Wednesday, April 24, 2024

ਵਾਹਿਗੁਰੂ

spot_img
spot_img

NSA ਹਟਾ ਕੇ ਡਿਬਰੂਗੜ੍ਹ ਭੇਜੇ ਨੌਜਵਾਨਾਂ ਨੂੰ ਪੰਜਾਬ ਲਿਆਂਦਾ ਜਾਵੇ, ਤਸ਼ੱਦਦ ਸਿੱਖਾਂ ਨੂੰ ਕਰਵਾ ਰਹੀ ਗੁਲਾਮੀ ਦਾ ਅਹਿਸਾਸ: ਢੀਂਡਸਾ, ਜਗੀਰ ਕੌਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਮਾਰਚ, 2023:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂ ਦੀ ਇੱਕ ਵਿਸ਼ੇਸ ਇੱਕਤਰਤਾ ਪਾਰਟੀ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਮੁੱਖ ਦਫ਼ਤਰ ਵਿਖੇ ਹੋਈ। ਇਸ ਦੌਰਾਨ ਪੰਜਾਬ ਦੀ ਮੌਜੂਦਾ ਸਥਿਤੀ ਤੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।

ਸਰਬ-ਸੰਮਤੀ ਨਾਲ ਇੱਕ ਮਤੇ ਰਾਹੀਂ ਪੰਜਾਬ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਅਤੇ ਉਹਨਾਂ ਉੱਤੇ ਬਿਨਾਂ ਕਿਸੇ ਕਾਰਨ ਨੈਸ਼ਨਲ ਸਿਕਾਉਟੀ ਐਕਟ(ਐਨਐਸਏ) ਲਗਾ ਕਿ ਪੰਜਾਬ ਤੋਂ ਦੂਰ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਬੰਦ ਕਰਨ ਦੀ ਜੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮਤੇ ਵਿੱਚ ਕਿਹਾ ਗਿਆ ਕਿ ਇਹ ਸਾਰਾ ਵਿਤਾਰਾ ਆਪ ਸਰਕਾਰ ਵੱਲੋਂ ਘੱਟ ਗਿਣਤੀਆਂ ਤੇ ਤਸ਼ਦੱਦ ਢਾਹ ਕੇ ਬਹੁ ਗਿਣਤੀ ਨੂੰ ਖੁਸ਼ ਕਰਕੇ ਕੇਜਰੀਵਾਲ ਦੀ ਅਗਵਾਈ ਵਿੱਚ2024 ਪਾਰਲੀਮੈਂਟ ਚੋਣਾਂ ਜਿੱਤਣ ਦਾ ਏਜੰਡਾ ਹੈ।

ਪੰਜਾਬ ਅੰਦਰ ਸੀ.ਆਰ.ਪੀ.ਐਫ ਅਤੇ ਪੁਲਿਸ ਦੀ ਦਹਿਸਤ ਗਰਦੀ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰ ਰਹੀ ਹੈ। ਜਿਸ ਨਾਲ ਸਿੱਖ ਨੌਜਵਾਨਾਂ ਅੰਦਰ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।ਧੜਾ-ਧੜ ਕੀਤੀਆਂ ਜਾ ਰਹੀਆਂ ਗ੍ਰਿਫ਼ਤਾਰੀਆਂ ਨੇ ਨੌਜਵਾਨਾਂ ਦੇ ਮਾਪਿਆਂ ਨੂੰ ਬੇਚੈਨ ਅਤੇ ਪਰੇਸ਼ਾਨ ਕੀਤਾ ਹੋਇਆ ਹੈ। ਸਮੂਹ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਕੀਤਾ ਗਿਆਂ ਇਹ ਐਕਸ਼ਨ ਸਿੱਖ ਕੌਮ ਨੂੰ ਦੁਨੀਆਂ ਭਰ ਵਿੱਚ ਬਦਨਾਮ ਕਰਕੇ ਭਾਰਤ ਅੰਦਰ ਸਿੱਖ ਕੌਮ ਨੂੰ ਗੁਲਾਮੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਇਸ ਇਕੱਤਰਤਾ ਨੇ ਸਰਬ-ਸੰਮਤੀ ਨਾਲ ਪੰਜਾਬ ਸਰਕਾਰ ਦੀ ਇਸ ਕਾਰਵਾਈ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਫ਼ੈਸਲਾ ਕੀਤਾ ਗਿਆ ਕਿ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦਾ ਇੱਕ ਵਫ਼ਦ ਸ. ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇਗਾ ਤਾਂ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਰਿਹਾਈ ਸੰਭਾਵ ਬਣਾਈ ਜਾ ਸਕੇ ਅਤੇ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਤੋਂ ਪੰਜਾਬ ਵਾਪਸ ਲਿਆਂਦਾ ਜਾਵੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦੇ ਖ਼ਿਲਾਫ਼ ਇਕ ਵਫ਼ਦ ਪੰਜਾਬ ਦੇ ਗਵਰਨਰ ਨੂੰ ਵੀ ਮਿਲੇਗਾ।

ਦੂਜੇ ਮਤੇ ਰਾਹੀਂ ਫ਼ੈਸਲਾ ਕੀਤਾ ਗਿਆ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥਕ ਜਥੇਬੰਦੀਆਂ ਦੇ ਕੀਤੇ ਜਾ ਰਿਹੇ ਇੱਕਠ ਵਿੱਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ। ਇਸ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਸਾਰੇ ਆਗੂਆਂ ਨੇ ਮਹਿਸੂਸ ਕੀਤਾ ਕਿ ਪੰਜਾਬ ਦੇ ਲੋਕ ਇਹ ਚਾਹੁੰਦੇ ਹਨ ਕਿ ਪੰਜਾਬ ਅਤੇ ਪੰਥ ਦੀ ਪ੍ਰਤੀਨਿਧ ਜੱਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ। ਅਜਿਹਾ ਕਰਨ ਦੇ ਲਈ ਜ਼ਰੂਰੀ ਹੈ ਕਿ ਪਿੰਡਾਂ ਅਤੇ ਸ਼ਹਿਰਾ ਵਿੱਚ ਪੰਜਾਬੀਆਂ ਅਤੇ ਸਿੱਖ ਪੰਥ ਨੂੰ ਲਾਮਬੰਦ ਕਰਨ ਲਈ ਮੀਟਿੰਗਾਂ ਅਤੇ ਕਾਨਫ਼ਰੰਸਾਂ ਕੀਤੀਆਂ ਜਾਣ।

ਅੱਜ ਦੀ ਇੱਕਤਰਤਾ ਵਿੱਚ ਬੁਲਾਰਿਆਂ ਨੇ ਕੋਟਕਪੁਰਾ ਕਾਂਡ ਵਿੱਚ ਦੋਸ਼ੀ ਪਾਏ ਗਏ ਬਾਦਲ ਪਰਿਵਾਰ ਅਤੇ ਉੱਚ ਪੁਲਿਸ ਅਧਿਕਾਰੀ ਦੀ ਪੇਸ਼ੀ ਅਦਾਲਤ ਵਿੱਚ ਸੁਖਬੀਰ ਬਾਦਲ ਵੱਲੋਂ ਸ਼ਕਤੀ ਪ੍ਰਦਰਸ਼ਨ ਨੂੰ ਨਿੰਦਣਯੋਗ ਕਾਰਵਾਈ ਕਰਾਰ ਦਿੱਤਾ।ਅੱਜ ਇਹ ਵੀ ਫ਼ੈਸਲਾ ਕੀਤਾ ਗਿਆ ਕਿ 1 ਅਪ੍ਰੈਲ 2023 ਨੂੰ ਪੰਥ ਰਤਨ ਜਥੇਦਾਰ ਗੁਰਬਚਨ ਸਿੰਘ ਟੋਹੜਾ ਜੀ ਦੀ 19ਵੀਂ ਬਰਸੀ ਮੌਕੇ ਪਿੰਡ ਟੋਹੜੇ ਵਿਖੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੰਗਤਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗਾ।

ਕਿਉਂਕਿ ਪੰਥ ਰਤਨ ਜਥੇਦਾਰ ਗੁਰਬਚਨ ਸਿੰਘ ਟੋਹੜਾ ਦੀ ਸਿੱਖ ਅਤੇ ਪੰਥ ਲਈ ਗੋਰਵਮਈ ਸੇਵਾ ਹੈ।ਇਸ ਇਕੱਤਰਤਾ ਵਿੱਚ ਸ. ਸੁਖਦੇਵ ਸਿੰਘ ਢੀਂਡਸਾ ਅਤੇ ਬੀਬੀ ਜਗੀਰ ਕੌਰ ਤੋਂ ਇਲਾਵਾ ਸ. ਜਗਮੀਤ ਸਿੰਘ ਬਰਾੜ,ਸ. ਪਰਮਿੰਦਰ ਸਿੰਘ ਢੀਂਡਸਾ, ਬੀਬੀ ਪਰਮਜੀਤ ਕੌਰ ਗੁਲਸ਼ਨ , ਸ. ਕਰਨੈਲ ਸਿੰਘ ਪੰਜੋਲੀ,ਸ. ਸਰਵਣ ਸਿੰਘ ਫ਼ਿਲੌਰ, ਸ. ਜਗਦੀਸ਼ ਸਿੰਘ ਗਰਚਾ ,ਸ. ਤੇਜਿੰਦਰਪਾਲ ਸਿੰਘ ਸੰਧੂ, ਸ. ਨਿਰਮੈਲ ਸਿੰਘ ਜੌਲਾ, ਸ. ਹਰਵੇਲ ਸਿੰਘ ਮਾਧੋਪੁਰ , ਸ. ਰਣਧੀਰ ਸਿੰਘ ਰੱਖੜਾ , ਸ. ਸੁਖਵੰਤ ਸਿੰਘ ਸਰਾਓ , ਸ. ਸੁਖਵਿੰਦਰ ਸਿੰਘ ਔਲਖ, ਸ. ਦਵਿੰਦਰ ਸਿੰਘ ਸੋਢੀ ਅਤੇ ਸ. ਜਸਵਿੰਦਰ ਸਿੰਘ (ਓਐਸਡੀ) ਨੇ ਸ਼ਮੂਲੀਅਤ ਕੀਤੀ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...