Friday, May 3, 2024

ਵਾਹਿਗੁਰੂ

spot_img
spot_img

ਕਾਂਗਰਸ ਨੂੰ ਇਕ ਹੋਰ ਝਟਕਾ: ਕਰਮਜੀਤ ਕੌਰ ਚੌਧਰੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

- Advertisement -

ਯੈੱਸ ਪੰਜਾਬ
ਜਲੰਧਰ, 20 ਅਪ੍ਰੈਲ, 2024

ਕਾਂਗਰਸ ਨੂੰ ਸਨਿਚਰਵਾਰ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਜਲੰਧਰ ਦੇ ਸੀਨੀਅਰ ਕਾਂਗਰਸ ਆਗੂ ਅਤੇ ਲੋਕ ਸਭਾ ਦੇ ਸਾਬਕਾ ਮੈਂਬਰ ਮਰਹੂਮ ਚੌਧਰੀ ਸੰਤੋਖ਼ ਸਿੰਘ ਦੀ ਧਰਮਪਤਨੀ ਕਰਮਜੀਤ ਕੌਰ ਨੇ ਅੱਜ ਕਾਂਗਰਸ ਨੂੰ ਅਲਵਿਦਾ ਆਖ਼ ਦਿੱਤੀ। ਉਹਨਾਂ ਨੇ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਦਾ ਐਲਾਨ ਕਰ ਦਿੱਤਾ।

ਉਹਨਾਂ ਨੇ ਆਪਣੇ ਪਤੀ ਦੀ ਮੌਤ ਤੋਂ ਬਾਅਦ ਜਲੰਧਰ ਲੋਕ ਸਭਾ ਹਲਕੇ ਦੀ 2023 ਜ਼ਿਮਨੀ ਚੋਣ ਵਿੱਚ ਕਾਂਗਰਸ ਟਿਕਟ ’ਤੇ ਚੋਣ ਲੜੀ ਸੀ ਪਰ ਉਸ ਵੇਲੇ ਕਾਂਗਰਸ ਛੱਡ ਕੇ ‘ਆਮ ਆਦਮੀ ਪਾਰਟੀ’ ਵਿੱਚ ਸ਼ਾਮਲ ਹੋਣ ਉਪਰੰਤ ਚੋਣ ਲੜੇ ਸ੍ਰੀ ਸੁਸ਼ੀਲ ਰਿੰਕੂ ਤੋਂ ਚੋਣ ਹਾਰ ਗਏ ਸਨ।

ਦਿਲਚਸਪ ਹੈ ਕਿ 2024 ਲੋਕ ਸਭਾ ਚੋਣਾਂ ਤੋਂ ਪਹਿਲਾਂ ਸ੍ਰੀ ਸੁਸ਼ੀਲ ਰਿੰਕੂ ‘ਆਪ’ ਵੱਲੋਂ ਉਨ੍ਹਾਂ ਨੂੰ ਮੁੜ ਉਮੀਦਵਾਰ ਐਲਾਨੇ ਹੋਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਇਸ ਵਾਰ ਜਲੰਧਰ ਤੋਂ ਭਾਜਪਾ ਟਿਕਟ ’ਤੇ ਚੋਣ ਲੜ ਰਹੇ ਹਨ।

ਇਹ ਵੀ ਦਿਲਚਸਪ ਹੈ ਕਿ ਸ੍ਰੀਮਤੀ ਕਰਮਜੀਤ ਕੌਰ ਚੌਧਰੀ ਦਾ ਬੇਟਾ ਵਿਕਰਮਜੀਤ ਸਿੰਘ ਚੌਧਰੀ ਫ਼ਿਲੌਰ ਤੋਂ ਕਾਂਗਰਸ ਦੇ ਵਿਧਾਇਕ ਹੈ। ਚੌਧਰੀ ਪਰਿਵਾਰ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਨਾਰਾਜ਼ ਸੀ ਅਤੇ ਇਸੇ ਦੇ ਚੱਲਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਵਿਧਾਨ ਸਭਾ ਵਿੱਚ ਪਾਰਟੀ ਦੇ ਚੀਫ਼ ਵਿ੍ਹਪ ਵਜੋਂ ਅਸਤੀਫ਼ਾ ਦੇ ਦਿੱਤਾ ਸੀ।

ਉਂਜ ਅੱਜ ਸ੍ਰੀਮਤੀ ਕਰਮਜੀਤ ਕੌਰ ਚੌਧਰੀ ਦੇ ਭਾਜਪਾ ਵਿੱਚ ਸ਼ਾਮਲ ਹੋਣ ਸਮੇਂ ਵਿਕਰਮਜੀਤ ਸਿੰਘ ਚੌਧਰੀ ਉਨ੍ਹਾਂ ਦੇ ਨਾਲ ਨਹੀਂ ਸਨ, ਜਿਸ ਤੋਂ ਸਪਸ਼ਟ ਹੈ ਕਿ ਸ੍ਰੀ ਵਿਕਰਮਜੀਤ ਸਿੰਘ ਚੌਧਰੀ ਕਾਂਗਰਸ ਪਾਰਟੀ ਵਿੱਚ ਹੀ ਰਹਿਣਗੇ।

Also Read

ਕਾਂਗਰਸ ਨੂੰ ਵੱਡਾ ਝਟਕਾ: ਤਜਿੰਦਰ ਬਿੱਟੂ ਭਾਜਪਾ ਵਿੱਚ ਸ਼ਾਮਲ 

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...