Saturday, April 13, 2024

ਵਾਹਿਗੁਰੂ

spot_img
spot_img

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਤੀਜੇ ਦਿਨ ਵੀ ‘ਪਰਚੀ ਮੁਕਤ’ ਰਿਹਾ ਚੌਕੀਮਾਨ ਟੋਲ ਪਲਾਜ਼ਾ

- Advertisement -

ਦਲਜੀਤ ਕੌਰ
ਜਗਰਾਓਂ, 22 ਫਰਵਰੀ, 2024:

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਤੀਜੇ ਦਿਨ ਵੀ ਚੋਕੀਮਾਨ ਟੋਲ ਪਲਾਜਾ ਪਰਚੀ ਮੁਕਤ ਰਿਹਾ।

ਇਕੱਤਰ ਕਿਸਾਨਾਂ ਨੇ ਸਭ ਤੋਂ ਪਹਿਲਾਂ ਬੀਤੇ ਦਿਨੀਂ ਖਨੌਰੀ ਵਿਖੇ ਹਰਿਆਣਾ ਪੁਲਸ ਦੀ ਗੋਲੀ ਨਾਲ ਸ਼ਹੀਦ ਹੋਏ ਬਠਿੰਡਾ ਜਿਲੇ ਦੇ ਨੋਜਵਾਨ ਸ਼ੁਭਕਰਮਨ ਸਿੰਘ ਦੀ ਮੋਤ  ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਸਮੇਂ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਹਾਕਮ ਸਿੰਘ ਭੱਟੀਆਂ, ਇੰਦਰਜੀਤ ਸਿੰਘ ਧਾਲੀਵਾਲ, ਤਰਸੇਮ ਸਿੰਘ ਬੱਸੂਵਾਲ,ਜਗਜੀਤ ਸਿੰਘ ਕਲੇਰ, ਜਰਨੈਲ ਸਿੰਘ ਮੁਲਾਂਪੁਰ , ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟ ਉਮਰਾ, ਦਸਮੇਸ਼ ਕਿਸਾਨ ਮਜਦੂਰ ਯੂਨੀਅਨ ਦੇ ਆਗੂਆਂ ਰਣਜੀਤ ਸਿੰਘ ਗੁੜੇ, ਸੁਰਿੰਦਰ ਸਿੰਘ ਲੀਹਾਂ, ਬੇਅੰਤ ਸਿੰਘ ਦੇਹੜਕਾ ਜਸਵਿੰਦਰ ਸਿੰਘ ਹੰਬੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਭਰ ਦੇ ਸੰਘਰਸ਼ਸ਼ੀਲ ਕਿਸਾਨ ਕਿਸੇ ਵੀ ਤਰਾਂ ਮੋਦੀ ਅਤੇ ਖੱਟਰ ਹਕੂਮਤ ਨੂੰ ਕਲ ਨੋਜਵਾਨ ਦੀ ਲਈ ਬਲੀ ਅਤੇ ਸੈਂਕੜੇ ਕਿਸਾਨਾਂ ਨੂੰ ਜਖਮੀ ਕਰਨ ਦੇ ਦੋਸ਼ ਚ ਬਖਸ਼ੇਗੀ ਨਹੀਂ।

ਭਾਜਪਾ ਦੀ ਫਾਸ਼ੀ ਸਰਕਾਰ ਨੂੰ ਇਸ ਕਤਲਕਾਂਡ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ।

ਉਨਾਂ ਕਿਹਾ ਕਿ ਅੱਜ ਦੀ ਮੋਰਚੇ ਦੀ ਕੇਂਦਰੀ ਕਮੇਟੀ ਦੀ ਮੀਟਿੰਗ ਵਿਚ ਕਿਸਾਨੀ ਸੰਘਰਸ਼ ਨੂੰ ਇਸ ਤੋਂ ਅਗਲਾ ਤਿੱਖੇ ਪੜਾਅ ਤੇ ਲੈ ਕੇ ਜਾਇਆ ਜਾਵੇਗਾ।

ਉਨਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੱਤ ਜ਼ਿਲ੍ਹਿਆਂ ਦੇ ਵਰਕਰ ਕਿਸਾਨਾਂ ਨੇ ਦਿੱਲੀ ਕੂਚ ਲਈ ਡੱਬਵਾਲੀ ਬਾਰਡਰ ਤੇ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਚ ਮੋਰਚਾ ਗੱਡ ਦਿੱਤਾ ਹੈ।

ਉਨਾਂ ਮੋਦੀ ਸਰਕਾਰ ਦੇ ਇਸ਼ਾਰੇ ਤੇ ਹਰਿਆਣਾ ਪੁਲਸ ਵਲੋਂ ਕੀਤੇ ਕਤਲ ਲਈ ਪੰਜਾਬ ਸਰਕਾਰ ਤੋਂ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਤੇ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਜੋਰਦਾਰ ਮੰਗ ਕੀਤੀ ਹੈ।

ਉਨਾਂ ਕਿਹਾ ਕਿ ਕਿਸਾਨੀ ਮੰਗਾਂ ਦੀ ਪ੍ਰਾਪਤੀ ਲਈ ਚਲਿਆ ਸੰਘਰਸ਼ ਜਬਰ ਤਸ਼ਦਦ ਨਾਲ ਖਤਮ  ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਬਾਰਡਰਾਂ ਤੇ ਸੰਘਰਸ਼ਸ਼ੀਲ ਕਿਸਾਨਾਂ ਤੇ ਜਬਰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਮੁੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਸ ਸਮੇਂ ਬੇਅੰਤ ਸਿੰਘ ਬਾਣੀਏਵਾਲ ਬਲਾਕ ਪ੍ਰਧਾਨ ਹੰਬੜਾਂ, ਬਲਬੀਰ ਸਿੰਘ ਲੋਪੋ, ਕੁੰਡਾ ਸਿੰਘ ਕਾਉਂਕੇ, ਹਰਵਿੰਦਰ ਸਿੰਘ ਹੰਬੜਾਂ ਆਦਿ ਹਾਜਰ ਸਨ।

- Advertisement -

ਸਿੱਖ ਜਗ਼ਤ

ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਣ ਆਏ ਲੋਕਾਂ ਨੇ ਚੋਣ ਮਾਸਕਟ ਸ਼ੇਰਾ ਨਾਲ ਸੈਲਫੀ ਲਈ

ਯੈੱਸ ਪੰਜਾਬ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਪ੍ਰੈਲ, 2024 ਆਉਂਦੀ ਇੱਕ ਜੂਨ ਨੂੰ ਹੋਣ ਜਾ ਰਹੇ ਲੋਕ ਸਭਾ ਮਤਦਾਨ ਵਾਸਤੇ ਵੋਟਰਾਂ ਨੂੰ ਪ੍ਰੇਰਨ ਲਈ ਚੱਲ ਰਹੀ ਸਿਸਟਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ...

ਨਿਊਯਾਰਕ ਸਟੇਟ ਅਸੈੰਬਲੀ ਵਿੱਚ ਅਲਬਨੀ ਵਿਖੇ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ

ਯੈੱਸ ਪੰਜਾਬ ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 13 ਅਪ੍ਰੈਲ, 2024 ਅੱਜ ਨਿਊਯਾਰਕ ਸਟੇਟ ਦੀ ਅਸੈੰਬਲੀ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਕ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕੀਤਾ ਗਿਆ। ਇਸ ਸਮਾਗਮ...

ਮਨੋਰੰਜਨ

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਸੋਸ਼ਲ ਮੀਡੀਆ

223,212FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...