ਯੈੱਸ ਪੰਜਾਬ
ਬਟਾਲਾ, 29 ਦਸੰਬਰ, 2024
NRI ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ Punjab ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, Punjab ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ।
ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, Amansher Singh Sherry Kalsi ਨੇ ਦੱਸਿਆ ਕਿ ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ.ਆਰ.ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐਨ.ਆਰ.ਆਈ ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਮੂਹ ਜ਼ਿਲਿ੍ਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।