spot_img
Saturday, June 15, 2024

ਵਾਹਿਗੁਰੂ

spot_img
spot_img

ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸੁਖ਼ਬੀਰ ਬਾਦਲ ਤੇ ਮਜੀਠੀਆ ਨੇ ਹਰਸਿਮਰਤ ਬਾਦਲ ਦੇ ਹੱਕ ਵਿੱਚ ਕੀਤੀਆਂ ਚੋਣ ਰੈਲੀਆਂ

- Advertisement -

ਯੈੱਸ ਪੰਜਾਬ
ਮਾਨਸਾ, 30 ਮਈ, 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਹਨਾਂ ਦੀ ਪਾਰਟੀ ਸਿਰਫ ਪੰਜਾਬ, ਪੰਜਾਬੀਆਂ ਤੇ ਉਹਨਾਂ ਦੇ ਹਿੱਤਾਂ ਲਈ ਹੀ ਡਟੀ ਰਹੇਗੀ। ਉਹਨਾਂ ਕਿਹਾ ਕਿ ਸਾਡੀ ਵਫਾਦਾਰੀ ਪੰਜਾਬ ਨਾਲ ਹੈ ਨਾ ਕਿ ਕਿਸੇ ਗਠਜੋੜ ਨਾਲ। ਉਹਨਾਂ ਕਿਹਾ ਕਿ ਅਸੀਂ ਕਿਸੇ ਹੋਰ ਪਾਰਟੀ ਜਾਂ ਗਠਜੋੜ ਦੇ ਰਾਹ ਤੁਰਨ ਨਾਲੋਂ ਆਪਣੇ ਲੋਕਾਂ ਪ੍ਰਤੀ ਆਪਣੇ ਏਜੰਡੇ ’ਤੇ ਕਾਇਮ ਹਾਂ।

ਉਹਨਾਂ ਕਿਹਾ ਕਿ ਸਾਡੇ ਲਈ ਕੋਈ ਵੀ ਗਠਜੋੜ ਅਹਿਮੀਅਤ ਨਹੀਂ ਰੱਖਦਾ ਬਲਕਿ ਸਾਡੇ ਲਈ ਪੰਜਾਬ ਤੇ ਪੰਜਾਬੀਅਤ ਹੀ ਮਾਅਨੇ ਰੱਖਦੇ ਹਨ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਾਹਰਲਿਆਂ ਦੀਆਂ ਸਾਜ਼ਿਸ਼ਾਂ ਤੋਂ ਬਚਾਉਣ ਦੀ ਜ਼ਰੂਰਤ ਹੈ ਕਿਉਂਕਿ ਉਹ ਆਨੇ ਬਹਾਨੇ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣਾ ਚਾਹੁੰਦੇ ਹਨ।

ਉਹਨਾਂ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਨੂੰ ਦਿੱਲੀ ਆਧਾਰਿਤ ਪਾਰਟੀਆਂ ਤੋਂ ਬਚਾਉਣ ਦੀ ਜ਼ਰੂਰਤ ਹੈ ਕਿਉਂਕਿ ਉਹ ਪਾਰਟੀਆਂ ਸੂਬੇ ਅਤੇ ਇਸਦੇ ਸਰੋਤਾਂ ਨੂੰ ਲੁੱਟਣਾ ਚਾਹੁੰਦੀਆਂ ਹਨ ਅਤੇ ਵੰਡ ਪਾਊ ਰਾਜਨੀਤੀ ਕਰ ਰਹੀਆਂ ਹਨ। ਉਹਨਾਂ ਕਿਹਾ ਕਿ ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ’ਭਾਈਚਾਰਕ ਸਾਂਝ’ ਕਾਇਮ ਰਹੇ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕਾਂ ਨੂੰ ਚੌਕਸ ਕੀਤਾ ਕਿ ਜੇਕਰ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਯਤਨ ਨਾ ਕੀਤੇ ਤਾਂ ਫਿਰ ਕਾਲਾ ਦੌਰ ਮੁੜ ਪਰਤ ਸਕਦਾ ਹੈ।

ਚੋਣ ਪ੍ਰਚਾਰ ਦੇ ਆਖ਼ਰੀ ਦਿਨ ’ਵਿਕਾਸ ਦਾ ਮਸੀਹਾ, ਸੁਖਬੀਰ ਸਿੰਘ ਬਾਦਲ ਜ਼ਿੰਦਾਬਾਦ’ ਦੇ ਆਕਾਸ਼ ਗੂੰਜਾਊ ਨਾਅਰਿਆਂ ਦੇ ਚਲਦਿਆਂ ਇਥੇ ਸਰਦੂਲਗੜ੍ਹ, ਬੁਢਲਾਡਾ ਤੇ ਮਾਨਸਾ ਵਿਚ ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਵਿਸ਼ਾਲ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਅਤੇ ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਹੱਕ ਵਿਚ ਹੋਏ ਵਿਸ਼ਾਲ ਇਕੱਠਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਅਕਾਲੀ ਦਲ ਨਾ ਸਿਰਫ ਇਹਨਾਂ ਪਾਰਲੀਮਾਨੀ ਚੋਣਾਂ ਵਿਚ ਹੂੰਝਾ ਫੇਰ ਜਿੱਤ ਹਾਸਲ ਕਰੇਗਾ ਬਲਕਿ ਸੂਬੇ ਵਿਚ ਅਗਲੀ ਸਰਕਾਰ ਵੀ ਬਣਾਏਗਾ।

ਸਰਦਾ ਬਾਦਲ ਨੇ ਕਿਹਾ ਕਿ ਉਹਨਾਂ ਨੇ ਦੋ ਮਹੀਨਿਆਂ ਦੀ ਪੰਜਾਬ ਬਚਾਓ ਯਾਤਰਾ ਦੌਰਾਨ 80 ਤੋਂ ਵੱਧ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਜਿਸ ਦੌਰਾਨ ਸੂਬੇ ਵਿਚ 3200 ਕਿਲੋਮੀਟਰ ਦਾ ਸਫਰ ਤੈਅ ਕੀਤਾ। ਇਸ ਮਗਰੋ਼ ਉਹਨਾਂ ਨੇ ਵਿਆਪਕ ਲੋਕ ਸੰਪਰਕ ਮੁਹਿੰਮ ਚਲਾਈ ਜਿਸ ਕਾਰਣ ਦਿੱਲੀ ਆਧਾਰਿਤ ਪਾਰਟੀਆਂ ਪਛੜ ਗਈਆਂ ਹਨ।

ਉਹਨਾਂ ਕਿਹਾ ਕਿ ਮੈਂ ਕਿਸਾਨਾਂ, ਗਰੀਬਾਂ, ਖੇਤ ਮਜ਼ਦੂਰਾਂ ਸਮਾਜ ਦੇ ਸਭ ਵਰਗਾਂ ਨਾਲ ਗੱਲਬਾਤ ਕੀਤੀ। ਉਹਨਾਂ ਦੱਸਿਆ ਕਿ ਉਹਨਾਂ ਨੇ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਵੀ ਮੀਟਿੰਗ ਕੀਤੀ ਜਿਸ ਦੌਰਾਨ ਲੋਕਾਂ ਨੇ ਦੱਸਿਆ ਕਿ ਉਹਨਾਂ ਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਗੁੱਸਾ ਸਿਖ਼ਰਾਂ ’ਤੇ ਹੈ।

ਉਹਨਾਂ ਕਿਹਾ ਕਿ ਲੋਕਾਂ ਨੇ ਮੈਨੂੰ ਦੱਸਿਆ ਹੈ ਕਿ ਉਹ ਕਾਂਗਰਸ ਤੇ ਭਾਜਪਾ ਸਮੇਤ ਦਿੱਲੀ ਆਧਾਰਿਤ ਪਾਰਟੀਆਂ ਵੱਲੋਂ ਠੱਗਿਆ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੌਰਾਨ ਕਾਂਗਰਸ ਸਰਕਾਰ ਨੇ ਆਪਣੇ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਤੋਂ ਨਾਂਹ ਕਰ ਦਿੱਤੀ ਜਦੋਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨਾਲ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਅਤੇ ਬੰਦੀ ਸਿੰਘਾਂ ਦੀ ਰਿਹਾਈ ’ਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਤੋਂ ਨਾਂਹ ਕਰ ਦਿੱਤੀ।

ਪੰਜਾਬ ਪੰਜਾਬੀਆਂ ਦਾ ਲੱਗ ਰਹੇ ਨਾਅਰਿਆਂ ਦੇ ਵਿਚਕਾਰ ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨਾ ਤਾਂ ਐਨ ਡੀ ਏ ਨਾਲ ਜਾਵੇਗਾ ਤੇ ਨਾਲ ਹੀ ਇੰਡੀਆ ਗਠਜੋੜ ਨਾਲ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਸਿਰਫ ਪੰਜਾਬ ਨਾਲ ਡੱਟੇ ਰਹਾਂਗੇ। ਉਹਨਾਂ ਕਿਹਾ ਕਿ ਅਸੀਂ ਸੰਸਦ ਵਿਚ ਤੁਹਾਡੀ ਆਵਾਜ਼ ਬੁਲੰਦ ਕਰਾਂਗੇ ਤੇ ਯਕੀਨੀ ਬਣਾਵਾਂਗੇ ਕਿ ਸਾਡੇ ਦਰਿਆਈ ਪਾਣੀਆਂ ਦੀ ਰਾਖੀ ਅਤੇ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਸੂਬੇ ਦੇ ਸਾਰੇ ਲਟਕਦੇ ਮਸਲੇ ਹੱਲ ਹੋਣ।

ਸਰਦਾਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਲਈ ਫਾਂਸੀ ਦੀ ਸਜ਼ਾ ਦਾ ਕਾਨੂੰਨ ਲਿਆਂਦਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖਿਲਾਫ ਕੇਸਾਂ ਦੀ ਸੁਣਵਾਈ ਛੇ ਮਹੀਨਿਆਂ ਵਿਚ ਖਤਮ ਕਰਨ ਲਈ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਕਰਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਦੀਆਂ ਸਾਰੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹਨਾਂ ਕਿਸਾਨਾਂ ਲਈ ਟਿਊਬਵੈਲ ਕੁਨੈਕਸ਼ਨ ਜਾਰੀ ਕੀਤੇ ਜਾਣਗੇ ਜਿਹਨਾਂ ਕੋਲ ਟਿਊਬਵੈਲ ਕੁਨੈਕਸ਼ਨ ਨਹੀਂ ਹਨ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਅਗਲੀ ਅਕਾਲੀ ਦੀ ਸਰਕਾਰ ਇਹ ਵੀ ਯਕੀਨੀ ਬਣਾਏਗੀ ਕਿ ਸਾਰੇ ਸੂਬੇ ਵਿਚ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਕੀਤਾ ਜਾਵੇ।

ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਲੋਕ 1 ਜੂਨ ਨੂੰ ਵੋਟਾਂ ਪਾਉਣ ਵੇਲੇ 1 ਜੂਨ 1984 ਦਾ ਦਿਨ ਯਾਦ ਰੱਖਣ। ਸ੍ਰੀ ਅਕਾਲ ਤਖਤ ਸਾਹਿਬ ਨੂੰ ਪੂਰੀ ਤਰ੍ਹਾਂ ਢਹਿ ਢੇਰੀ ਕਰਨ ਦੀ ਤਸਵੀਰ ਵਿਖਾਉਂਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਬੇਰਹਿਮੀ ਨਾਲ ਇਸ ਸ੍ਰੀ ਅਕਾਲ ਤਖਤ ਸਾਹਿਬ ਨੂੰ ਟੈਂਕਾਂ ਤੇ ਤੋਪਾਂ ਨਾਲ ਢਹਿ ਢੇਰੀ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹੀ 1984 ਵਿਚ ਦਿੱਲੀ ਤੇ ਦੇਸ਼ ਦੇ ਹੋਰ ਭਾਗਾਂ ਵਿਚ ਸਿੱਖਾਂ ਦਾ ਬੇਰਹਿਮੀ ਨਾਲ ਕਤਲੇਆਮ ਕਰਵਾਇਆ।

ਪਾਰਟੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਜਦੋਂ ਇਸ ਮੌਕੇ ਸੰਬੋਧਨ ਕੀਤਾ ਤਾਂ ’ਬੀਬੀ ਤੇਰੀ ਸੋਚ ’ਤੇ ਪਹਿਰਾ ਦੇਵਾਂਗੇ ਠੋਕ ਕੇ’ ਦੇ ਨਾਅਰਿਆਂ ਨਾਲ ਆਕਾਸ਼ ਗੂੰਜ ਉਠਿਆ। ਉਹਨਾਂ ਨੇ ਉਹਨਾਂ ਵੱਲੋਂ ਅਕਾਲੀ ਦਲ ਦੀ ਸਰਕਾਰ ਵੇਲੇ ਵਿਧਾਨ ਸਭਾ ਹਲਕਿਆਂ ਵਿਚ ਕਰਵਾਏ ਕੰਮਾਂ ਦਾ ਵੇਰਵਾ ਦਿੱਤਾ। ਉਹਨਾਂ ਨੇ ਇਹ ਵੀ ਕਿਹਾ ਕਿ ਇਕੱਲੇ ਸਰਦੂਲਗੜ੍ਹ ਵਿਚ 650 ਕਰੋੜ ਰੁਪਏ ਖਰਚੇ ਗਏ ਤੇ ਤਿੰਨ ਨਵੇਂ ਗ੍ਰਿਡ, 10 ਵਾਟਰ ਵਰਕਸ, ਸੀਵਰੇਜ, ਕਾਲਜ, ਸਬ ਡਵੀਜ਼ਨ ਹਸਪਤਾਲ ਤੇ ਜੁਡੀਸ਼ੀਅਲ ਕੰਪਲੈਕਸ ਬਣਵਾਇਆ ਗਿਆ।

ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਦੀ ਸਰਕਾਰ ਏਮਜ਼, ਕੇਂਦਰੀ ਯੂਨੀਵਰਸਿਟੀ, ਤਕਨੀਕੀ ਕਾਲਜ, ਏਅਰਪੋਰਟ ਤੇ ਫਲਾਈ ਓਵਰ ਹਲਕੇ ਵਾਸਤੇ ਲੈ ਕੇ ਆਈ। ਉਹਨਾਂ ਕਿਹਾ ਕਿ ਉਹਇਹ ਯਕੀਨੀਬਣਾਉਣਗੇ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਵਿਚ ਮਾਨਸਾ ਦਾ ਉਦਯੋਗਿਕਰਨ ਹੋਵੇ ਤੇ ਵਿਧਾਨ ਸਭਾਹਲਕੇ ਵਿਚ ਬੇਰੋਜ਼ਗਾਰੀ ਦੀ ਸਮੱਸਿਆ ਹੱਲ ਹੋਵੇ।

ਇਸ ਮੌਕੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਦਾ ਵੀ ਭਰਵਾਂ ਸਵਾਗਤ ਹੋਹਿਆ। ਇਸ ਮੌਕੇ ਦਿਲਰਾਜ ਸਿੰਘ ਭੂੰਦੜ, ਡਾ. ਨਿਸ਼ਾਨ ਸਿੰਘ ਤੇ ਪ੍ਰੇਮ ਅਰੋੜਾ ਵੀ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਹੀਥਰੋ ਏਅਰਪੋਰਟ ਤੇ ਪਹੁੰਚਣ ਤੇ ਨਿੱਘਾ ਸਵਾਗਤ

ਯੈੱਸ ਪੰਜਾਬ ਲੰਡਨ, 12 ਜੂਨ, 2024 ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਾਰਟੀ ਦੇ ਬੁਲਾਰੇ ਜਥੇਦਾਰ ਕਰਨੈਲ ਸਿੰਘ ਪੀਰਮੁਹੰਮਦ ਦਾ ਲੰਡਨ ਪਹੁੰਚਣ ਤੇ ਹੀਥਰੋ ਏਅਰਪੋਰਟ ਤੇ ਨਿੱਘਾ ਸਵਾਗਤ ਕਰਦਿਆ ਸਿੱਖ ਪ੍ਰਚਾਰਕ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਹੋਏ ਨਤਮਸਤਕ

ਯੈੱਸ ਪੰਜਾਬ ਨਵੀਂ ਦਿੱਲੀ/ਚੰਡੀਗੜ੍ਹ, 10 ਜੂਨ, 2024: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਨ ਲਈ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਸੋਸ਼ਲ ਮੀਡੀਆ

223,028FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...