- Advertisement -
ਯੈੱਸ ਪੰਜਾਬ
ਮੋਹਾਲੀ, 17 ਨਵੰਬਰ, 2022:
ਪੰਜਾਬੀ ਦੇ ਪ੍ਰਸਿੱਧ ਗਾਇਕ ਅਤੇ ਫ਼ਿਲਮ ਅਦਾਕਾਰ ਬੱਬੂ ਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਉਨ੍ਹਾਂ ਦੇ ਘਰ ਦੀ ਸੁਰੱਖ਼ਿਆ ਵਧਾਈ ਗਈ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੱਬੂ ਮਾਨ ਨੂੰ ਧਮਕੀ ਦੀ ਕਾਲ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖ਼ਿਆ ‘ਰਿਵੀਊ’ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ।
ਬੱਬੂ ਮਾਨ ਨੂੰ ਪਹਿਲਾਂ ਵੀ ਸੁਰੱਖ਼ਿਆ ਮਿਲੀ ਹੋਈ ਹੈ ਪਰ ਹੁਣ ਇਸ ਧਮਕੀ ਤੋਂ ਬਾਅਦ ਉਨ੍ਹਾਂ ਦੀ ਏਅਰਪੋਰਟ ਰੋਡ ਨੇੜੇ ਮੋਹਾਲੀ ਦੇ ਸੈਕਟਰ 70 ਸਥਿਤ ਕੋਠੀ ਦੀ ਸੁਰੱਖ਼ਿਆ ਵਧਾਈ ਗਈ ਹੈ।
ਸਮਝਿਆ ਜਾਂਦਾ ਹੈ ਕਿ ਬੱਬੂ ਮਾਨ ਨੂੰ ਇਹ ਧਮਕੀ ਦਵਿੰਦਰ ਬੰਬੀਹਾ ਗੈਂਗ ਵੱਲੋਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ 29 ਮਈ ਨੂੰ ਪ੍ਰਸਿੱਧ ਗਾਇਕ-ਰੈਪਰ ਸਿੱਧੂ ਮੂਸੇਵਾਲਾ ਦੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਹੋਏ ਕਤਲ ਮਗਰੋਂ ਕਿਸੇ ਵੱਡੇ ਗਾਇਕ ਨੂੰ ਧਮਕੀ ਮਿਲਣ ਦਾ ਇਹ ਮਾਮਲਾ ਸਾਹਮਣੇ ਆਇਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -