜੋ ਕਿ ਆਈ.ਆਰ.ਐਸ. ਅਧਿਕਾਰੀ ਹਨ।

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...