- Advertisement -
ਦਲਜੀਤ ਕੌਰ
ਸੰਗਰੂਰ, 7 ਮਈ, 2024
ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਲੋਕ ਸਭਾ ਹਲਕਾ ਸੰਗਰੂਰ ਵਿੱਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਪ੍ਰਕਿਰਿਆ ਆਰੰਭ ਹੋ ਗਈ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਦੀ ਤਰਫੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾ ਰਹੇ ਹਨ ਅਤੇ ਇਹ ਪ੍ਰਕਿਰਿਆ 14 ਮਈ ਤੱਕ ਜਾਰੀ ਰਹੇਗੀ।
ਅੱਜ ਪਹਿਲੇ ਦਿਨ ਪੰਜਾਬ ਨੈਸ਼ਨਲ ਪਾਰਟੀ ਦੇ ਉਮੀਦਵਾਰ ਕ੍ਰਿਸ਼ਨ ਦੇਵ ਨੇ ਰਿਟਰਨਿੰਗ ਅਧਿਕਾਰੀ ਕੋਲ ਆਪਣੇ ਕਾਗਜ਼ ਦਾਖਲ ਕਰਵਾਏ। ਰਿਟਰਨਿੰਗ ਅਫ਼ਸਰ ਸ਼੍ਰੀ ਜੋਰਵਾਲ ਨੇ ਦੱਸਿਆ ਕਿ 15 ਮਈ ਨੂੰ ਉਮੀਦਵਾਰਾਂ ਦੇ ਕਾਗਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 17 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
- Advertisement -