Saturday, April 27, 2024

ਵਾਹਿਗੁਰੂ

spot_img
spot_img

MRSPTU ਦੇ NSS ਵਿੰਗ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦੁਰਵਰਤੋਂ ਪ੍ਰਤੀ ਜਾਗਰੂਕ ਕਰਨ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 7-ਰੋਜ਼ਾ ਕੈਂਪ ਦਾ ਆਯੋਜਨ…

- Advertisement -

ਯੈੱਸ ਪੰਜਾਬ
ਬਠਿੰਡਾ, 28 ਮਾਰਚ, 2024

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.), ਬਠਿੰਡਾ ਦੇ ਐਨ.ਐੱਸ.ਐੱਸ. (ਰਾਸ਼ਟਰੀ ਸੇਵਾ ਯੋਜਨਾ) ਵਿੰਗ ਨੇ ਭਾਰਤ ਦੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਸਮਾਜਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 7 ਦਿਨਾਂ ਦੇ ਇੱਕ ਸਫਲ ਕੈਂਪ ਦਾ ਆਯੋਜਨ ਕੀਤਾ ਗਿਆ।

ਇਹ ਕੈਂਪ ਅੱਜ ਇੱਥੇ ਸਮਾਪਤ ਹੋਇਆ, ਜਿਸ ਦਾ ਮੁੱਖ ਉਦੇਸ਼ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਭਾਗੀਦਾਰਾਂ ਨੂੰ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਸਮਾਜਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਨਾ ਸੀ।

ਕੈਂਪ ਦੀਆਂ ਗਤੀਵਿਧੀਆਂ ਵਿੱਚ ਕਈ ਤਰ੍ਹਾਂ ਦੀਆਂ ਪ੍ਰਭਾਵਸ਼ਾਲੀ ਪਹਿਲਕਦਮੀਆਂ ਜਿਵੇਂ ਕਿ ਸਥਾਨਕ ਗੁਰੂਦਵਾਰਾ ਸਾਹਿਬ ਵਿਖੇ ਸਫਾਈ ਅਭਿਆਨ, ਰੁੱਖ ਲਗਾਉਣੇਂ, ਨਸ਼ਾ ਜਾਗਰੂਕਤਾ ਮੁਹਿੰਮ, ਪ੍ਰਯਾਸ ਸਕੂਲ ਦਾ ਦੌਰਾ, ਰੈੱਡ ਕਰਾਸ ਦੁਆਰਾ ਫਸਟ ਏਡ ਸਿਖਲਾਈ ਸੈਸ਼ਨ, ਡਰਾਈਵਿੰਗ ਸਕਿੱਲ ਵਰਕਸ਼ਾਪ, ਮੈਕਸ ਬਠਿੰਡਾ ਵੱਲੋਂ ਲਗਾਇਆ ਗਿਆ ਮੈਡੀਕਲ ਕੈਂਪ ਅਤੇ ਬਠਿੰਡਾ ਨੀਡੀ ਫਾਊਂਡੇਸ਼ਨ ਦੇ ਸਹਿਯੋਗ ਨਾਲ ਖੂਨਦਾਨ ਮੁਹਿੰਮ ਸ਼ਾਮਲ ਸਨ।

ਕੈਂਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਆਰਡੀਨੇਟਰ ਵਜੋਂ ਸੇਵਾ ਨਿਭਾਅ ਰਹੇ ਡਾ: ਮੀਨੂੰ ਅਤੇ ਪ੍ਰੋਗਰਾਮ ਅਫ਼ਸਰ ਡਾ: ਸਵਾਤੀ ਨੇ ਅਹਿਮ ਭੂਮਿਕਾ ਨਿਭਾਈ। ਉਹਨਾਂ ਦੀ ਅਗਵਾਈ ਅਤੇ ਸਮਰਪਣ ਨੇ ਵੱਖ-ਵੱਖ ਗਤੀਵਿਧੀਆਂ ਦੇ ਨਿਰਵਿਘਨ ਸੰਚਾਲਨ, ਸਿੱਖਣ ਅਤੇ ਵਿਅਕਤੀਗਤ ਵਿਕਾਸ ਲਈ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕੀਤਾ।

ਯੂਨੀਵਰਸਿਟੀ ਦੇ ਰਜਿਸਟਰਾਰ, ਡਾ. ਗੁਰਿੰਦਰ ਪਾਲ ਸਿੰਘ ਬਰਾੜ ਨੇ ਸਮੁੱਚੀ ਟੀਮ ਅਤੇ ਵਲੰਟੀਅਰਾਂ ਦੀ ਦਿਲੋਂ ਪ੍ਰਸੰਸਾ ਕੀਤੀ, ਜਿਨ੍ਹਾਂ ਦੀ ਅਟੁੱਟ ਵਚਨਬੱਧਤਾ ਸਦਕਾ ਕੈਂਪ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ । ਉਹਨਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਸਮਾਜਿਕ ਮੁੱਦਿਆਂ ਨਾਲ ਨਜਿੱਠਣ ਲਈ ਸਮਾਜ ਦੁਆਰਾ ਸੰਚਾਲਿਤ ਪਹਿਲਕਦਮੀਆਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੀਆਂ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...