ਯੈੱਸ ਪੰਜਾਬ
ਲੁਧਿਆਣਾ, ਅਗਸਤ 15, 2024:
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਤਹਿਸੀਲਦਾਰ ਖੰਨਾ ਸ੍ਰੀ ਮਨਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੀ ਧਰਮ ਪਤਨੀ ਸ੍ਰੀਮਤੀ ਚਰਨਜੀਤ ਕੌਰ ਦਾ ਪਿੰਡ ਬੜੌਲਾ, ਤਹਿਸੀਲ ਤੇ ਜ਼ਿਲ੍ਹਾ ਅੰਬਾਲਾ, ਹਰਿਆਣਾ ਵਿਖੇ ਵਿਸ਼ੇਸ਼ ਤੌਰ ਤੇ ਜਾ ਕੇ 15 ਅਗਸਤ, ਦਿਨ ਵੀਰਵਾਰ ਨੂੰ ਸਨਮਾਨ ਕੀਤਾ ਗਿਆ।
ਇੱਥੇ ਦੱਸਣਯੋਗ ਹੋਵੇਗਾ ਕਿ ਮਾਤਾ ਚਰਨਜੀਤ ਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪਹੁੰਚ ਨਹੀਂ ਸਕੇ ਸਨ।
ਜਿਸ ਕਾਰਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਜੀ ਦੇ ਆਦੇਸ਼ ਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਉਨ੍ਹਾਂ ਦੀ ਰਿਹਾਇਸ਼ ਪਿੰਡ ਬੜੋਲਾ, ਹਰਿਆਣਾ ਵਿਖੇ ਜਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਤਹਿਸੀਲਦਾਰ ਖੰਨਾ ਸ੍ਰੀ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।