ਯੈੱਸ ਪੰਜਾਬ
ਗੁਰਦਾਸਪੁਰ, 3 ਦਸੰਬਰ, 2022:
ਚੋਣਵੇਂ ਸਾਬਕਾ ਕਾਂਗਰਸ ਮੰਤਰੀਆਂ ਅਤੇ ਵਿਧਾਇਕਾਂ ਦੀ ਪੈੜ ਨੱਪ ਰਹੇ ਪੰਜਾਬ ਵਿਜੀਲੈਂਸ ਬਿਓਰੋ ਨੇ ਹੁਣ ਗੁਰਦਾਸਪੁਰ ਤੋਂ ਕਾਂਗਰਸ ਵਿਧਾਇਕ ਸ: ਬਰਿੰਦਰਮੀਤ ਸਿੰਘ ਪਾਹੜਾ ਨੂੰ ਸੰਮਨ ਕੀਤਾ ਹੈ।
ਸੂਤਰਾਂ ਅਨੁਸਾਰ ਉਹਨਾਂ ਨੂੰ 5 ਦਸੰਬਰ ਨੂੰ ਵਿਜੀਲੈਂਸ ਸਾਹਮਣੇ ਪੁੱਛ ਗਿੱਛ ਲਈ ਪੇਸ਼ ਹੋਣ ਵਾਸਤੇ ਕਿਹਾ ਗਿਆ ਹੈ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਓਰੋ ਦੀ ਇੱਕ ਬੈਂਕ ਨੂੰ ਲਿਖ਼ੀ ਚਿੱਠੀ ਵਾਇਰਲ ਹੋਈ ਸੀ ਜਿਸ ਵਿੱਚ ਸ: ਪਾਹੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਬੈਂਕ ਖ਼ਾਤਿਆਂ ਅਤੇ ਲਾਕਰਾਂ ਦੇ ਵੇਰਵੇ ਮੰਗੇ ਗਏ ਸਨ। ਸੋਸ਼ਲ ਮੀਡੀਆ ’ਤੇ ਚੱਲ ਰਹੀ ਚਿੱਠੀ ਦੇ ਸੰਦਰਭ ਵਿੱਚ ਸ: ਪਾਹੜਾ ਨੇ ਆਖ਼ਿਆ ਸੀ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਉਨ੍ਹਾਂਬਾਰੇ ਕੋਈ ਜਾਂਚ ਚੱਲ ਰਹੀ ਹੈ ਪਰ ਉਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਅਤੇ ਉਹ ਹਰ ਤਰ੍ਹਾਂ ਦੀ ਜਾਂਚ ਲਈ ਤਿਆਰ ਹਨ।
ਸ: ਪਾਹੜਾ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਤਹਿਤ ਜਾਂਚ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ