Tuesday, April 30, 2024

ਵਾਹਿਗੁਰੂ

spot_img
spot_img

ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ ਵਿੱਚ ਇਕ ਬੱਚੀ ਦੀ ਮੌਤ, 7 ਜਖਮੀ

- Advertisement -

ਹੁਸਨ ਲੜੋਆ ਬੰਗਾ
ਸੈਕਰਾਮੈਂਟੋ,ਕੈਲੀਫੋਰਨੀਆ, 14 ਅਪ੍ਰੈਲ, 2024

ਸ਼ਿਕਾਗੋ (ਇਲੀਨੋਇਸ) ਵਿਚ ਇਕ ਪਰਿਵਾਰਕ ਸਮਾਗਮ ਦੌਰਾਨ ਬਾਹਰ ਖੜੇ ਬੱਚਿਆਂ ਉਪਰ ਚਲਾਈਆਂ ਗੋਲੀਆਂ ਦੇ ਸਿੱਟੇ ਵਜੋਂ ਇਕ 8 ਸਾਲਾ ਲੜਕੀ ਦੀ ਮੌਤ ਹੋਣ ਤੇ 7 ਹੋਰਨਾਂ ਦੇ ਜਖਮੀ ਹੋਣ ਦੀ ਖਬਰ ਹੈ। ਜਖਮੀਆਂ ਵਿਚ ਇਕ ਤੇ ਸੱਤ ਸਾਲ ਦੇ ਦੋ ਲੜਕੇ ਵੀ ਸ਼ਾਮਿਲ ਹਨ। ਪੁਲਿਸ ਅਨੁਸਾਰ ਲੜਕੀ ਜਿਸ ਦੇ ਸਿਰ ਵਿਚ ਗੋਲੀ ਵੱਜੀ ਸੀ, ਮੌਕੇ ਉਪਰ ਹੀ ਦਮ ਤੋੜ ਗਈ।

ਸ਼ਿਕਾਗੋ ਪੁਲਿਸ ਡਿਪਟੀ ਚੀਫ ਡਾਨ ਜਰੋਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਕ ਤੇ ਸੱਤ ਸਾਲ ਦੇ ਲੜਕਿਆਂ ਦੇ ਇਕ ਤੋਂ ਵਧ ਗੋਲੀਆਂ ਵੱਜੀਆਂ ਹਨ ਜਿਨਾਂ ਦੀ ਹਾਲਤ ਗੰਭੀਰ ਹੈ। ਬਾਕੀ 5 ਜਖਮੀਆਂ ਵਿਚ 19 ਤੋਂ 40 ਸਾਲਾਂ ਦੇ ਵਿਅਕਤੀ ਸ਼ਾਮਿਲ ਹਨ ਜਿਨਾਂ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਜਰੋਮ ਨੇ ਕਿਹਾ ਹੈ ਕਿ ਇਹ ਅਚਾਨਕ ਵਾਪਰੀ ਘਟਨਾ ਨਹੀਂ ਹੈ। ਉਨਾਂ ਕਿਹਾ ਕਿ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੈ ਪਰੰਤੂ ਇਸ ਵਿਚ 3 ਨਿਰਦੋਸ਼ ਬੱਚਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਜਿਨਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ।

ਉਨਾਂ ਕਿਹਾ ਕਿ ਮੌਕੇ ਦੇ ਗਵਾਹਾਂ ਅਨੁਸਾਰ 2 ਸ਼ੂਟਰ ਪੈਦਲ ਹੀ ਆਏ ਸਨ। ਅਜੇ ਤੱਕ ਸ਼ੱਕੀ ਹਮਲਾਵਰਾਂ ਦੀ ਪਛਾਣ ਨਹੀਂ ਹੋਈ ਤੇ ਨਾ ਹੀ ਕਿਸੇ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲਿਸ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਵੀ ਘਟਨਾ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸੰਪਰਕ ਕਰੇ।

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...