ਯੈੱਸ ਪੰਜਾਬ
ਚੰਡੀਗੜ੍ਹ, 17 ਫਰਵਰੀ, 2025
ਪ੍ਰਵਾਸੀ ਭਾਰਤੀ (NRI) ਪੰਜਾਬੀਆਂ ਲਈ ਤਸਦੀਕ ਪ੍ਰਕਿਰਿਆ ਨੂੰ ਸੁਖਾਲਾ ਕਰਨ ਦੀ ਦਿਸ਼ਾ ਵਿੱਚ, Punjab ਸਰਕਾਰ ਨੇ ਸ. Bhagwant Singh Mann ਦੀ ਦੂਰਅੰਦੇਸ਼ੀ ਅਗਵਾਈ ਹੇਠ ਸਤੰਬਰ, 2024 ਵਿੱਚ ਸਮੁੱਚੇ Punjab ‘ਚ ਈ-ਸਨਦ ਪੋਰਟਲ ਕਾਰਜਸ਼ੀਲ ਕੀਤਾ ਹੈ ਜਿਸ ਰਾਹੀਂ NRI ਪੰਜਾਬੀ ਆਪਣੇ ਘਰਾਂ ਤੋਂ ਹੀ ਆਪਣੇ ਦਸਤਾਵੇਜ਼ਾਂ ‘ਤੇ ਕਾਊਂਟਰਸਾਈਨਿੰਗ ਲਈ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ 1 ਜਨਵਰੀ, 2025 ਤੋਂ ਹੁਣ ਤੱਕ ਇਸ ਪੋਰਟਲ ‘ਤੇ ਕਾਊਂਟਰਸਾਈਨਿੰਗ ਲਈ 6481 ਅਰਜ਼ੀਆਂ ਪ੍ਰਾਪਤ ਹੋਈਆਂ ਹਨ।
ਪ੍ਰਸ਼ਾਸਕੀ ਸੁਧਾਰਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ Kuldeep Singh Dhaliwal ਨੇ ਕਿਹਾ ਕਿ ਰੋਜ਼ਾਨਾ 200 ਪ੍ਰਵਾਸੀ ਭਾਰਤੀਆਂ ਦੀਆਂ ਅਰਜ਼ੀਆਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਭੇਜੀਆਂ ਜਾਂਦੀਆਂ ਹਨ। ਇਸ ਪੋਰਟਲ ਰਾਹੀਂ ਅਰਜ਼ੀਆਂ ਦੀ ਸਥਿਤੀ ਨੂੰ ਟਰੈਕ ਕਰਨਾ ਅਤੇ ਉਹਨਾਂ ਦੀ ਸਥਿਤੀ ਦਾ ਪਤਾ ਲਗਾਉਣਾ ਬਹੁਤ ਆਸਾਨ ਹੋ ਜਾਂਦਾ ਹੈ, ਜਿਸਦੇ ਨਤੀਜੇ ਵਜੋਂ ਪ੍ਰਵਾਸੀ ਭਾਰਤੀਆਂ ਦੇ ਕੀਮਤੀ ਸਮੇਂ ਦੀ ਬਚਤ ਹੁੰਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਈ-ਸਨਦ ਪੋਰਟਲ ਪ੍ਰਵਾਸੀ ਪੰਜਾਬੀਆਂ ਨੂੰ ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਦੀ ਅਣਉਪਲਬਧਤਾ, ਦੇਰੀ ਨਾਲ ਜਨਮ ਐਂਟਰੀ, ਪੁਲਿਸ ਕਲੀਅਰੈਂਸ, ਮੈਡੀਕਲ ਸਰਟੀਫਿਕੇਟ, ਵਿਦਿਅਕ ਯੋਗਤਾ ਸਰਟੀਫਿਕੇਟ, ਡਰਾਈਵਿੰਗ ਲਾਇਸੈਂਸ, ਮੌਤ ਸਰਟੀਫਿਕੇਟ, ਵਿਆਹ/ਤਲਾਕ ਸਰਟੀਫਿਕੇਟ, ਡਿਕਰੀ, ਗੋਦ ਲੈਣ ਸਬੰਧੀ ਦਸਤਾਵੇਜ਼, ਹਲਫ਼ਨਾਮਾ, ਫਿੰਗਰਪ੍ਰਿੰਟ ਵਰਗੇ ਅਨੇਕਾਂ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਦਿੰਦਾ ਹੈ।